Panthak News: ਡਿਬਰੂਗੜ੍ਹ ਜੇਲ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪ੍ਰਵਾਰਾਂ ਨੂੰ ਧਰਨੇ ’ਤੇ ਜਾ ਕੇ ਮਿਲੇ ਸ਼੍ਰੋਮਣੀ ਕਮੇਟੀ ਪ੍ਰਧਾਨ
Published : Feb 24, 2024, 7:16 am IST
Updated : Feb 24, 2024, 8:17 am IST
SHARE ARTICLE
Shiromani Committee President met the families of Sikh youths detained in Dibrugarh Jail.
Shiromani Committee President met the families of Sikh youths detained in Dibrugarh Jail.

ਕਿਹਾ, ਸ਼੍ਰੋਮਣੀ ਕਮੇਟੀ ਪ੍ਰਵਾਰਾਂ ਦਾ ਹਰ ਪੱਧਰ ਤੇ ਕਰੇਗੀ ਸਹਿਯੋਗ

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਪ੍ਰਵਾਰਾਂ ਨਾਲ ਉਨ੍ਹਾਂ ਵਲੋਂ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਉੱਤੇ ਲਗਾਏ ਗਏ ਧਰਨੇ ਵਿਚ ਜਾ ਕੇ ਮੁਲਾਕਾਤ ਕੀਤੀ।

ਉਨ੍ਹਾਂ ਸਰਕਾਰ ਵਲੋਂ ਐਨਐਸਏ ਤਹਿਤ ਨਜ਼ਰਬੰਦ ਸਿੰਘਾਂ ਨੂੰ ਮਾਨਸਿਕ ਅਤੇ ਸ਼ਰੀਰਕ ਰੂਪ ਵਿਚ ਤੰਗ ਪਰੇਸ਼ਾਨ ਕਰਨ ਦੇ ਵਿਰੋਧ ਵਿਚ ਭੁੱਖ ਹੜਤਾਲ ਕਰ ਰਹੇ ਉਨ੍ਹਾਂ ਦੇ ਪ੍ਰਵਾਰਾਂ ਨਾਲ ਡਿਬਰੂਗੜ੍ਹ ਜੇਲ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਸਰਕਾਰ ਨਾਲ ਚੱਲ ਰਹੀ ਗੱਲਬਾਤ ਬਾਰੇ ਵਿਚਾਰ ਚਰਚਾ ਕੀਤੀ।
ਇਸ ਮੌਕੇ ਐਡਵੋਕੇਟ ਧਾਮੀ ਨੇ ਨਜ਼ਰਬੰਦ ਸਿੰਘਾਂ ਦੇ ਪ੍ਰਵਾਰਾਂ ਨੂੰ ਭਰੋਸਾ ਦਿਵਾਇਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਨਾਲ ਹਰ ਪੱਖ ਤੋਂ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਜਲਦ ਹੀ ਇਸ ਮਸਲੇ ਨੂੰ ਲੈ ਕੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵਿਚਾਰ ਕਰ ਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਪਹਿਲਾਂ ਵੀ ਪੰਜਾਬ ਤੋਂ ਬਾਹਰ ਜੇਲਾਂ ਕੱਟੀਆਂ ਹਨ ਪਰ ਇਸ ਤਰ੍ਹਾਂ ਕਦੇ ਨਹੀਂ ਹੋਇਆ ਕਿ ਉਨ੍ਹਾਂ ਦੀ ਨਿੱਜਤਾ ’ਤੇ ਹਮਲਾ ਕਰਦਿਆਂ ਬਾਥਰੂਮਾਂ ਵਿਚ ਵੀ ਕੈਮਰੇ ਤੇ ਰਿਕਾਰਡਰ ਲਗਾ ਦਿਤੇ ਜਾਣ ਅਤੇ ਮਾਨਸਿਕ ਤੌਰ ’ਤੇ ਤੰਗ ਪਰੇਸ਼ਾਨ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ ਪ੍ਰਸ਼ਾਸਨ ਵਲੋਂ ਤੰਗ ਪਰੇਸ਼ਾਨ ਕਰਨ ਦੇ ਵਿਰੋਧ ਵਿਚ ਸਿੱਖਾਂ ਨੇ ਉੱਥੇ ਸੰਘਰਸ਼ ਦਾ ਰਾਹ ਚੁਣਦਿਆਂ ਭੁੱਖ ਹੜਤਾਲ ਸ਼ੁਰੂ ਕੀਤੀ, ਜਿਸ ਨਾਲ ਪੰਜਾਬ ਅੰਦਰ ਪ੍ਰਵਾਰਾਂ ਦੀ ਚਿੰਤਾਵਾਂ ਵੀ ਵਧੀਆਂ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤੋਂ ਸਿੰਘਾਂ ਦੇ ਪ੍ਰਵਾਰਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ।

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਨ੍ਹਾਂ ਸਿੱਖ ਨੌਜਵਾਨਾਂ ਦੇ ਪ੍ਰਵਾਰਾਂ ਦੀ ਗੱਲ ਤੁਰਤ ਸੁਣੀ ਜਾਵੇ ਅਤੇ ਇਸ ਮਸਲੇ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਡਿਬਰੂਗੜ੍ਹ ਜੇਲ ਵਿਚ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਨੂੰ ਵੀ ਅਪੀਲ ਕੀਤੀ ਕਿ ਗੁਰਮਤਿ ਸਿਧਾਂਤ ਭੁੱਖ ਹੜਤਾਲ ਜਰੀਏ ਸ਼ਰੀਰ ਨੂੰ ਕਸ਼ਟ ਦੇਣ ਦੀ ਇਜ਼ਾਜਤ ਨਹੀਂ ਦਿੰਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਉਹ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵਿਚਾਰ ਕਰਨਗੇ ਕਿ ਭੁੱਖ ਹੜਤਾਲ ’ਤੇ ਬੈਠੇ ਇਨ੍ਹਾਂ ਪ੍ਰਵਾਰਾਂ ਦੇ ਨਾਲ ਬੈਠ ਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਜ਼ਰਬੰਦ ਸਿੰਘਾਂ ਦੇ ਪਰਿਵਾਰਕ ਮੈਂਬਰ ਤੋਂ ਇਲਾਵਾ ਸ. ਜਸਬੀਰ ਸਿੰਘ ਘੁੰਮਣ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ ਆਦਿ ਮੌਜੂਦ ਸਨ।

(For more Punjabi news apart from Shiromani Committee President met the families of Sikh youths detained in Dibrugarh Jail., stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement