Shaheedi Sabha:ਮਾਤਮੀ ਬਿਗਲ ਦੇ ਐਲਾਨ ਮਗਰੋਂ ਧਾਮੀ ਦਾ ਬਿਆਨ, “ਸਾਹਿਬਜ਼ਾਦਿਆਂ ਦੀ ਸ਼ਹਾਦਤ ਚੜ੍ਹਦੀ ਕਲਾ ਦਾ ਪ੍ਰਤੀਕ, ਕੋਈ ਮਾਤਮੀ ਘਟਨਾ ਨਹੀਂ”
Published : Dec 23, 2023, 1:00 pm IST
Updated : Dec 23, 2023, 1:02 pm IST
SHARE ARTICLE
SGPC President Harjinder Singh Dhami slams Punjab CM Bhagwant Mann
SGPC President Harjinder Singh Dhami slams Punjab CM Bhagwant Mann

ਕਿਹਾ, ਸ਼ਹੀਦੀ ਦਿਹਾੜਿਆਂ ਨੂੰ ਮਾਤਮੀ ਰੰਗਤ ਦੇਣ ਦੀ ਕੋਸ਼ਿਸ਼ ਨਾ ਕੀਤੀ ਜਾਵੇ

Shaheedi Sabha:  ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ 27 ਦਸੰਬਰ ਮਾਤਮੀ ਬਿਗਲ ਵਜਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਸਮ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੱਕ, ਸੱਚ ਤੇ ਧਰਮ ਦੀ ਰੱਖਿਆ ਲਈ ਚੜ੍ਹਦੀ ਕਲਾ ਦਾ ਪ੍ਰਤੀਕ ਹੈ ਨਾ ਕਿ ਕੋਈ ਮਾਤਮੀ ਘਟਨਾ। ਧਾਮੀ ਨੇ ਅੱਗੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਿਦਤ ਨੂੰ ਸ਼ਰਧਾ ਤੇ ਸਤਿਕਾਰ ਗੁਰਮਤਿ ਸਿਧਾਂਤਾਂ ਨੂੰ ਧਿਆਨ ਵਿਚ ਰੱਖਦਿਆਂ ਦਿਤਾ ਜਾਣਾ ਚਾਹੀਦਾ ਹੈ ਨਾ ਕਿ ਇਨ੍ਹਾਂ ਦਿਹਾੜਿਆਂ ਨੂੰ ਮਾਤਮੀ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਰਜਿੰਦਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ’ਤੇ ਲਿਖਿਆ, “ਮੁੱਖ ਮੰਤਰੀ ਜੀ ਦਸਮ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੱਕ, ਸੱਚ ਤੇ ਧਰਮ ਦੀ ਰੱਖਿਆ ਲਈ ਚੜ੍ਹਦੀ ਕਲਾ ਦਾ ਪ੍ਰਤੀਕ ਹੈ ਨਾ ਕਿ ਕੋਈ ਮਾਤਮੀ ਘਟਨਾ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰੰਤੂ ਉਨ੍ਹਾਂ ਦੀ ਦਲੇਰੀ ਅਤੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੌੜ ਉਮਰ ਤੋਂ ਘੱਟ ਨਹੀਂ। ਸਾਹਿਬਜ਼ਾਦਿਆਂ ਨੇ ਚੜ੍ਹਦੀ ਕਲਾ ਨਾਲ ਸ਼ਹਾਦਤਾਂ ਪ੍ਰਵਾਨ ਕੀਤੀਆਂ। ਤੁਹਾਡੇ ਵਲੋਂ ਮਾਤਮੀ ਬਿਗਲ ਵਜਾਉਣ ਦਾ ਪ੍ਰੋਗਰਾਮ ਗੁਰਮਤਿ ਸਿਧਾਂਤਾਂ ਦੇ ਵਿਰੁਧ ਹੈ, ਇਸ ਲਈ ਇਸ ਨੂੰ ਤੁਰੰਤ ਵਾਪਸ ਲਓ”

ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਕਿਹਾ ਸੀ, “ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 10 ਮਿੰਟ ਲਈ ਮਾਤਮੀ ਬਿਗਲ ਵਜਾਇਆ ਜਾਵੇਗਾ ਅਤੇ ਉਸ ਵੇਲੇ ਤੁਸੀਂ ਜਿਥੇ ਵੀ ਹੋਵੋਗੇ, ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਜਾਵੇ।”

(For more news apart from Shaheedi Sabha: SGPC President Harjinder Singh Dhami slams Punjab CM Bhagwant Mann, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement