
ਦੁਨੀਆਂ ਭਰ ਵਿਚ ਭਗਤ ਕਬੀਰ ਜੀ (Birth Anniversary of Bhagat Kabir Ji) ਦਾ 623ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਦੁਨੀਆਂ ਭਰ ਵਿਚ ਭਗਤ ਕਬੀਰ ਜੀ (Birth Anniversary of Bhagat Kabir Ji) ਦਾ 623ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚੀਆਂ।
Darbar Sahib
ਹੋਰ ਪੜ੍ਹੋ: 12th Result: ਸੁਪਰੀਮ ਕੋਰਟ ਦਾ ਸੂਬਿਆਂ ਨੂੰ ਹੁਕਮ, 31 ਜੁਲਾਈ ਤੱਕ ਐਲਾਨੇ ਜਾਣ 12ਵੀਂ ਦੇ ਨਤੀਜੇ
ਸੰਗਤਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਤ ਕਬੀਰ ਜੀ (Bhagat Kabir Ji) ਦੀ ਬਾਣੀ ਦਾ ਕੀਰਤਨ ਸਰਵਣ ਕਰਕੇ ਮਨ ਨਿਹਾਲ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਅਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਹਨ।
Bhagat Kabir Ji
ਹੋਰ ਪੜ੍ਹੋ: ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਮਹਾਨ ਸੰਤ ਅਤੇ ਕਵੀ ਭਗਤ ਕਬੀਰ ਜੀ
ਉਹਨਾਂ ਦੱਸਿਆ ਕਿ ਭਗਤ ਕਬੀਰ ਜੀ ਦੀ ਬਾਣੀ ਸਾਨੂੰ ਨੀਵਾਂ ਹੋ ਕੇ ਜਿਊਣ ਦਾ ਉਪਦੇਸ਼ ਦਿੰਦੀ ਹੈ ਕਿਉਂਕਿ ਨੀਵਾਂ ਰਹਿ ਕੇ ਹਰ ਇਕ ਵਸਤੂ ਪ੍ਰਾਪਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ’ਤੇ ਅਮਲ ਕਰਕੇ ਜਿਊਣ ਦੀ ਲੌੜ ਹੈ।