ਬਰਗਾੜੀ ਕਾਂਡ: ਭਾਈ ਮੰਡ ਨੇ ਦੋ ਮੰਤਰੀ ਰੰਧਾਵਾ, ਬਾਜਵਾ ਨੂੰ ਸਪੱਸ਼ਟੀਕਰਨ ਲਈ ਅਕਾਲ ਤਖ਼ਤ ਬੁਲਾਇਆ 
Published : Jul 24, 2021, 7:59 am IST
Updated : Jul 24, 2021, 7:59 am IST
SHARE ARTICLE
Bhai Dhian Singh Mand
Bhai Dhian Singh Mand

ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਢਿੱਲੋਂ, ਕੁਲਬੀਰ ਸਿੰਘ ਜ਼ੀਰਾ ਨੂੰ ਵੀ ਪੰਜ ਪਿਆਰਿਆਂ ਅੱਗੇ 2 ਅਗੱਸਤ ਨੂੰ ਪੇਸ਼ ਹੋਣ ਦੇ ਦਿੱਤੇ ਆਦੇਸ਼

ਅੰਮਿ੍ਰਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਕਾਂਡ ਦਾ ਇਨਸਾਫ਼ ਨਾ ਮਿਲਣ ਤੇ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਢਿੱਲੋਂ, ਕੁਲਬੀਰ ਸਿੰਘ ਜ਼ੀਰਾ ਨੂੰ ਪੰਜ ਪਿਆਰਿਆਂ ਅੱਗੇ 2 ਅਗੱਸਤ 2021 ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿਤੇ ਹਨ । 

Bargari kandBargari kand

ਭਾਈ ਮੰਡ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਵਾਸਤੇ ਸਮੁੱਚੀ ਸਿੱਖ ਕੌਮ ਵਲੋਂ ਬਰਗਾੜੀ ਵਿਖੇ ਮੋਰਚਾ ਲਾਇਆ ਸੀ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੰਤਰੀਆਂ ਅਤੇ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋ, ਕੁਲਬੀਰ ਸਿੰਘ ਜੀਰਾ (ਤਿੰਨੇ ਵਿਧਾਇਕਾਂ) ਨੇ ਬਰਗਾੜੀ ਕਾਂਡ ਵਿਖੇ ਆ ਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਭਰੋਸਾ ਦਿਤਾ ਸੀ ਕਿ ਉਨ੍ਹਾਂ ਦੀ ਮੰਗ ਪ੍ਰਵਾਨ ਹੈ। ਇਸ ਲਈ ਮੋਰਚਾ ਖ਼ਤਮ ਕੀਤਾ ਜਾਵੇ।

Sukhjinder Singh RandhawaSukhjinder Singh Randhawa

ਉਨ੍ਹਾਂ ਦੇ ਭਰੋਸੇ ਤੇ ਬਰਗਾੜੀ  ਮੋਰਚਾ ਮੁਲਤਵੀ ਕਰ ਦਿਤਾ ਪਰੰਤੂ 9 ਦਸੰਬਰ 2018 ਤੋਂ ਅੱਜ ਤਕ ਵਾਅਦਾ ਪੂਰਾ ਨਹੀਂ ਕੀਤਾ ਗਿਆ । ਪੰਜਾਬ ਸਰਕਾਰ ਮੁਕਰ ਚੁੱਕੀ ਹੈ। ਅਜਿਹਾ ਕਰਕੇ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਧੋਖਾ ਕੀਤਾ ਗਿਆ ਹੈ । ਪੰਥਕ ਸਿਧਾਂਤਾ ਠੇਸ ਪੁੱਜੀ ਹੈ । ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਹੋਏ ਧੋਖੇ ਅਤੇ ਸੰਗਤਾਂ ਦੇ ਜਜ਼ਬਾਤ ਨਾਲ ਹੋਏ ਖਿਲਵਾੜ ਦੇ ਦੋਸ਼ ਅਧੀਨ 2-8-2021 ਨੂੰ ਸਵੇਰੇ 11 ਵਜੇ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੰਜ ਪਿਆਰਿਆਂ ਸਾਹਮਣੇ ਸਖਸ਼ੀ ਤੌਰ ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿਤਾ ਜਾਂਦਾ ਹੈ ।

Captain Amarinder Singh Captain Amarinder Singh

ਇਹ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਇਹ ਮੁੱਦਾ ਗੁਰੂ ਗ੍ਰੰਥ ਸਾਹਿਬ ਅਤੇ ਸਮੁੱਚੇ ਪੰਥ ਨਾਲ ਜੁੜਿਆ ਹੈ। ਇਸ ਲਈ ਕਿਸੇ ਵੀ ਕੁਤਾਹੀ ਤੋਂ ਬਚ ਕੇ ਗੁਰੂ ਪੰਥ ਦੀਆਂ ਅਸੀਸਾਂ ਦੇ ਪਾਤਰ ਬਣਨ ਦੀ ਕੋਸ਼ਿਸ਼ ਕੀਤੀ ਜਾਵੇ। ਇਸ ਮੌਕੇ ਭਾਈ ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਭਾਈ ਗੁਰਜਿੰਦਰ ਸਿੰਘ, ਭਾਈ ਬੂਟਾ ਸਿੰਘ, ਗੁਰਭੇਜ ਸਿੰਘ, ਨਛੱਤਰ ਸਿੰਘ ਆਦਿ ਮੌਜੂਦ ਸਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement