
ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਮਹਾਰਾਸ਼ਟਰ ਤੋਂ ਇਸਤਰੀ ਅਕਾਲੀ ਦੇ 60 ਮੈਂਬਰੀ ਜਥੇ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ''ਤੇ ਸਵਾਗਤ ਕਰਦੇ ਹੋਏ
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਮਹਾਰਾਸ਼ਟਰ ਇਕਾਈ ਦੀਆਂ 60 ਬੀਬੀਆਂ ਦਾ ਜਥਾ ਅੱਜ ਅੰਮ੍ਰਿਤਸਰ ਪੁੱਜਾ। ਮੁੰਬਈ ਤੋਂ ਹਵਾਈ ਰਸਤੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ 'ਤੇ ਜਥੇ ਦਾ ਅੰਮ੍ਰਿਤਸਰ ਸ਼ਹਿਰੀ ਤੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ 25 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਮਹਾਨ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਮਹਾਰਾਸ਼ਟਰ ਤੋਂ 60 ਬੀਬੀਆਂ ਦਾ ਜਥਾ ਅੰਮ੍ਰਿਤਸਰ ਪੁੱਜਾ।
Jatha of 60 Akali Dal women
ਉਨ੍ਹਾਂ ਦਸਿਆ ਕਿ ਭਲਕੇ 24 ਮਾਰਚ ਨੂੰ ਜਥੇ ਦੇ ਮੈਂਬਰ ਦਰਬਾਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦਵਾਰਿਆਂ ਦੇ ਦਰਸ਼ਨ ਕਰਨ ਉਪਰੰਤ ਅਟਾਰੀ ਸਰਹੱਦ ਵਿਖੇ ਵੀ ਜਾਣਗੇ ਅਤੇ 25 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਣ ਵਾਲਾ ਗੁਰਮਤਿ ਸਮਾਗਮ ਬੇਬੇ ਨਾਨਕੀ ਜੀ ਨੂੰ ਸਮਰਪਤ ਕੀਤਾ ਗਿਆ ਹੈ ਅਤੇ ਇਸ ਵਿਚ ਕੌਮ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਗੁਰਮਤਿ ਵਿਚਾਰਾਂ ਅਤੇ ਇਤਿਹਾਸ ਨਾਲ ਸੰਗਤ ਨੂੰ ਜੋੜਨਗੇ।