ਸਿੱਖ ਇਤਿਹਾਸ ਨੂੰ ਵਿਗਾੜਨ ਵਾਲਿਆਂ ਤੋਂ ਸੁਚੇਤ ਹੋਵੇ ਕੌਮ: ਲੌਂਗੋਵਾਲ
Published : May 24, 2018, 2:02 am IST
Updated : May 24, 2018, 2:02 am IST
SHARE ARTICLE
Bhai Gobind Singh Longowal Releasing Book
Bhai Gobind Singh Longowal Releasing Book

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇਤਿਹਾਸ ਕਿਸੇ ਵੀ ਕੌਮ ਸਰਮਾਇਆ ਹੁੰਦਾ ਹੈ ਜਿਸ ਤੋਂ ਸੇਧ ਪ੍ਰਾਪਤ ਕਰ ਕੇ ਕੌਮ ਦੀਆਂ...

ਚੰਡੀਗੜ੍ਹ, 23 ਜਨਵਰੀ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇਤਿਹਾਸ ਕਿਸੇ ਵੀ ਕੌਮ ਸਰਮਾਇਆ ਹੁੰਦਾ ਹੈ ਜਿਸ ਤੋਂ ਸੇਧ ਪ੍ਰਾਪਤ ਕਰ ਕੇ ਕੌਮ ਦੀਆਂ ਪੀੜ੍ਹੀਆਂ ਅਪਣੇ ਵਿਰਸੇ ਪ੍ਰਤੀ ਜਾਗਰੂਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੀਆਂ ਸ਼ਕਤੀਆਂ ਸਿੱਖ ਇਤਿਹਾਸ ਦੀ ਮੌਲਿਕਤਾ ਨੂੰ ਵਿਗਾੜਨ ਦਾ ਯਤਨ ਕਰ ਰਹੀਆਂ ਹਨ ਜਿਸ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ। 

ਸਥਾਨਕ ਗੁਰਦੁਆਰਾ ਕਲਗੀਧਰ ਨਿਵਾਸ ਵਿਖੇ 'ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰਾਜੈਕਟ' ਵਲੋਂ ਕਰਵਾਏ ਸੈਮੀਨਰ ਅਤੇ ਪੁਸਤਕ ਰੀਲੀਜ਼ ਸਮਾਗਮ ਦੌਰਾਨ ਉਨ੍ਹਾਂ ਵਿਦਵਾਨਾਂ ਨੂੰ ਅਪੀਲ ਕੀਤੀ ਕਿ ਸਿੱਖ ਇਤਿਹਾਸ ਨੂੰ ਵਿਗਾੜਨ ਵਾਲਿਆਂ ਨੂੰ ਅਪਣੀਆਂ ਲਿਖਤਾਂ ਰਾਹੀਂ ਜਵਾਬ ਦੇਣ। ਉਨ੍ਹਾਂ ਡਾ. ਕਿਰਪਾਲ ਸਿੰਘ ਦੀ ਨਿਰਦੇਸ਼ਨਾਂ ਹੇਠ ਚੱਲ ਰਹੇ 'ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰਾਜੈਕਟ' ਵਲੋਂ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਪ੍ਰਾਜੈਕਟ ਵਲੋਂ ਤਿਆਰ ਕੀਤੀਆਂ ਪੁਸਤਕਾਂ ਨੂੰ ਖੋਜਾਰਥੀਆਂ ਲਈ ਲਾਹੇਵੰਦ ਦਸਿਆ।

ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਸਾਬਕਾ ਪ੍ਰੋਫ਼ੈਸਰ ਤੇ ਮੁਖੀ ਡਾ. ਬਲਵੰਤ ਸਿੰਘ ਢਿੱਲੋਂ ਨੇ 'ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ-ਜੀਵਨ ਤੇ ਸ਼ਹਾਦਤ' ਵਿਸ਼ੇ 'ਤੇ ਪਰਚਾ ਪੜ੍ਹਦਿਆਂ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੂੰ ਲਾਸਾਨੀ ਦਸਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਵਿਚਾਰ ਪ੍ਰਗਟ ਕੀਤੇ।  ਭਾਈ ਸੰਤੋਖ ਸਿੰਘ ਰਚਿਤ ਸ੍ਰੀ ਗੁਰਪ੍ਰਤਾਪ ਸੂਰਜ ਗ੍ਰੰਥ 'ਤੇ ਆਧਾਰਤ ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸ ਨਾਲ ਸਬੰਧਤ ਦੋ ਸੰਪਾਦਤ ਪੁਸਤਕਾਂ ਲੌਂਗੋਵਾਲ ਅਤੇ ਹੋਰਾਂ ਨੇ ਜਾਰੀ ਕੀਤੀਆਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement