Sri Guru Tegh Bahadur Sahib Ji ਦੇ ਸ਼ਹੀਦੀ ਦਿਵਸ ਦੀ 350 ਸਾਲਾ ਸ਼ਤਾਬਦੀ 
Published : Aug 24, 2025, 1:50 pm IST
Updated : Aug 24, 2025, 1:50 pm IST
SHARE ARTICLE
350th Anniversary of the Martyrdom of Sri Guru Tegh Bahadur Sahib Ji Latest News in Punjabi 
350th Anniversary of the Martyrdom of Sri Guru Tegh Bahadur Sahib Ji Latest News in Punjabi 

ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਪਹੁੰਚਿਆ ਕਲਕੱਤੇ 

350th Anniversary of the Martyrdom of Sri Guru Tegh Bahadur Sahib Ji Latest News in Punjabi ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਦਮਦਮ ਸਿੱਖ ਸੰਗਤ, ਬੈਰਕਪੁਰ ਕਲਕੱਤਾ ਤੋਂ ਗੁਰਦੁਆਰਾ ਡਨਲੌਪ ਸਿੱਖ ਸੰਗਤ ਕਲਕੱਤਾ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜਾਏ ਧਾਰਮਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਜਗਸੀਰ ਸਿੰਘ ਮਾਂਗੇਆਣਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿਤੇ।

ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ ਬੱਸ ਰਾਹੀਂ ਜਿਥੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਵੱਡੀਆਂ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਉ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹਨ। 

ਅੱਜ ਇਹ ਨਗਰ ਕੀਰਤਨ ਕਲਕੱਤੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪੁੱਜਾ, ਜਿਥੇ ਗੁਰਦੁਆਰਾ ਸੰਤ ਕੁਟੀਆ, ਗੁਰਦੁਆਰਾ ਜਗਤ ਸੁਧਾਰ (ਕਾਲੀਕਾਟ), ਗੁਰਦੁਆਰਾ ਸਾਹਿਬ ਬੇਹਾਲਾ, ਗੁਰਦੁਆਰਾ ਬੜਾ ਸਿੱਖ ਸੰਗਤ ਸਮੇਤ ਹੋਰ ਅਸਥਾਨਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਕਲਕੱਤੇ ਦੀਆਂ ਸੰਗਤਾਂ ਅੰਦਰ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ। 

ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਡਨਲੌਪ ਸਿੱਖ ਸੰਗਤ ਕਲਕੱਤਾ ਰੁਕੇਗਾ, ਜਿਥੋਂ 25 ਅਗੱਸਤ ਨੂੰ ਅਗਲੇ ਪੜਾਅ ਆਸਨਸੋਲ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਰਾਠੌਰ ਮੁੰਬਈ, ਡਾ. ਸਤਨਾਮ ਸਿੰਘ ਆਹਲੂਵਾਲੀਆ, ਇੰਚਾਰਜ ਦਵਿੰਦਰ ਸਿੰਘ ਖ਼ੁਸ਼ੀਪੁਰ, ਮੈਨੇਜਰ ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਸ੍ਰੀ ਗੁਰੂ ਸਿੰਘ ਸਭਾ ਕਲਕੱਤਾ ਦੇ ਪ੍ਰਬੰਧਕ ਰਣਜੀਤ ਸਿੰਘ, ਗੁਰਸ਼ਰਨ ਸਿੰਘ, ਬੂਟਾ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

(For more news apart from 350th Anniversary of the Martyrdom of Sri Guru Tegh Bahadur Sahib Ji Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement