ਅਮਰੀਕਾ ਨਿਵਾਸੀ ਵਿਅਕਤੀ ਵਲੋਂ ਪਾਵਨ ਗੁਰਬਾਣੀ ਨਾਲ ਛੇੜਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
Published : Mar 24, 2022, 5:15 pm IST
Updated : Mar 24, 2022, 6:53 pm IST
SHARE ARTICLE
Harjinder Singh Dhami
Harjinder Singh Dhami

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਰਨ ਕਾਰਵਾਈ-ਐਡਵੋਕੇਟ ਧਾਮੀ

 

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਇਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਬੀੜ ਛਾਪਣ ਅਤੇ ਉਸ ਦਾ ਪੀਡੀਐਫ ਵੈੱਬਸਾਈਟ ’ਤੇ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸਬੰਧ ਵਿਚ ਮਿਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Harjinder Singh DhamiHarjinder Singh Dhami

ਇਹ ਹਰਕਤ ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ’ਤੇ ਪੀਡੀਐਫ ਬਣਾ ਕੇ ਅਪਲੋਡ ਕੀਤਾ ਹੈ। ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਭੇਜ ਦਿੱਤਾ ਹੈ।

Giani Harpreet SinghGiani Harpreet Singh

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੁਰਬਾਣੀ ਦੀ ਘੋਰ ਬੇਅਦਬੀ ਕਰਾਰ ਦਿੰਦਿਆਂ ਸਬੰਧਤ ਖਿਲਾਫ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿਚ ਤੁਰੰਤ ਵਿਚਾਰ ਕਰਕੇ ਆਦੇਸ਼ ਜਾਰੀ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ ਕਿਸੇ ਨੂੰ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਵੀ ਆਪਣੇ ਆਪ ਨਹੀਂ ਕਰ ਸਕਦਾ। ਅਮਰੀਕਾ ਵਾਸੀ ਵਿਅਕਤੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ, ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ।

sgpcSGPC

ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ’ਤੇ 2014 ਵਿਚ ਚੀਨ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਛਪਵਾ ਕੇ ਡਾਕ ਰਾਹੀਂ ਵੰਡਣ ਕਰਕੇ ਵੀ ਸ਼੍ਰੋਮਣੀ ਕਮੇਟੀ ਵੱਲੋਂ 295-ਏ ਦਾ ਪਰਚਾ ਦਰਜ ਕਰਵਾਇਆ ਗਿਆ ਸੀ। ਹੁਣ ਫਿਰ ਇਸ ਨੇ ਇਕ ਵਾਰ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਦੇਖਦਿਆਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਉਸ ਵੱਲੋਂ ਵੈੱਬਸਾਈਟ ਜਰੀਏ ਵੰਡੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਡਾਊਨਲੋਡ ਕਰਕੇ ਅੱਗੇ ਨਾ ਵਧਾਇਆ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement