
ਅਮਰੀਕਾ ਦੇ ਕਾਰੋਬਾਰੀ ਸੰਤ ਸਿੰਘ ਛਤਵਾਲ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ.............
ਅੰਮ੍ਰਿਤਸਰ : ਅਮਰੀਕਾ ਦੇ ਕਾਰੋਬਾਰੀ ਸੰਤ ਸਿੰਘ ਛਤਵਾਲ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਸੀ। ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਛਤਵਾਲ ਅਤੇ ਉਨ੍ਹਾਂ ਦੀ ਪਤਨੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਛਤਵਾਲ ਨੇ ਕਿਹਾ ਕਿ ਦਰਬਾਰ ਸਾਹਿਬ ਸਮੁੱਚੀ ਵਿਸ਼ਵ ਵਿਚ ਵਸਦੇ ਸਿੱਖਾਂ ਲਈ ਮੁਕੱਦਸ ਅਸਥਾਨ ਹਨ ਅਤੇ ਵਿਦੇਸ਼ ਵਿਚ ਵਸਦੇ ਹਰ ਸਿੱਖ ਦੀ ਲੋਚਾ ਹੁੰਦੀ ਹੈ ਕਿ ਜਦ ਵੀ ਉਹ ਪੰਜਾਬ ਆਉਣ ਤਾਂ ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰੇ ਜ਼ਰੂਰ ਕਰਨ। ਇਥੇ ਆ ਕੇ ਉਨ੍ਹਾਂ ਨੂੰ ਮਾਨਸਕ ਸਕੂਨ ਪ੍ਰਾਪਤ ਹੋਇਆ ਹੈ।