ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ :  SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ PM ਮੋਦੀ ਨੂੰ ਭੇਜੀ ਚਿੱਠੀ
Published : May 24, 2022, 9:26 pm IST
Updated : May 24, 2022, 9:26 pm IST
SHARE ARTICLE
SGPC President Harjinder Singh Dhami
SGPC President Harjinder Singh Dhami

PM ਸਮੇਤ ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ ਮੰਗਿਆ ਮੁਲਾਕਾਤ ਦਾ ਸਮਾਂ

15 ਦਿਨ ਅੰਦਰ ਸਮਾਂ ਦੇਣ ਦੀ ਕੀਤੀ ਅਪੀਲ 

ਚੰਡੀਗੜ੍ਹ : ਬੰਦੀ ਸਿੰਘ ਦੀ ਰਿਹਾਈ ਦੇ ਮਾਮਲੇ ਵਿਚ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ PM ਮੋਦੀ ਨੂੰ ਚਿੱਠੀ ਭੇਜੀ ਹੈ। ਉਹ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਦਾ ਸਮਾਂ ਦਿੱਤੋ ਜਾਵੇ।

SGPCSGPC

ਜਾਣਕਾਰੀ ਅਨੁਸਾਰ ਫ਼ੈਸਲਾ 11 ਮੈਂਬਰੀ ਕਮੇਟੀ ਦੀ ਬੀਤੇ ਦਿਨੀਂ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ। ਹੁਣ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਵਲੋਂ ਮੁਲਾਕਾਤ ਕਰਨ ਦਾ ਸਮਾਂ ਮੰਗਿਆ ਹੈ।ਦੱਸ ਦੇਈਏ ਕਿ ਇਸ ਚਿੱਠੀ ਦੇ ਨਾਲ ਹੀ 11 ਮੈਂਬਰਾਂ ਦੇ ਨਾਮ ਵੀ ਭੇਜੇ ਗਏ ਹਨ ਅਤੇ ਅਪੀਲ ਕੀਤੀ ਗਈ ਹੈ ਕਿ 15 ਦਿਨ ਦੇ ਅੰਦਰ ਮਿਲਣ ਦਾ ਸਮਾਂ ਦਿਤਾ ਜਾਵੇ।

Harjinder Singh DhamiHarjinder Singh Dhami

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਂਝੀ ਕਮੇਟੀ ਦੇ ਫ਼ੈਸਲੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕ ਦੇ ਮੁੱਖ ਮੰਤਰੀ ਬਸਾਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਦੀ ਅਪੀਲ ਕੀਤੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement