ਅਕਾਲੀ ਦਲ ਕੇਂਦਰ ਸਰਕਾਰ ਨੂੰ ਪਾਕਿ ਨਾਲ ਜ਼ਮੀਨ ਦਾ ਤਬਾਦਲਾ ਕਰਨ ਲਈ ਕਹੇਗਾ
Published : Sep 24, 2018, 12:44 pm IST
Updated : Sep 24, 2018, 12:44 pm IST
SHARE ARTICLE
Shiromani Akali Dal
Shiromani Akali Dal

ਸ਼੍ਰੋਮਣੀ ਅਕਾਲੀ ਦਲ ਬਤੌਰ ਪਾਰਟੀ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੀ ਸ਼ੁਰੂਆਤ ਕਰਨ ਲਈ ਇਸ ਸਾਲ 17 ਨਵੰਬਰ ਦੀ ਸ਼ਾਮ ਨੂੰ ਸੁਲਤਾਨਪੁਰ ਲੋਧੀ.........

ਬਾਦਲ : ਸ਼੍ਰੋਮਣੀ ਅਕਾਲੀ ਦਲ ਬਤੌਰ ਪਾਰਟੀ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੀ ਸ਼ੁਰੂਆਤ ਕਰਨ ਲਈ ਇਸ ਸਾਲ 17 ਨਵੰਬਰ ਦੀ ਸ਼ਾਮ ਨੂੰ ਸੁਲਤਾਨਪੁਰ ਲੋਧੀ ਵਿਖੇ ਇਕ ਕੀਰਤਨ ਦਰਬਾਰ ਅਤੇ ਧਾਰਮਕ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਗੁਰਬਾਣੀ ਦੇ ਪ੍ਰਸਿੱਧ ਕਥਾ ਵਾਚਕ ਅਤੇ ਪ੍ਰਸਿੱਧ ਰਾਗੀ ਸ਼ਾਮ ਨੂੰ ਗੁਰਬਾਣੀ ਦੇ ਰਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।

ਉਨ੍ਹਾਂ ਕਿਹਾ ਕਿ ਕੋਰ ਕਮੇਟੀ ਨੇ ਅੱਜ ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਹੈ ਕਿ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਦੋਪਾਸੀ ਸਹਿਮਤੀ ਨਾਲ ਸਰਹੱਦ ਉਤੇ ਜ਼ਮੀਨਾਂ ਦਾ ਤਬਾਦਲਾ ਕਰ ਕੇ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਭਾਰਤ ਵਿਚ ਸ਼ਾਮਲ ਕਰਵਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ।

ਇਸ ਮੀਟਿੰਗ ਵਿਚ ਅਕਾਲੀ ਦਲ ਦੇ ਬਾਜ਼ੀਗਰ ਵਿੰਗ ਦੇ ਪ੍ਰਧਾਨ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਲਾਭ ਸਿੰਘ ਦੇਵੀ ਨਗਰ ਦੇ 17 ਸਤੰਬਰ ਨੂੰ ਹੋਏ ਅਕਾਲ ਚਲਾਣੇ ਅਤੇ ਅਕਾਲੀ ਦਲ ਦੇ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦੇ ਛੋਟੇ ਭਰਾ ਸ. ਜਸਵੰਤ ਸਿੰਘ ਗਾਬੜੀਆ ਦੀ ਬੇਵਕਤੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement