
ਗਾਇਬ ਹੋਈ ਜਾਂਚ ਰਿਪੋਰਟ ਦੀ ਭਾਲ ਲਈ SIT ਦਾ ਗਠਨ ਕੀਤੇ ਜਾਣ ਦੀ ਮੰਗ 'ਤੇ ਮੰਗਿਆ ਜਵਾਬ
ਚੰਡੀਗੜ੍ਹ - ਨਕੋਦਰ 'ਚ ਸਾਲ 1986 ਵਿਚ ਹਈ ਬੇਅਦਬੀ ਦੇ ਮਾਮਲੇ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਗੋਲੀਬਾਰੀ 'ਚ ਚਾਰ ਨੌਜਵਾਨਾਂ ਦੀ ਮੌਤ ਦੇ ਮਾਮਲੇ 'ਚ ਸੇਵਾਮੁਕਤ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦਾ ਦੂਜਾ ਹਿੱਸਾ ਗਾਇਬ ਹੋਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈ ਕੋਰਟ ਨੇ ਰਿਪੋਰਟ ਦੇ ਦੂਜੇ ਹਿੱਸੇ ਦੀ ਖੋਜ ਲਈ ਐਸਆਈਟੀ ਗਠਿਤ ਕਰਨ ਦੀ ਮੰਗ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੱਤੇ ਜਾਣ ਦੀ ਮੰਗ ’ਤੇ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 30 ਜਨਵਰੀ ਨੂੰ ਤੈਅ ਕੀਤੀ ਹੈ। ਜਲੰਧਰ ਦੇ ਰਹਿਣ ਵਾਲੇ ਬਲਦੇਵ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਸੀਬੀਆਈ ਜਾਂ ਐਸਆਈਟੀ ਜਾਂਚ ਕਰਵਾਉਣ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।