ਚੀਫ਼ ਖ਼ਾਲਸਾ ਦੀਵਾਨ ਦਾ 151 ਕਰੋੜ ਦਾ ਬਜਟ ਸਰਬ ਸੰਮਤੀ ਨਾਲ ਪਾਸ
Published : Mar 24, 2019, 6:40 pm IST
Updated : Mar 24, 2019, 8:05 pm IST
SHARE ARTICLE
Chief Khalsa Diwan
Chief Khalsa Diwan

ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਨਿਰਮਲ ਸਿੰਘ ਵਲੋਂ ਪੇਸ਼ ਕੀਤੇ ਗਏ 151 ਕਰੋੜ ਦੇ ਬਜਟ ਨੂੰ ਕੀਤਾ ਸਰਵ ਸੰਮਤੀ ਨਾਲ ਪਾਸ

ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ  ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਆਉਦੇ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰਨਾਂ ਅਦਾਰਿਆਂ ਦਾ ਸਾਲ 2019-20 ਦਾ ਬਜਟ ਪੇਸ਼ ਕਰਨ ਅਤੇ ਪ੍ਰਵਾਨ ਕਰਨ ਸਬੰਧੀ ਜਨਰਲ ਬਾਡੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਨੇ ਕੀਤੀ।

ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਵਲੋਂ ਸਾਲ 2018-19 ਦੇ ਬਜਟ ਦੀ ਕਾਰਗੁਜ਼ਾਰੀ 'ਤੇ ਰੌਸ਼ਨੀ ਪਾਉਣ ਪਿੱਛੋਂ ਸਾਲ 2019-20 ਦਾ ਬਜਟ ਪੇਸ਼ ਕੀਤਾ ਗਿਆ, ਜੋ ਕਿ ਸਮੂਹ ਮੈਂਬਰ ਵਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਬਹੁਪੱਖੀ ਵਿਕਾਸ ਮੁਖੀ, ਆਧੁਨਿਕੀਕਰਨ ਨੀਤੀਆਂ ਨੂੰ ਹੇਰ ਉਤਸ਼ਾਹਜਨਕ ਹੁਲਾਰਾ ਦੇਣ ਵਾਲਾ ਅਤੇ ਸੰਸਥਾ ਦੇ ਸਮੂਹਿਕ ਵਿਕਾਸ ਵੱਲ ਸੇਧਿਤ ਕਰਾਰ ਦਿੱਤਾ ਗਿਆ।  ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਆਪਣੇ ਬਜਟ ਸੰਬੋਧਨ 'ਚ ਕਿਹਾ ਕਿ ਦੀਵਾਨ ਦਾ ਬਜਟ 151, 19,20,565 ਰੁਪਏ ਦਾ ਰੱਖਿਆ ਗਿਆ, ਜੋ ਪਿਛਲੇ ਸਾਲ ਨਾਲੋਂ 2 ਕਰੋੜ ਜ਼ਿਆਦਾ ਹੈ।

ਸਾਲਾਨਾ ਯੋਜਨਾਵਾਂ ਦਾ ਆਕਾਰ ਵਧਾਉਣ ਵਾਲੇ ਬਜਟ 'ਚ 23.98  ਕਰੋੜ ਚੀਫ਼ ਖ਼ਾਲਸਾ ਦੀਵਾਨ ਅਧੀਨ ਅਦਾਰਿਆਂ ਦੇ ਬਿਲਡਿੰਗ ਉਸਾਰੀ ਅਤੇ ਮੁਰੰਮਤ ਲਈ ਜਿਸ 'ਚ 5 ਕਰੋੜ ਸ੍ਰੀ ਗੁਰੁ ਰਾਮਦਾਸ ਐਵੀਨਿਉ ਅਜਨਾਲਾ ਰੋਡ ਵਿਖੇ ਨਵੇਂ ਅਲਟਰਾ ਮਾਡਰਨ ਸਕੂਲ ਦੀ ਬਿਲਡਿੰਗ ਉਸਾਰੀ ਲਈ ਰੱਖੇ ਗਏ ਹਨ।  ਪੰਜਾਬ ਸਰਕਾਰ ਵਲੋਂ ਚੀਫ਼ ਖ਼ਾਲਸਾ ਦੀਵਾਨ ਨੂੰ ਸੌਂਪੇ ਗਏ ਆਦਰਸ਼ ਸਕੂਲਾਂ ਵਿਚ ਚੀਫ਼ ਖ਼ਾਲਸਾ ਦੁਆਰਾ 3 ਕਰੋੜ 34 ਲੱਖ ਖ਼ਰਚੇ ਜਾਣਗੇ। ਇਸੇ ਤਰ੍ਹਾਂ ਚੀਫ਼ ਖ਼ਾਲਸਾ ਦੀਵਾਨ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਸ ਵਿੱਤੀ ਸਾਲ 'ਚ 15 ਲੱਖ ਰੁਪਏ ਉਚੇਚੇ ਤੌਰ 'ਤੇ ਰੱਖੇ ਗਏ ਹਨ।

