Golden Temple Yoga Controversy: ਯੋਗ ਆਸਣ ਦੀ ਸਿੱਖ ਧਰਮ ਵਿਚ ਕੋਈ ਮਹੱਤਤਾ ਨਹੀਂ, ਸਿੱਖ ਗੱਤਕਾ ਖੇਡਦੇ ਨੇ - ਗਿਆਨੀ ਰਘਬੀਰ ਸਿੰਘ   
Published : Jun 24, 2024, 10:14 am IST
Updated : Jun 24, 2024, 10:27 am IST
SHARE ARTICLE
Giani Raghbir Singh
Giani Raghbir Singh

ਗੁਰੂ ਸਾਹਿਬਾਨ ਨੇ ਸਰੀਰਕ ਕਸਰਤ ਲਈ ਸਿੱਖਾਂ ਨੂੰ ਗੱਤਕਾ ਵਰਗੀ ਜੰਗਜੂ ਕਲਾ ਦਿੱਤੀ ਹੈ ਅਤੇ ਸਿੱਖ ਯੋਗ ਨਹੀਂ, ਗੱਤਕਾ ਖੇਡਦੇ ਹਨ। 

Golden Temple Yoga Controversy: ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਲੜਕੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਣ ਕਰਨ ਦੀਆਂ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੱਖ ਰੂਹਾਨੀਅਤ ਦਾ ਕੇਂਦਰ ਹੈ ਅਤੇ ਇੱਥੇ ਸਮੁੱਚੀ ਮਾਨਵ ਜਾਤੀ ਨੂੰ ਰੱਬੀ ਏਕਤਾ ਦਾ ਸੰਦੇਸ਼ ਮਿਲਦਾ ਹੈ ਪਰ ਯੋਗ ਆਸਣ ਦੀ ਸਿੱਖ ਧਰਮ ਵਿਚ ਕੋਈ ਮਹੱਤਤਾ ਨਹੀਂ ਹੈ।  

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਧਰਮ ਇਕ ਨਿਆਰਾ ਤੇ ਨਿਰਾਲਾ ਧਰਮ ਹੈ ਜਿਸ ਬਾਰੇ ਕੁੱਝ ਤਾਕਤਾਂ ਜਾਣ-ਬੁੱਝ ਕੇ ਗਲਤ ਪ੍ਰਚਾਰ ਕਰਨ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਆਪਣੇ ਆਸ-ਪਾਸ ਦੇ ਸਮਾਜ ਨੂੰ ਤਿਆਗ ਕੇ ਆਪਣੇ ਸਰੀਰ ਦੀਆਂ ਬਹੱਤਰ ਹਜ਼ਾਰ ਨਾੜੀਆਂ ਵਿਚ ਕੁੰਡਲੀ ਜਗਾਉਣ ਵਾਲਾ ਧਰਮ ਨਹੀਂ ਹੈ, ਨਾ ਹੀ ਆਪਣੇ ਸਰੀਰ ਨੂੰ ਕਸ਼ਟ ਦੇ ਕੇ ਨਿਵਲੀ ਕਰਮ ਕਰਨ ਵਾਲਾ ਤੇ ਜੋਗੀਆਂ ਵਾਲੇ 84 ਆਸਣਾਂ ਦੇ ਨਾਲ ਸਾਧਨਾ ਕਰਨ ਵਾਲਾ ਮਤ ਹੈ ਬਲਕਿ ਇਸ ਦਾ ਆਦਰਸ਼ਵਾਦ ‘‘ਨਾਨਕ ਸਤਿਗੁਰਿ ਭੇਟੀਐ ਪੂਰੀ ਹੋਵੈ ਜੁਗਤਿ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ॥’’

ਦੇ ਨਿਰਬਾਣ ਆਸ਼ੇ ਨੂੰ ਸੇਧ ਹੈ। ਇਸ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਤਮ ਜਗਿਆਸੂਆਂ ਲਈ ਗੁਰਬਾਣੀ ਦੇ ਰੂਹਾਨੀ ਆਭਾ ਮੰਡਲ ਦਾ ਲਾਹਾ ਲੈਣ ਦਾ ਮੁਕੱਦਸ ਅਸਥਾਨ ਹੈ ਅਤੇ ਇਸ ਪਾਵਨ ਅਸਥਾਨ ਦੀ ਹਦੂਦ ਅੰਦਰ ਯੋਗ ਆਸਣ ਆਦਿ ਕਿਰਿਆਵਾਂ, ਜਿਨ੍ਹਾਂ ਦੀ ਸਿੱਖ ਧਰਮ ਵਿਚ ਕੋਈ ਮਾਨਤਾ ਨਾ ਹੋਵੇ, ਕਰਨੀਆਂ ਘੋਰ ਮਨਮਤਿ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰੀਰਕ ਕਸਰਤ ਲਈ ਸਿੱਖਾਂ ਨੂੰ ਗੱਤਕਾ ਵਰਗੀ ਜੰਗਜੂ ਕਲਾ ਦਿੱਤੀ ਹੈ ਅਤੇ ਸਿੱਖ ਯੋਗ ਨਹੀਂ, ਗੱਤਕਾ ਖੇਡਦੇ ਹਨ। 

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਭਵਿੱਖ ਵਿਚ ਇਸ ਗੱਲ ਵੱਲ ਸੁਚੇਤ ਰੂਪ ਵਿਚ ਧਿਆਨ ਦਿੱਤਾ ਜਾਵੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਸਮੂਹ ਅੰਦਰ ਕੋਈ ਵੀ ਅਜਿਹੀ ਕਿਰਿਆ ਜਾਂ ਕਰਮ ਨਾ ਹੋਣ ਦਿੱਤਾ ਜਾਵੇ, ਜੋ ਸਿੱਖ ਧਰਮ ਦੇ ਨਿਆਰੇਪਨ ਦੇ ਉਲਟ ਅਤੇ ਗੁਰੂ-ਘਰ ਦੀ ਮਰਿਆਦਾ ਵਿਚ ਫਰਕ ਪਾਉਂਦੀ ਹੋਵੇ।

ਉਨ੍ਹਾਂ ਸਪੱਸ਼ਟ ਕਿਹਾ ਕਿ ਹਰੇਕ ਨੂੰ ਆਪਣੇ ਵਿਸ਼ਵਾਸ ਮੁਬਾਰਕ ਹਨ ਪਰ ਸਿੱਖ ਇਹੋ ਜਿਹੇ ਕੋਝੇ ਮਨਸੂਬੇ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ, ਜੋ ਸਿੱਖਾਂ ਦੇ ਸਿਧਾਂਤਾਂ ਤੇ ਮਰਿਆਦਾ ਨੂੰ ਠੇਸ ਪਹੁੰਚਾਉਂਦੇ ਹੋਣ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਵੀ ਇਹੋ ਜਿਹੇ ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣੀ ਚਾਹੀਦੀ ਹੈ, ਜੋ ਕਿਸੇ ਨਫਰਤ ਭਰੀ ਸੋਚ ਦੇ ਪਿੱਛੇ ਲੱਗ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕੋਝੇ ਯਤਨ ਕਰਦੇ ਹਨ ਅਤੇ ਸਮਾਜ ਦਾ ਮਾਹੌਲ ਖ਼ਰਾਬ ਕਰਦੇ ਹਨ। 

(For more Punjabi news apart from Golden Temple Yoga Controversy News In Punjabi , stay tuned to Rozana Spokesman)
 

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement