ਸੀ.ਬੀ.ਆਈ. ਕਾਰਵਾਈ ਭਾਜਪਾ ਦਾ ਸਟੰਟ: ਸਖੀਰਾ
Published : Jun 24, 2018, 12:47 am IST
Updated : Jun 24, 2018, 12:47 am IST
SHARE ARTICLE
Garnail Singh Shakhira
Garnail Singh Shakhira

1984 ਦੇ ਸਿੱਖ ਸੰਘਰਸ਼ ਦੌਰਾਨ ਜੋਧਪੁਰ ਦੀਆਂ ਜੇਲਾਂ ਵਿਚ ਤੰਗੀਆਂ ਤੁਰਸ਼ੀਆਂ ਵਾਲਾ ਜੀਵਨ ਬਤੀਤ ਕਰਨ ਵਾਲੇ ਸਿੰਘਾਂ ਨੂੰ ਦਿਤੇ ਜਾਣ ਵਾਲੇ ਆਰਥਕ ਮੁਆਵਜ਼ਾ ਮਾਮਲੇ...

ਅੰਮ੍ਰਿਤਸਰ,  1984 ਦੇ ਸਿੱਖ ਸੰਘਰਸ਼ ਦੌਰਾਨ ਜੋਧਪੁਰ ਦੀਆਂ ਜੇਲਾਂ ਵਿਚ ਤੰਗੀਆਂ ਤੁਰਸ਼ੀਆਂ ਵਾਲਾ ਜੀਵਨ ਬਤੀਤ ਕਰਨ ਵਾਲੇ ਸਿੰਘਾਂ ਨੂੰ ਦਿਤੇ ਜਾਣ ਵਾਲੇ ਆਰਥਕ ਮੁਆਵਜ਼ਾ ਮਾਮਲੇ 'ਤੇ ਸੀ.ਬੀ.ਆਈ. ਵਲੋਂ ਅਦਾਲਤੀ ਰਾਹ ਅਖ਼ਤਿਆਰ ਕਰਨਾ ਇਸ ਗਲ ਦੀ ਗਵਾਹੀ ਭਰਦਾ ਹੈ ਕਿ ਭਾਰਤ ਵਿਚ ਸਿੱਖ ਸੁਰੱਖਿਅਤ ਨਹੀਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕੀਤਾ।

ਉਨ੍ਹਾਂ ਸੀ.ਬੀ.ਆਈ. ਦੀ ਇਸ ਅਦਾਲਤੀ ਦਸਤਾਵੇਜੀ ਕਾਰਵਾਈ ਨੂੰ ਭਾਜਪਾ ਦੀ ਸਾਜ਼ਸ਼ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਵੀ ਕਾਂਗਰਸ ਵਾਂਗ ਸਿੱਖਾਂ ਦੀ ਦੁਸ਼ਮਣ ਜਮਾਤ ਹੈ। ਉਨ੍ਹਾਂ ਕਿਹਾ ਕਿ ਵੈਸੇ ਤਾਂ ਭਾਜਪਾ ਵਲੋਂ ਸਿੱਖਾਂ ਦੇ ਨਾਲ ਕੀਤੀਆਂ ਗਈਆਂ ਕਈ ਵਧੀਕੀਆਂ ਦੀਆਂ ਮਿਸਾਲਾਂ ਪਹਿਲਾਂ ਵੀ ਸਾਹਮਣੇ ਆਈਆਂ ਹਨ।

ਆਰ.ਐਸ.ਐਸ. ਦੇ ਇਸ਼ਾਰਿਆਂ 'ਤੇ ਭਾਜਪਾ ਰਾਜਸੀ ਲਾਹਾ ਲੈਣ ਲਈ ਇਕ ਪਾਸੇ ਸਿੱਖਾਂ ਦਾ ਇਸਤੇਮਾਲ ਕਰਦੀ ਰਹੀ ਹੈ ਤੇ ਦੂਜੇ ਪਾਸੇ ਸਿੱਖ ਕੌਮ ਦੀ ਪਿੱਠ ਵਿਚ ਛੁਰਾ ਖੋਭਦੀ ਰਹੀ ਹੈ। ਸਖੀਰਾ ਨੇ ਸ਼੍ਰੋਮਣੀ ਅਕਾਲੀ ਦਲ (ਅ) ਦਾ ਸਟੈਂਡ ਸਪੱਸ਼ਟ ਕਰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਕੁਰਬਾਨੀ ਵਾਲੇ ਸਿੰਘਾਂ ਦਾ ਮਾਨ-ਸਨਮਾਨ ਕਰਦੀ ਆਈ ਹੈ ਤੇ ਕਰਦੀ ਰਹੇਗੀ।  

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement