Panthak News: ਪੰਜ ਤਖ਼ਤ ਸਾਹਿਬਾਨ ਦੀ ਪੁਨੀਤ ਸਿੰਘ ਨੇ ਸਕੇਟਿੰਗ ਕਰ ਕੇ ਕੀਤੀ ਯਾਤਰਾ
Published : Sep 24, 2025, 6:59 am IST
Updated : Sep 24, 2025, 6:59 am IST
SHARE ARTICLE
Puneet Singh traveled to the five Takht Sahibs by skating Panthak News
Puneet Singh traveled to the five Takht Sahibs by skating Panthak News

Panthak News: ਬਾਕੀ ਗੁਰਧਾਮਾਂ ਦੇ ਦਰਸ਼ਨਾਂ ਲਈ ਵੀ ਪੁਨੀਤ ਸਿੰਘ ਸਕੇਟਿੰਗ ਯਾਤਰਾ ਰੱਖਣਗੇ ਜਾਰੀ

Puneet Singh traveled to the five Takht Sahibs by skating Panthak News: ਅਕਸਰ ਹੀ ਕਿਹਾ ਜਾਂਦਾ ਹੈ ਕਿ ਜਨੂਨ ਅੱਗੇ ਕੋਈ ਵੀ ਚੀਜ਼ ਵੱਡੀ ਨਹੀਂ ਹੁੰਦੀ। ਇਸ ਨੂੰ ਸਹੀ ਸਾਬਤ ਕੀਤਾ ਹੈ ਪੁਨੀਤ ਸਿੰਘ ਨੇ। ਪੁਨੀਤ ਸਿੰਘ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਅਰਦਾਸ ਕਰਨ ਤੋਂ ਬਾਅਦ ਤਲਵੰਡੀ ਸਾਬੋ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਸ਼ੁਰੂ ਕੀਤੀ ਅਤੇ ਉਨ੍ਹਾਂ ਵਲੋਂ ਇਹ ਯਾਤਰਾ ਸਕੇਟਿੰਗ ਕਰ ਕੇ ਕੀਤੀ ਗਈ।

ਇਨ੍ਹਾਂ ਯਾਤਰਾਵਾਂ ਦੌਰਾਨ ਪੁਨੀਤ ਸਿੰਘ ਨੇ ਲਗਭਗ 2000 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਪੁਨੀਤ ਸਿੰਘ ਨੇ ਕਿਹਾ ਕਿ ਅੱਜਕਲ ਦੀ ਨੌਜਵਾਨ ਪੀੜ੍ਹੀ ਬੁਰੀ ਤਰ੍ਹਾਂ ਨਾਲ ਨਸ਼ਿਆਂ ਵਿਚ ਗਲਤਾਨ ਚੁੱਕੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਖੇਡਾਂ ਵਲ ਆਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਪੁਨੀਤ ਸਿੰਘ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਫ਼ਤਿਹਗੜ੍ਹ ਸਾਹਿਬ, ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਸਕੇਟਿੰਗ ਕਰ ਕੇ ਕਰ ਚੁੱਕੇ ਹਨ। ਪੁਨੀਤ ਸਿੰਘ ਦੇ ਇਸ ਸ਼ਲਾਘਾਯੋਗ ਕਦਮ ਦੀ ਸਿੱਖ ਜਥੇਬੰਦੀਆਂ, ਸਿੱਖ ਆਗੂਆਂ ਵਲੋਂ ਕਾਫ਼ੀ ਤਾਰੀਫ਼ ਕੀਤੀ ਜਾ ਰਹੀ ਹੈ।

ਕਈ ਸਿੱਖ ਆਗੂਆਂ ਨੇ ਕਿਹਾ ਕਿ ਜਿੰਨਾ ਇਹ ਦੇਖਣ-ਸੁਣਨ ਨੂੰ ਸੌਖਾ ਲਗਦਾ ਹੈ ਪਰ ਇਹ ਕਾਰਜ ਬਹੁਤ ਜ਼ਿਆਦਾ ਔਖਾ ਅਤੇ ਮੁਸ਼ਕਲ ਭਰਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਗੁਰਧਾਮਾਂ ਦੀ ਯਾਤਰਾ ਲਈ ਰੇਲਗੱਡੀਆਂ, ਬਸਾਂ ਜਾਂ ਅਪਣੀਆਂ ਗੱਡੀਆਂ ’ਤੇ ਨਿਕਲਦੇ ਹਾਂ ਤਾਂ ਹਰ ਇਕ ਇਨਸਾਨ ਇੰਨਾ ਜ਼ਿਆਦਾ ਸਫ਼ਰ ਕਰਨ ਤੋਂ ਬਾਅਦ ਅਪਣੇ ਆਪ ਨੂੰ ਬੇਹੱਦ ਥੱਕਿਆ ਅਤੇ ਟੁਟਿਆ ਹੋਇਆ ਮਹਿਸੂਸ ਕਰਦਾ ਹੈ। ਪਰ ਸਿੱਖ ਬੱਚੇ ਪੁਨੀਤ ਸਿੰਘ ’ਤੇ ਵਾਹਿਗੁਰੂ ਦੀ ਅਪਾਰ ਕਿਰਪਾ ਹੈ ਜੋ ਸਕੇਟਿੰਗ ਕਰ ਕੇ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਕਰ ਚੁੱਕਿਆ ਹੈ। ਜਦਕਿ ਇਹ ਕਾਰਜ ਬਹੁਤ ਮੁਸ਼ਕਲ ਹੈ। ਪੁਨੀਤ ਸਿੰਘ ਨੇ ਕਿਹਾ ਕਿ ਉਹ ਬਾਕੀ ਗੁਰਧਾਮਾਂ ਦੇ ਦਰਸ਼ਨਾਂ ਲਈ ਵੀ ਉਹ ਅਪਣੀ ਇਸ ਸਕੇਟਿੰਗ ਯਾਤਰਾ ਨੂੰ ਜਾਰੀ ਰੱਖੇਗਾ।

(For more news apart from “ Puneet Singh traveled to the five Takht Sahibs by skating Panthak News, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement