28 ਦਸੰਬਰ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

By : JAGDISH

Published : Dec 23, 2025, 5:55 pm IST
Updated : Dec 23, 2025, 5:55 pm IST
SHARE ARTICLE
A gathering of five Singh Sahibs will be held on December 28th.
A gathering of five Singh Sahibs will be held on December 28th.

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਥਕ ਤੇ ਧਾਰਮਿਕ ਮਸਲੇ ਵਿਚਾਰਨ ਲਈ ਸੱਦੀ ਇਕੱਤਰਤਾ

ਸ੍ਰੀ ਅੰਮ੍ਰਿਤਸਰ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ 28 ਦਸੰਬਰ ਦਿਨ ਐਤਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ 28 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਲਈ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement