ਸ਼੍ਰੋਮਣੀ ਕਮੇਟੀ ਵੱਲੋਂ ਮਹੀਨਾਵਾਰ 'ਸੇਵਾ ਸਰਗਰਮੀਆਂ' ਦਾ ਪਹਿਲਾ ਅੰਕ ਜਾਰੀ
Published : Mar 24, 2018, 10:59 am IST
Updated : Mar 24, 2018, 10:59 am IST
SHARE ARTICLE
gobind singh longowal
gobind singh longowal

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ 'ਸੇਵਾ ਸਰਗਰਮੀਆਂ' ਦਾ ਪਹਿਲਾ ਅੰਕ ਜਾਰੀ ਕੀਤਾ


ਅੰਮ੍ਰਿਤਸਰ 23, ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ 'ਸੇਵਾ ਸਰਗਰਮੀਆਂ' ਦਾ ਪਹਿਲਾ ਅੰਕ ਜਾਰੀ ਕੀਤਾ। ਇਸ ਪਰਚੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗਤੀਵਿਧੀਆਂ ਅਤੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾਂਦੇ ਕਾਰਜਾਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਫੈਸਲੇ ਅਨੁਸਾਰ ਇਹ ਮਹੀਨਾਵਾਰ 'ਸੇਵਾ ਸਰਗਰਮੀਆਂ' ਦੀ ਪ੍ਰਕਾਸ਼ਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਂਦੇ ਧਰਮ ਪ੍ਰਚਾਰ ਸਮਾਗਮਾਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਉਹ ਇਸ ਤੋਂ ਪ੍ਰੇਰਣਾ ਲੈ ਕੇ ਧਰਮ ਦੀਆਂ ਸਿੱਖਿਆਵਾਂ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਹੀਨਾਵਾਰ ਪਰਚੇ ਦੀ ਸੰਪਾਦਨਾ ਦਾ ਕਾਰਜ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੂੰ ਸੌਂਪਿਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ 'ਸੇਵਾ ਸਰਗਰਮੀਆਂ' ਦੀ ਪ੍ਰਕਾਸ਼ਨਾ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੋਚ ਦਾ ਬਿਹਤਰ ਪ੍ਰਗਟਾਵਾ ਹੈ। ਉਨ੍ਹਾਂ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਸਤਿੰਦਰ ਸਿੰਘ, ਸ. ਦਰਸ਼ਨ ਸਿੰਘ ਪੀ.ਏ. ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement