ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਵੱਡੇ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਜਾਵੇਗਾ: ਚੰਨੀ
Published : May 24, 2020, 7:21 pm IST
Updated : May 24, 2020, 7:21 pm IST
SHARE ARTICLE
Photo
Photo

ਚਮਕੌਰ ਸਾਹਿਬ ਸੁੰਦਰੀਕਰ ਪ੍ਰੋਜੈਕਟ ਦਾ ਹੋਇਆ ਰਸਮੀ ਆਗਾਜ਼, 47 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਿਕ ਨਗਰੀ ਚਮਕੌਰ ਸਾਹਿਬ ਦੀ ਬਦਲੀ ਜਾਵੇਗੀ ਨੁਹਾਰ

ਚੰਡੀਗੜ੍ਹ /ਚਮਕੌਰ ਸਾਹਿਬ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਵਿੱਤਰ ਇਤਿਹਾਸਿਕ ਨਗਰੀ ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਮੁੱਖ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ 47 ਕਰੋੜ ਰੁਪਏ ਰੁਪਏ ਦੇ ਵਿਕਾਸ ਕਾਰਜ਼ਾ ਨੂੰ ਮੁੱਖ ਮੰਤਰੀ ਵਲੋਨ ਪ੍ਰਵਾਨਗੀ ਦਿੱਤੀ ਗਈ ਹੈ।

PhotoPhoto

ਜਿਸ ਦੇ ਤਹਿਤ 14 ਕਰੋੜ ਸੁੰਦਰੀਕਰਨ ਪ੍ਰੋਜੈਕਟ 'ਤੇ ਖਰਚੇ ਜਾਣਗੇ ਅਤੇ 33 ਕਰੋੜ ਰੁਪਏ ਨਾਲ ਥੀਮ ਪਾਰਕ ਦੀ ਉਸਰੀ ਕੀਤੀ ਜਾ ਰਹੀ ਹੈ।ਅੱਜ ਇੱਥੇ ਸੁੰਦਰੀਕਰਨ ਪ੍ਰੋਜੈਕਟ ਗੁਰੂ ਸਾਹਿਬ ਦੇ ਚਰਨਾਂ `ਚ ਅਰਦਾਸ ਕਰਨ ਉਪਰੰਤ ਅਗਾਜ਼ ਕਰ ਦਿੱਤਾ ਗਿਆ, ਇਸ ਮੌਕੇ ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੀ ਵਿਸੇਸ਼ ਤੌਰ 'ਤੇ ਹਾਜ਼ਿਰ ਹੋਏ।ਸੁੰਦਰੀਕਰਨ ਦੇ ਪ੍ਰੋਜੈਕਟ ਦੀ ਸ਼ੂਰਆਤ ਮੋਕੇ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਗੁਰਦੁਆਰਾ ਕਤਲਗੜ੍ਹ ਸਾਹਿਬ ਨੂੰ ਜਾਣ ਵਾਲੇ ਮਾਰਗ `ਤੇ ਸਾਰੀਆਂ ਦੁਕਾਨਾਂ ਦੇ ਬਾਹਰ ਸੁੰਦਰੀਕਰਨ ਕਰਨ, ਸੜਕ ਦਾ ਨਵ-ਨਿਰਮਾਣ, ਸੀਵਰ ਲਾਈਨ ਪਾਉਣ ਦਾ ਕੰਮ ਸੰਪੂਰਨ ਕੀਤਾ ਜਾਵੇਗਾ।

Charanjit Singh ChanniCharanjit Singh Channi

ਕੈਬਨਿਟ ਮੰਤਰੀ ਚੰਨੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਚਮਕੌਰ ਸਾਹਿਬ ਦੀ ਸੁੰਦਰਤਾ ਦੇ ਲਈ ਇਸ ਪ੍ਰਾਜੈਕਟ ਦੀ ਮਨਜ਼ੂਰੀ ਮੁੱਖ ਮੰਤਰੀ ਵਲੋਂ ਦਿੱਤੀ ਅਤੇ ਗਈ ਹੈ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾ ਜਾਵੇਗਾ ।

Chamkaur SahibChamkaur Sahib

ਉਹਨਾਂ ਨਾਲ ਹੀ ਦੱਸਿਆ ਕਿ ਸ੍ਰੀ ਚਮਕੋਰ ਸਾਹਿਬ ਦੀ ਧਰਤੀ ਨੂੰ ਸਿੱਖ ਇਤਹਾਸ ਵਿਚ ਪਵਿੱਤਰ ਅਸਥਾਨ ਦਾ ਦਰਜ਼ਾ ਪ੍ਰਾਪਤ ਹੈ, ਇਸ ਅਸਥਾਨ 'ਤੇ ਮੁਗਲਾਂ ਦੇ ਖਿਲਾਫ ਲੜਦਿਆਂ ਦਸਮ ਪਾਤਸ਼ਾਹ ਸ੍ਰੀ ਗੁਰੁ ਗਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਨੇ ਚਮਕੌਰ ਦੀ ਗੜੀ ਵਿਚ ਸ਼ਹਾਦਤ ਪ੍ਰਾਪਤ ਕੀਤੀ ਸੀ।ਇਸ ਅਸਥਾਨ 'ਤੇ ਦੁਨੀਆਂ ਭਰ ਤੋਂ ਸਿੱਖ ਸ਼ਰਧਾਲੂ ਦਰਸ਼ਨਾ ਲਈ ਆਉਂਦੇ ਹਨ, ਜਿਸ ਦੀ ਮਹੱਤਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਇਸ ਅਸਥਾਨ ਦੀ ਦਿੱਖ ਸੰਵਾਰਨ ਵਿਚ ਕੋਈ ਕਸਰ ਬਾਕੀ ਨਹੀਨ ਛੱਡੀ ਜਾਵੇਗੀ।

PhotoPhoto

ਇਸ ਦੇ ਨਾਲ ਚੰਨੀ ਨੇ ਦੱਸਿਆ ਕਿ ਹੀ ਥੀਮ ਪਾਰਕ ਵਿਖੇ ਵੀ 33 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜੰਗੀ ਪੱਧਰ ਤੇ ਜਾਰੀ ਹੈ। ਜਿਸ ਵਾਸਤੇ ਦੁਨੀਆਂ ਭਰ ਦੇ ਵਿੱਚ ਅੱਤ ਆਧੁਨਿਕ ਤਕਨੀਕਾਂ ਵਾਲੇ  ਡਿਜ਼ਾਈਨਰਾਂ, ਇੰਜੀਨੀਅਰਾਂ, ਕਲਾਕਾਰਾਂ, ਗਾਇਕਾਂ, ਵੱਲੋਂ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ।ਇਸ ਕੰਮ ਨੂੰ ਸਮਾਂ ਰਹਿੰਦੇ ਹੀ ਮੁਕੰਮਲ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement