ਕਰਤਾਰਪੁਰ ਲਾਂਘੇ ਬਾਰੇ ਜ਼ੀਰੋ ਪੁਆਇੰਟ 'ਤੇ ਮੀਟਿੰਗ
Published : Jan 24, 2019, 12:19 pm IST
Updated : Jan 24, 2019, 12:19 pm IST
SHARE ARTICLE
Meeting on Zero Point about Kartarpur corridor
Meeting on Zero Point about Kartarpur corridor

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਸਬੰਧ ਵਿਚ ਸਾਰੇ ਵਿਭਾਗਾਂ ਦੇ ਦਫ਼ਤਰਾਂ ਦੀ ਉਸਾਰੀ ਵਾਸਤੇ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਵਾਸਤੇ ਲੈਂਡ ਪੋਰਟਸ ਅਥਾਰਟੀ ਆਫ਼ ਇੰਡੀਆ.......

ਗੁਰਦਾਸਪੁਰ  : ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਸਬੰਧ ਵਿਚ ਸਾਰੇ ਵਿਭਾਗਾਂ ਦੇ ਦਫ਼ਤਰਾਂ ਦੀ ਉਸਾਰੀ ਵਾਸਤੇ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਵਾਸਤੇ ਲੈਂਡ ਪੋਰਟਸ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਸ਼੍ਰੀ ਅਮਿਤ ਬੋਮਬਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਇਕ ਉਚ ਪਧਰੀ ਕਮੇਟੀ ਅੱਜ ਡੇਰਾ ਬਾਬਾ ਨਾਨਕ ਵਿਖੇ ਕੀਤੀ ਗਈ। ਸਰਹੱਦ ਉਪਰ ਜ਼ੀਰੋ ਪੁਆਇੰਟ 'ਤੇ ਕੀਤੀ ਗਈ। ਕਮੇਟੀ ਦੇ ਚੇਅਰਮੈਨ ਸ਼੍ਰੀ ਬੋਂਮਬਾ ਦੀ ਅਗਵਾਈ ਹੇਠ ਬਾਕੀ ਵਿਭਾਗਾਂ ਦੇ ਅਧਿਕਾਰੀਆਂ ਨੇ ਇੰਟੈਂਗਰੇਟਿਡ ਚੈੱਕ ਪੋਸਟ ਵਾਸਤੇ 50 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ।

ਇਸ ਤਰ੍ਹਾਂ ਹੁਣ ਮੌਕੇ 'ਤੇ ਕਸਟਮ, ਇਮੀਗ੍ਰੇਸ਼ਨ, ਸਕੂਲ, ਹਸਪਤਾਲ, ਪਾਸਪੋਰਟ ਆਦਿ ਵਿਭਾਗਾਂ ਦੇ ਦਫ਼ਤਰਾਂ ਦੀ ਉਸਾਰੀ ਦੇ ਨਾਲ ਇਥੇ ਪੋਸਟ ਕੀਤੇ ਜਾਣ ਵਾਲੇ ਅਧਿਕਾਰੀਆਂ ਤੇ ਹੋਰ ਮੁਲਾਜ਼ਮਾਂ ਦੀ ਰਿਹਾਇਸ਼ੀ ਕਾਲੋਨੀ ਦੀ ਵੀ ਉਸਾਰੀ ਕੀਤੀ ਜਾਣੀ ਹੈ।  ਇਸ ਸਬੰਧ ਵਿਚ ਐਸਡੀਐਮ ਡੇਰਾ ਬਾਬਾ ਨਾਨਕ ਅਸ਼ੋਕ ਸ਼ਰਮਾ ਨੇ ਦਸਿਆ ਕਿ ਦਿੱਲੀ ਤੋਂ ਲੈਂਡ ਪੋਰਟਸ ਅਥਾਰਟੀ ਆਫ਼ ਇੰਡੀਆ ਦੇ ਚੇਅਰਮੈਨ ਸ਼੍ਰੀ ਅਮਿਤ ਬੋਂਮਬਾ ਵਲੋਂ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਰਹੱਦ ਤੇ ਜ਼ੀਰੋ ਪੁਆਇੰਟ 'ਤੇ ਕੀਤੀ ਗਈ

ਇਸ ਮੀਟਿੰਗ ਦੇ  ਕੁੱਝ ਦਿਨਾਂ ਬਾਅਦ ਹੀ 50 Âੈਕੜ ਜ਼ਮੀਨ ਨੂੰ ਐਕੂਆਇਰ ਕਰਨ ਦੇ ਸਬੰਧ ਵਿਚ ਕਾਰਵਾਈ ਆਰੰਭ ਕਰ ਦਿਤੀ ਗਈ ਹੈ। ਆਮ ਲੋਕਾਂ ਅੰਦਰ ਇਹ ਵੀ ਚਰਚਾ ਹੈ ਕਿ ਪਾਕਿਸਤਾਨ ਵਲੋਂ ਜਦੋਂ 40 ਫ਼ੀ ਸਦੀ ਉਸਾਰੀ ਦਾ ਕੰਮ ਮੁੰਕਮਲ ਕਰਨ ਦੀਆਂ ਖ਼ਬਰਾਂ ਜੱਗ ਜ਼ਾਹਰ ਹੋਣੀਆਂ ਸ਼ੁਰੂ ਹੋ ਗਈਆਂ ਸਨ ਤਾਂ ਭਾਰਤ ਨੇ ਵੀ ਹੁਣ ਕੰਮ ਦੀ ਸ਼ੁਰੂਆਤ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement