
ਕਿਹਾ, ਗੁਰਦੁਆਰਾ ਸਾਹਿਬ ਦੇ ਇਤਿਹਾਸ ਨੂੰ ਲੈ ਕੇ ਪੇਸ਼ ਕੀਤੇ ਗਏ ਗ਼ਲਤ ਤੱਥ
ਨਵੀਂ ਦਿੱਲੀ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚੇਤਨ ਤਾਸ਼ੀ ਬੂਟੀਆ ਵਲੋਂ ਗੁਰਦੁਆਰਾ ਡਾਂਗਮਾਰ ਸਾਹਿਬ ਨੂੰ ਲੈ ਕੇ ਸਿੱਕਮ ਦੇ ਰਾਜਪਾਲ ਨੂੰ ਇਕ ਚਿੱਠੀ ਲਿਖੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਚਿੱਠੀ ਨੂੰ ਸਾਂਝਾ ਕਰਦਿਆਂ ਇਸ ਨੂੰ ਇਤਰਾਜ਼ਯੋਗ ਦਸਿਆ ਹੈ।
ਇਹ ਵੀ ਪੜ੍ਹੋ: ਅਸਾਮ 'ਚ ਹੜ੍ਹ ਦੀ ਸਥਿਤੀ ਗੰਭੀਰ, 4.88 ਲੱਖ ਲੋਕ ਪ੍ਰਭਾਵਿਤ
ਉਨ੍ਹਾਂ ਕਿਹਾ ਕਿ ਇਸ ਚਿੱਠੀ ਵਿਚ ਗਲਤ ਤੱਥ ਪੇਸ਼ ਕੀਤੇ ਗਏ ਹਨ। ਇਹ ਕਹਿਣਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਕਦੇ ਸਿੱਕਮ ਨਹੀਂ ਗਏ ਅਤੇ ਗੁਰਦੁਆਰਾ ਡਾਂਗਮਾਰ ਸਾਹਿਬ ਦਾ ਕੋਈ ਇਤਿਹਾਸ ਨਹੀਂ, ਇਹ ਬਿਲਕੁਲ ਝੂਠ ਹੈ। ਭਾਜਪਾ ਆਗੂ ਨੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਕਈ ਅਜਿਹੇ ਸਬੂਤ ਹਨ, ਜੋ ਸਪੱਸ਼ਟ ਕਰਦੇ ਹਨ ਕਿ ਗੁਰੂ ਸਾਹਿਬ ਸਿੱਕਮ ਗਏ ਸਨ। ਇਸ ਸਬੰਧੀ ਸਿਰਸਾ ਨੇ ਸੂਬੇ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ।
ਇਹ ਵੀ ਪੜ੍ਹੋ: ਟਾਈਮ ਮੈਗਜ਼ੀਨ ਦੀ 100 ਪ੍ਰਭਾਵਸ਼ਾਲੀ ਕੰਪਨੀਆਂ ਦੀ ਸੂਚੀ 'ਚ ਸ਼ਾਮਲ ਹੋਈਆਂ ਦੋ ਭਾਰਤੀ ਕੰਪਨੀਆਂ
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਰਾਜਪਾਲ ਨੂੰ ਭੇਜੀ ਚਿੱਠੀ ਵਿਚ ਇਹ ਕਿਹਾ ਗਿਆ ਕਿ ਫ਼ੌਜ ਨੇ ਇਥੇ ਧੱਕੇ ਨਾਲ ਗੁਰਦੁਆਰਾ ਸਾਹਿਬ ਬਣਾਇਆ ਹੈ, ਇਹ ਗਲਤ ਤੱਥ ਹਨ। ਉਨ੍ਹਾਂ ਕਿਹਾ ਕਿ ਅਸੀਂ ਵੀ ਬੋਧੀ ਗੁਰੂ ਰਿਪੋਚੇ ਦਾ ਸਤਿਕਾਰ ਕਰਦੇ ਹਾਂ ਅਤੇ ਉਹ ਵੀ ਉਥੇ ਗਏ ਹੋਣਗੇ ਪਰ ਸਾਨੂੰ ਇਸ ਤੋਂ ਕੋਈ ਇਤਰਾਜ਼ ਨਹੀਂ ਹੈ।
ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਦਾ ਆਗਾਮੀ ਗਾਣਾ 'ਪੈਰਿਸ ਦੀ ਜੁਗਨੀ' ਹੈ ਪੰਜਾਬੀ ਅਤੇ ਫ੍ਰੈਂਚ ਦਾ ਮਿਕਸਅਪ, ਜਾਣੋ ਕਦੋ ਹੋਵੇਗਾ ਰਿਲੀਜ਼
ਸਿਰਸਾ ਨੇ ਦਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿੰਦਿਆਂ ਉਹ ਕਈ ਵਾਰ ਸਿੱਕਮ ਗਏ ਅਤੇ ਇਸ ਮਾਮਲੇ ਦੀ ਪੈਰਵੀ ਕੀਤੀ। ਹਾਈ ਕੋਰਟ ਨੇ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੇ ਹੁਕਮ ਦਿਤੇ ਹਨ। ਅਜਿਹੇ ਸਮੇਂ ਚੇਤਨ ਤਾਸ਼ੀ ਬੂਟੀਆ ਦੀ ਇਹ ਚਿੱਠੀ ਨਾ ਸਿਰਫ਼ ਕੁੜੱਤਣ ਪੈਦਾ ਕਰਦੀ ਹੈ ਸਗੋਂ ਸੰਵਿਧਾਨਕ ਅਹੁਦੇ ’ਤੇ ਬੈਠ ਕੇ ਸਿੱਖਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਹੈ। ਇਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ।