ਮੋਰਿੰਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਵਿਰੁਧ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ
Published : Apr 24, 2023, 5:59 pm IST
Updated : Apr 24, 2023, 5:59 pm IST
SHARE ARTICLE
Harjinder Singh Dhami
Harjinder Singh Dhami

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਗੋਲੇਵਾਲਾ ’ਚ ਬੇਅਦਬੀ ਦਾ ਵੀ ਲਿਆ ਨੋਟਿਸ

 

ਅੰਮ੍ਰਿਤਸਰ: ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਵਿਰੁਧ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।

ਇਹ ਵੀ ਪੜ੍ਹੋ: ਮੋਰਿੰਡਾ ਬੇਅਦਬੀ ਘਟਨਾ 'ਤੇ ਜਥੇਦਾਰ ਨੇ ਪ੍ਰਗਟਾਈ ਚਿੰਤਾ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੋਸ਼ੀਆਂ ਵਿਰੁਧ ਢਿੱਲੀ ਕਾਰਵਾਈ ਕਰਕੇ ਬੇਅਦਬੀ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ। ਜੇਕਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿਸੇ ਦੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਪਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਕਿਸੇ ਵਿਅਕਤੀ ਖਿਲਾਫ ਸੰਗਤ ਵਿਚ ਗੁੱਸਾ ਉੱਠਦਾ ਹੈ ਤਾਂ ਅਕਸਰ ਹੀ ਕਾਨੂੰਨ ਦਾ ਹਵਾਲਾ ਦੇ ਕੇ ਉਸ ਨੂੰ ਬਚਾ ਲਿਆ ਜਾਂਦਾ ਹੈ, ਜਦਕਿ ਦੂਸਰੇ ਪਾਸੇ ਪੁਲਿਸ ਵੱਲੋਂ ਢਿੱਲੀ ਕਾਰਵਾਈ ਨਾਲ ਦੋਸ਼ੀ ਕੁਝ ਚਿਰ ਮਗਰੋਂ ਬਾਹਰ ਆ ਜਾਂਦੇ ਹਨ। ਇਹ ਸਰਕਾਰਾਂ ਲਈ ਵੱਡਾ ਸਵਾਲ ਹੈ, ਜਿਸ ਤੋਂ ਉਹ ਬਚ ਨਹੀਂ ਸਕਦੀਆਂ।

ਇਹ ਵੀ ਪੜ੍ਹੋ: ਫ਼ਿਲਮ 'ਗੋਡੇ ਗੋਡੇ ਚਾਅ!' ਦੇ ਸਮੂਹ ਕਲਾਕਾਰਾਂ ਦੀ ਵਿਸ਼ੇਸ਼ਤਾ ਵਾਲਾ ਪਹਿਲਾ ਪੋਸਟਰ ਜਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ, ਜਿਸ ਦੇ ਦੋਸ਼ੀ ਨੇ ਸ਼ਰ੍ਹੇਆਮ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਰੜੀ ਕਾਰਵਾਈ ਕਰਕੇ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾਵੇ ਤਾਂ ਜੋ ਬੇਅਦਬੀ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ। ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਠੀਕ ਨਹੀਂ ਹੋਵੇਗਾ।

ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਲੜਕਿਆਂ ਅਤੇ ਪੰਜਾਬ ਦੀਆਂ ਲੜਕੀਆਂ ਨੇ ਫੈਡਰੇਸ਼ਨ ਗੱਤਕਾ ਕੱਪ ਉੱਤੇ ਕੀਤਾ ਕਬਜ਼ਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਚ ਗੁਟਕਾ ਸਾਹਿਬ ਦੇ ਪਾਵਨ ਅੰਗ ਖਿਲਾਰਨ ਦੀ ਘਟਨਾ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਵੀ ਸ਼ਰ੍ਹੇਆਮ ਬੇਅਦਬੀ ਕੀਤੀ ਗਈ ਹੈ, ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਵੀ ਕੈਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਭਾਵੇਂ ਕਿਸੇ ਵੀ ਧਰਮ ਜਾਂ ਫਿਰਕੇ ਨਾਲ ਸਬੰਧਤ ਹੋਵੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਫਿਰਕੂ ਮਾਹੌਲ ਪੈਦਾ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਕਤਲ ਕਰਨ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁਛਗਿਛ ਕੀਤੀ ਜਾਵੇ, ਤਾਂ ਜੋ ਇਸ ਵਰਤਾਰੇ ਦੇ ਮੁੱਖ ਦੋਸ਼ੀਆਂ ਨੂੰ ਹੱਥ ਪਾਇਆ ਜਾ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 10:39 AM

PM Modi Speech in Patiala Today | ਖਚਾਖਚ ਭਰਿਆ ਪੰਡਾਲ, ਲੱਗ ਰਹੇ ਜ਼ੋਰਦਾਰ ਨਾਅਰੇ

24 May 2024 9:17 AM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 8:28 AM

ਰਾਣਾ ਸੋਢੀ ਦੀਆਂ ਕੌਣ ਖਿੱਚ ਰਿਹਾ ਲੱਤਾਂ? ਜਾਖੜ ਨੂੰ ਛੱਡ ਰਾਣਾ ਸੋਢੀ ਨੂੰ ਕਿਉਂ ਮਿਲੀ ਟਿਕਟ?

23 May 2024 4:44 PM

ਗ਼ੈਰ-ਪੰਜਾਬੀਆਂ ਬਾਰੇ ਸੁਖਪਾਲ ਖਹਿਰਾ ਸੋਚ-ਸਮਝ ਕੇ ਬੋਲਣ, ਇਨ੍ਹਾਂ ਕਰਕੇ ਪੰਜਾਬੀ ਕਾਮਯਾਬ ਨੇ : ਮੰਤਰੀ ਬ੍ਰਹਮ ਸ਼ੰਕਰ

23 May 2024 4:20 PM
Advertisement