ਦੀਵਾਨ ਦੇ ਮੁੱਢਲੇ ਸਰੋਕਾਰਾਂ ਵਿੱਚ ਸ਼ਾਮਲ ਧਰਮ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ 20 ਲੱਖ ਰੁਪਏ ਲਈ ਰਾਖਵੇਂ ਰੱਖੇ ਗਏ ਹਨ। ਪੇਂਡੂ ਸਕੂਲਾਂ ਦੀ ਪ੍ਰਗਤੀ ਲਈ 2 ਕਰੋੜ ਰਾਖਵੇਂ ਰੱਖੇ ਗਏ ਹਨ।  ਨਿਰਮਲ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਆਪਣੇ ਅਦਾਰਿਆਂ ਨੂੰ ਅਲਟਰਾ ਮਾਡਰਨ ਸੁਵਿਧਾਵਾਂ ਨਾਲ ਲੈਸ ਕਰਨ ਅਤੇ ਲੈਬੋਰਟਰੀਆਂ, ਲਾਈਬ੍ਰਰੀਆਂ ਨੂੰ ਨਵੀਨ ਟੈਕਨੋਲਾਜੀ ਅਨੁਸਾਰ ਬਣਾਉਣ ਅਤੇ ਹੋਰ ਅਪਗ੍ਰੇਡੇਸ਼ਨ ਦੇ ਟੀਚੇ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਜਾਵੇਗਾ। ਉਨ੍ਹਾਂ ਬਜਟ 2019-20 ਨੂੰ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਲਈ ਸਾਲੋ-ਸਾਲ ਵਿਕਾਸ ਦੀਆਂ ਪੁਲਾਘਾਂ ਤੈਅ ਕਰਨ ਦਾ ਸੂਚਕ ਦੱਸਿਆ। 

ਉਨ੍ਹਾਂ ਆਸ ਕੀਤੀ ਕਿ ਇਹ ਬਜਟ ਚੀਫ਼ ਖ਼ਾਲਸਾ ਦੀਵਾਨ ਦੀਆਂ ਭਵਿੱਖ ਦੀਆਂ ਲੋੜਾਂ ਅਤੇ  ਉਮੀਦਾਂ ਤੇ ਪੂਰੀ ਤਰਾਂ ਖਰਾ  ਉਤਰੇਗਾ ਅਤੇ ਚੀਫ਼ ਖ਼ਾਲਸਾ ਦੀਵਾਨ ਦੀ ਤਰੱਕੀ ਦੇ ਗਰਾਫ਼ ਨੂੰ ਬੜੀ ਤੇਜੀ ਨਾਲ ਉੱਪਰ ਲੈ ਕੇ ਜਾਣ ਵਿਚ ਸਹਾਇਕ ਸਿੱਧ ਹੇਵੇਗਾ।  ਜਨਰਲ ਹਾਉਸ  ਮੀਟਿੰਗ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਭਾਗ ਸਿੰਘ ਅਣਖੀ ਸਰਬਸੰਮਤੀ ਨਾਲ ਚੀਫ਼ ਖ਼ਾਲਸਾ ਦੀਵਾਨ ਸਕੂਲਜ ਦੇ ਚੇਅਰਮੈਨ ਵੀ ਥਾਪੇ ਗਏ। ਬਜਟ ਇਜਲਾਸ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਸਰਪ੍ਰਸਤ ਰਾਜਮੋਹਿੰਦਰ ਸਿੰਘ ਮਜੀਠਾ, ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਅਮਰਜੀਤ ਸਿੰਘ ਬੰਗਾ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਐਡੀਸ਼ਨਲ ਆਨਰੇਰੀ ਸਕੱਤਰ ਅਵਤਾਰ ਸਿੰਘ ਅਤੇ ਸੁਖਦੇਵ ਸਿੰਘ ਮੱਤੇਵਾਲ, ਜੁਆਇੰਟ ਸਕੱਤਰ ਹਰਜੀਤ ਸਿੰਘ ਅਤੇ ਇੰਜੀ. ਜਸਪਾਲ ਸਿੰਘ, ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ ਜਸਵਿੰਦਰ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਪ੍ਰਿੰਸ ਤੇ ਵੱਖ-ਵੱਖ ਸਥਾਨਾਂ ਦੇ ਸੀ.ਕੇ.ਡੀ. ਲੋਕਲ ਕਮੇਟੀਆਂ ਦੇ ਪ੍ਰਧਾਨ ਸਮੇਤ ਵੱਡੀ ਗਿਣਤੀ 'ਚ ਮੈਂਬਰ ਸਾਹਿਬਾਨ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement