Panthak News: ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
Published : Nov 23, 2023, 7:36 am IST
Updated : Nov 23, 2023, 7:36 am IST
SHARE ARTICLE
Sarchand Singh
Sarchand Singh

ਪ੍ਰਧਾਨ ਮੰਤਰੀ ਸਿੱਖ ਵਕੀਲਾਂ ਪ੍ਰਤੀ ਅਫ਼ਸਰਸ਼ਾਹੀ ਦੇ ਵਤੀਰੇ ਨੂੰ ਸੁਧਾਰਨ ਲਈ ਬਿਨਾਂ ਦੇਰੀ ਦਖ਼ਲ ਦੇਣ : ਪ੍ਰੋ. ਸਰਚਾਂਦ ਸਿੰਘ

Panthak News: ਪੰਜਾਬ ਭਾਜਪਾ ਦੇ ਸਿੱਖ ਆਗੂ ਅਤੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਲਜ਼ੀਅਮ ਵਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਕਰਨ ਪ੍ਰਤੀ ਸਿਫ਼ਾਰਸ਼ਾਂ ਨੂੰ ਲਾਗੂ ਕਰਨ ’ਚ ਅਫ਼ਸਰਸ਼ਾਹੀ ਵਲੋਂ ਕੀਤੀ ਜਾ ਰਹੀ ਦੇਰੀ ਦੇ ਮਾਮਲੇ ’ਚ ਤੁਰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਗਏ ਪੱਤਰ ਵਿਚ ਕਿਹਾ ਹੈ ਕਿ ਸੁਪਰੀਮ ਕੋਰਟ ਕਾਲਜ਼ੀਅਮ ਵਲੋਂ ਸਿਫ਼ਾਰਸ਼ ਕੀਤੇ ਗਏ ਦੋ ਸਿੱਖ ਉਮੀਦਵਾਰ ਵਕੀਲ ਹਰਮੀਤ ਸਿੰਘ ਗਰੇਵਾਲ ਅਤੇ ਦੀਪਿੰਦਰ ਸਿੰਘ ਨਲਵਾ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਪ੍ਰਤੀ ਅਫ਼ਸਰਸ਼ਾਹੀ ਦੇ ਵਤੀਰੇ ਨਾਲ ਕੇਂਦਰ ਸਰਕਾਰ ਅਤੇ ਭਾਜਪਾ ਵਿਰੁਧ ਸਿੱਖਾਂ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਪ੍ਰਾਪੇਗੰਡਾ ਕਰਨ ਅਤੇ ਗ਼ਲਤ ਬਿਰਤਾਂਤ ਸਿਰਜਣ ਵਾਲੇ ਤੱਤਾਂ ਨੂੰ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕੱੁਝ ਸਿਆਸੀ ਧਿਰਾਂ ਮਾਮਲੇ ਨੂੰ ਗ਼ਲਤ ਰੰਗਤ ਦੇ ਕੇ ਗੁਮਰਾਹਕੁਨ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਸਟਿਸ ਸੰਜੈ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਵਲੋਂ ਉਠਾਏ ਗਏ ਸਵਾਲਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਲਿਆ ਜਾਣਾ ਚਾਹੀਦਾ ਹੈ। ਬੇਸ਼ੱਕ ਕੇਂਦਰ ’ਚ ਆਈਆਂ ਕਾਂਗਰਸ ਦੀਆਂ ਸਰਕਾਰਾਂ ਨੇ ਸਿੱਖਾਂ ਨਾਲ ਅਤੀਤ ਦੌਰਾਨ ਬਹੁਤ ਵਿਤਕਰੇ ਕੀਤੇ ਸਨ।

ਪਰ ਹੁਣ ਸਿੱਖਾਂ ਨੂੰ ਵਿਸ਼ਵਾਸ ਹੈ ਕਿ ਕੇਂਦਰ ’ਚ ਨਰਿੰਦਰ ਮੋਦੀ ਦੀ ਇਕ ਸਿੱਖ ਹਿਤੈਸ਼ੀ ਸਰਕਾਰ ਹੈ। ਇਸ ਲਈ ਸਰਕਾਰ ਨੂੰ ਇਸ ਮਾਮਲੇ ਪ੍ਰਤੀ ਅਫ਼ਸਰਸ਼ਾਹੀ ਦੇ ਵਤੀਰੇ ’ਤੇ ਤੁਰਤ ਮੁੜ ਵਿਚਾਰ ਕਰ ਕੇ ਦਰੁਸਤ ਫ਼ੈਸਲਾ ਲੈਂਦਿਆਂ ਕਾਲਜੀਅਮ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ’ਚ ਦੇਰੀ ਨਹੀਂ ਕਰਨੀ ਚਾਹੀਦੀ। ਪ੍ਰੋ. ਸਰਚਾਂਦ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਵੀ ਇਸ ਮਾਮਲੇ ’ਚ ਕੇਂਦਰ ਸਰਕਾਰ ਕੋਲ ਬਿਨਾਂ ਦੇਰੀ ਵਕਾਲਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ। 

(For more news apart from Prof. Sarchand Singh wrote a letter to Prime Minister Narendra Modi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement