550ਵੇਂ ਪ੍ਰਕਾਸ਼ ਪੁਰਬ ਮੌਕੇ ਪੰਡਾਲ ਸਬੰਧੀ ਵਿਵਾਦ ਬੇਲੋੜਾ : ਭਾਈ ਲੌਂਗੋਵਾਲ
Published : Nov 23, 2019, 8:06 am IST
Updated : Nov 23, 2019, 8:06 am IST
SHARE ARTICLE
Bhai Gobind Singh Longowal
Bhai Gobind Singh Longowal

ਕਿਹਾ, ਨਿਯਮਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਦਿਤਾ ਗਿਆ ਟੈਂਡਰ

ਅੰਮ੍ਰਿਤਸਰ (ਚਰਨਜੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ ਪੰਡਾਲ ਦੇ ਮਾਮਲੇ ਨੂੰ ਕੁਝ ਲੋਕਾਂ ਵਲੋਂ ਜਾਣਬੁਝ ਕੇ ਤੂਲ ਦਿਤੀ ਜਾ ਰਹੀ ਹੈ, ਜਦਕਿ ਇਹ ਪੰਡਾਲ ਸ਼੍ਰੋਮਣੀ ਕਮੇਟੀ ਵਲੋਂ ਨਿਯਮਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Mandeep Singh Manna Mandeep Singh Manna

ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਸ. ਮਨਦੀਪ ਸਿੰਘ ਮੰਨਾ ਵਲੋਂ ਪੰਡਾਲ ਸਬੰਧੀ ਤੱਥਾਂ ਤੋਂ ਰਹਿਤ ਕੀਤੀ ਗਈ ਬਿਆਨਬਾਜ਼ੀ ਵਿਰੁਧ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹ ਕਿ ਮੰਨਾ ਖ਼ਿਲਾਫ਼ ਮਾਨਹਾਨੀ ਦਾ ਮੁਕੱਦਮਾ ਦਰਜ਼ ਕੀਤਾ ਜਾਵੇਗਾ। ਭਾਈ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਲਗਾਏ ਗਏ ਪੰਡਾਲ ਅਤੇ ਹੋਰ ਸੇਵਾਵਾਂ ਲਈ ਦਿਤਾ ਗਿਆ ਟੈਂਡਰ ਬਿਲਕੁਲ ਨਿਯਮਾਂ ਅਨੁਸਾਰ ਹੈ। ਇਸ ਲਈ ਬਕਾਇਦਾ ਤੌਰ 'ਤੇ ਅਖ਼ਬਾਰਾਂ ਵਿਚ ਇਸ਼ਤਿਹਾਰ ਦੇਣ ਮਗਰੋਂ ਹੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਸੀ।

10,12 crore pandal10,12 crore pandal

ਇਸ ਸਬੰਧੀ ਮੁਕੰਮਲ ਸ਼ਰਤਾਂ ਸ਼੍ਰੋਮਣੀ ਕਮੇਟੀ ਵੈੱਬਸਾਈਟ 'ਤੇ ਪਾਈਆਂ ਗਈਆਂ ਸਨ ਅਤੇ ਸ਼ਰਤਾਂ ਪੂਰੀਆਂ ਕਰਨ ਵਾਲੀ ਫ਼ਰਮ ਨੂੰ ਸਬ-ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਟੈਂਡਰ ਦਿਤਾ ਗਿਆ। ਭਾਈ ਲੌਂਗੋਵਾਲ ਨੇ ਇਹ ਵੀ ਸਾਫ਼ ਕੀਤਾ ਕਿ ਇਹ ਟੈਂਡਰ ਇਕੱਲਾ ਪੰਡਾਲ ਲਈ ਹੀ ਨਹੀਂ ਸੀ, ਸਗੋਂ ਇਸ ਵਿਚ ਸੰਗਤ ਲਈ ਅਨੇਕਾਂ ਹੋਰ ਸੇਵਾਵਾਂ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਜਿਸ ਨੂੰ ਇਕੱਲੇ ਪੰਡਾਲ ਦਾ ਖਰਚਾ ਦੱਸ ਕੇ ਸੰਗਤ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਉਸ ਵਿਚ ਦਰਜ਼ਨਾਂ ਹੋਰ ਕੰਮ ਵੀ ਸ਼ਾਮਲ ਸਨ। ਇਕੱਲਾ ਪੰਡਾਲ ਤਾਂ ਕੇਵਲ ਕਰੀਬ ਸਾਢੇ 3 ਕਰੋੜ ਦੇ ਖਰਚਿਆਂ ਵਿਚ ਲਗਾਇਆ ਸੀ।

Light and sound showLight and sound show

ਇਸ ਵਿਚ ਵੀ ਵਾਤਾਨਕੂਲ ਤੇ ਵਾਟਰਪਰੂਫ ਪੰਡਾਲ ਦੇ ਨਾਲ-ਨਾਲ 3ਡੀ ਗੇਟ, ਮੀਡੀਆ ਸੈਂਟਰ, ਜੋੜੇ ਘਰ, ਗੱਠੜੀ ਘਰ, ਵੀ.ਆਈ.ਪੀ. ਲੌਂਜ਼ ਅਤੇ ਪਖਾਨੇ ਆਦਿ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਸੇ ਟੈਂਡਰ ਵਿਚ ਹੀ 9 ਤੋਂ 12 ਨਵੰਬਰ 2019 ਤੱਕ ਅੰਤਰਰਾਸ਼ਟਰੀ ਪੱਧਰ ਦਾ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ, ਵੀਡੀਓ ਪ੍ਰੋਜੈਕਸ਼ਨ ਮੈਪਿੰਗ, ਬੇਬੇ ਨਾਨਕੀ ਨਿਵਾਸ ਤੋਂ ਲੈ ਕੇ ਇੱਕ ਕਿਲੋਮੀਟਰ ਮਾਰਗ 'ਤੇ ਐਲ.ਡੀ.ਡੀ. ਲਾਈਟਾਂ ਵਾਲੇ ਸਜ਼ਾਵਟੀ ਗੇਟ, ਲਾਈਟਾਂ ਅਤੇ ਸੜਕ ਦੇ ਦੋਹੀਂ ਪਾਸੀਂ ਵੱਡ-ਅਕਾਰੀ ਐਲ.ਈ.ਡੀ. ਸਕਰੀਨਾਂ, ਲੇਜ਼ਰ ਸ਼ੋਅ, ਸਟੇਡੀਅਮ ਦੀ ਲਾਈਟਿੰਗ, ਸਾਊਂਡ, ਬਿਜਲਈ ਸਪਲਾਈ ਲਈ ਜਨਰੇਟਰ, ਵਿਛਾਈ,

Bhai Gobind Singh LongowalBhai Gobind Singh Longowal

ਸੀ.ਸੀ.ਟੀ.ਵੀ. ਕੈਮਰੇ, ਅੱਗ ਬਝਾਊ ਯੰਤਰ ਆਦਿ ਲਈ 4 ਕਰੋੜ 51 ਲੱਖ ਰੁਪਏ ਦੇ ਖਰਚੇ ਸ਼ਾਮਲ ਹਨ। ਇਸ ਤੋਂ ਇਲਾਵਾ ਡਰੋਨ ਸ਼ੋਅ ਪ੍ਰਾਜੈਕਟ (ਫਲਾਈ ਲਾਈਟ) 'ਤੇ 1 ਕਰੋੜ 75 ਲੱਖ ਰੁਪਏ ਦਾ ਖਰਚਾ ਵੀ ਇਸੇ ਟੈਂਡਰ ਦਾ ਹੀ ਹਿੱਸਾ ਸੀ। ਇਸੇ ਤਰ੍ਹਾਂ ਇਸ ਟੈਂਡਰ ਤਹਿਤ ਸੰਗਤ ਲਈ ਹੋਰ ਵੀ ਕਈ ਪ੍ਰਬੰਧ ਕੀਤੇ ਗਏ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸੰਗਤ ਲਈ ਕੀਤੇ ਗਏ ਪ੍ਰਬੰਧਾਂ 'ਤੇ ਵੀ ਕੁਝ ਲੋਕਾਂ ਵਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਮਨਘੜਤ ਬਿਆਨਬਾਜ਼ੀ ਤੋਂ ਫੋਕੀ ਸ਼ੋਹਰਤ ਹਾਸਲ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement