ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਆਗਾਜ਼
Published : Mar 24, 2021, 8:39 am IST
Updated : Mar 24, 2021, 9:12 am IST
SHARE ARTICLE
Hola Mohalla
Hola Mohalla

ਸੰਗਤਾਂ ਨੂੰ ਹੁੰਮ ਹੁਮਾ ਕੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ  ਤੇ ਹੋਲਾ ਮਹੱਲਾ ਮਨਾਉਣ ਲਈ ਬੇਨਤੀ

ਸ੍ਰੀ ਆਨੰਦਪੁਰ ਸਾਹਿਬ ( ਸੰਦੀਪ ਸ਼ਰਮਾ) ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੌਮੀ ਤਿਉਹਾਰ ਹੋਲਾ ਮਹੱਲਾ  ਦਾ ਰਸਮੀ ਤਰੀਕੇ ਨਾਲ ਨਗਾਰਿਆਂ ਦੀ ਚੋਟ ਤੇ ਸ੍ਰੀ  ਆਨੰਦਪੁਰ ਸਾਹਿਬ   ਦੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਆਗਾਜ਼ ਹੋਇਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਧ ਅਤੇ ਬਾਕੀ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਪੁਰਾਤਨ ਨਗਾਰਿਆਂ ਤੇ ਚੋਟ ਲਗਾ ਕੇ ਹੋਲਾ ਮਹੱਲਾ ਦਾ ਆਗਾਜ਼ ਕੀਤਾ।

Hola Mahalla Hola Mahalla

ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਪਹਿਲਾ ਦਿਨ ਹੈ ਅਤੇ ਪਹਿਲੇ ਪੜਾਅ ਦੇ ਦੌਰਾਨ ਹੋਲੇ ਮਹੱਲੇ ਦੇ ਸਮਾਗਮ ਕੀਰਤਪੁਰ ਸਾਹਿਬ ਵਿਖੇ ਹੁੰਦੇ ਹਨ ਉੱਥੇ ਦੂਜੇ ਪੜਾਅ ਦੇ ਸਮਾਗਮ ਸ੍ਰੀ ਅਨੰਦਪੁਰ  ਵਿਖੇ ਹੁੰਦੇ ਹਨ ਜਿੱਥੇ ਸੰਗਤਾਂ ਲੱਖਾਂ ਦੀ ਤਾਦਾਦ ਵਿੱਚ ਗੁਰੂਘਰਾਂ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।

Hola Mahalla Hola Mahalla

ਉਣੱਤੀ ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ  ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਮਹੱਲੇ ਨੂੰ ਦੇਖਣ ਦੇ ਲਈ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚਦੀਆਂ ਹਨ ਉਧਰ ਹੋਲੇ ਮਹੱਲੇ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਕਿਹਾ ਕਿ ਸੰਗਤ ਹੁੰਮ ਹੁਮਾ ਕੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਹੋਲਾ ਮਹੱਲਾ ਮਨਾਉਣ ਲਈ ਪਹੁੰਚਣ ।

Hola Mahalla Hola Mahalla

ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਸਰਕਾਰ ਨੂੰ ਤਾੜਨਾ ਕੀਤੀ ਕਿ ਸਰਕਾਰ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਅੰਦਾਜ਼ੀ ਨਾ ਕਰੇ ਅਤੇ ਹੋਲਾ ਮਹੱਲਾ ਸਿੱਖਾਂ ਦਾ ਕੌਮੀ ਤਿਉਹਾਰ ਹੈ  ਜਿਸ ਵਿੱਚ ਕਿਸੇ ਤਰੀਕੇ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement