
ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ
Punjab News: ਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਆਇਆ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ।
ਇਸ ਦੇ ਨਾਲ ਹੀ ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।
(For more news apart from SGPC Statement on sultanpur lodhi incident , stay tuned to Rozana Spokesman)