ਪੰਜਾਬ ਸਰਕਾਰ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮਤਭੇਦ ਸਾਹਮਣੇ ਆਏ
Published : Sep 25, 2019, 4:33 am IST
Updated : Sep 25, 2019, 10:15 am IST
SHARE ARTICLE
Bhagwant Pal Singh Sachar hands over letter to jathedar
Bhagwant Pal Singh Sachar hands over letter to jathedar

ਕੈਬਨਿਟ ਮੰਤਰੀ ਰੰਧਾਵਾ ਦਾ ਸ਼੍ਰੋਮਣੀ ਕਮੇਟੀ ਖਿਲਾਫ ਜੱਥੇਦਾਰ ਨੂੰ ਬੰਦ ਲਿਫਾਫਾ ਸੱਚਰ ਨੇ ਸੌਪਿਆ

ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੰਜਾਬ ਸਰਕਾਰ ਨਾਲ ਸਾਂਝੇ ਤੌਰ 'ਤੇ ਮਨਾਉਣ ਸਬੰਧੀ ਮਤਭੇਦ ਸਾਹਮਣੇ ਆਏ ਹਨ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਚਿੱਠੀ ਲਿੱਖੀ ਹੈ। ਇਹ ਬੰਦ ਲਿਫਾਫਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਭਗਵੰਤਪਾਲ ਸਿੰਘ ਸੱਚਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਜਸਪਾਲ ਸਿੰਘ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਨੂੰ  ਸੌਪਿਆ।

Sukhjinder Singh randhawaSukhjinder Singh randhawa

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤਪਾਲ ਸਿੰਘ ਸੱਚਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ  ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਕਾਸ਼ ਪੁਰਬ ਰਲ ਕੇ ਮਨਾਉਣ ਲਈ ਕੋਈ ਹੁੰਗਾਰਾ ਨਹੀਂ ਭਰਿਆ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ  ਹਿਦਾਇਤ 'ਤੇ ਪੰਜਾਬ ਸਰਕਾਰ ਵੱਲੋਂ ਕਮੇਟੀ ਦਾ ਗਠਨ ਕੀਤਾ ਸੀ, ਜਿਸ ਦੇ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਨ, ਜਿਨਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਤਾਂ ਜੋ ਗੁਰੂ ਨਾਨਕ ਦੇਵ ਦੀ ਦਾ ਪ੍ਰਕਾਸ਼ ਪੁਰਬ  ਸਾਂਝੇ ਰੂਪ 'ਚ ਮਨਾਇਆ ਜਾ ਸਕੇ ਪਰ ਉਨਾਂ ਪੰਜਾਬ ਸਰਕਾਰ ਨੂੰ ਅਣਗੌਲਦਿਆਂ ਬਿਨਾਂ ਕਿਸੇ ਭਰੋਸੇ 'ਚ ਲਿਆ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਪਾਲ ਪੰਜਾਬ ਨੂੰ ਇਕੱਲਿਆਂ ਜਾ ਕੇ ਸੱਦੇ ਦਿੱਤੇ, ਜਿਸ ਤੋਂ ਪਤਾ ਲਗਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਮਨ ਸਾਫ ਨਹੀਂ ਹੈ ਜੋ ਇਹ ਮਹਾਨ ਦਿਵਸ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਨਾਲ ਲੈ ਕੇ ਮਨਾਉਣਾ ਚਾਹੁੰਦੀ ਹੈ।

Bhai Gobind Singh LongowalBhai Gobind Singh Longowal

ਉਕਤ ਕਾਂਗਰਸ ਆਗੂ ਸੱਚਰ ਨੇ ਬੰਦ ਲਿਫਾਫੇ ਬਾਰੇ ਸਪੱਸ਼ਟ ਕੀਤਾ ਕਿ ਇਸ ਦੀ ਸ਼ਬਦਾਵਲੀ ਜੱਥੇਦਾਰ ਸਾਹਿਬ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੀ ਦੱਸ ਸਕਦੇ ਹਨ ਪਰ ਤਾਲਮੇਲ ਕਮੇਟੀ ਦੇ ਪ੍ਰਤੀਨਿੱਧ ਵਜੋਂ ਮੈਂ ਇਹ ਮਹਿਸੂਸ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੋਚ ਇਕ ਪਾਸੜ ਹੈ। ਗੁਰੂ ਨਾਨਕ ਦੇਵ ਜੀ ਸਭ ਦੇ ਸਾਂਝੇ ਹਨ, ਜਿਨਾ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਦਸਾਂ ਨਹੁੰਆਂ ਦੀ ਕਿਰਤ ਕਰਨ ਤੇ ਮਨੁੱਖਤਾ ਨਾਲ ਪਿਆਰ ਕਰਨ ਲਈ ਦੁਨੀਆਂ ਭਰ 'ਚ ਗਏ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement