ਚਮਕੌਰ ਸਾਹਿਬ ਵਿਖੇ ਸ਼ਹੀਦੀ ਸਮਾਗਮ ਦੇ ਆਖ਼ਰੀ ਦਿਨ ਸਜਾਇਆ ਗਿਆ ਨਗਰ ਕੀਰਤਨ
Published : Dec 24, 2018, 11:45 am IST
Updated : Dec 24, 2018, 11:45 am IST
SHARE ARTICLE
Nagar Kirtan decorated on the last day of martyrdom event at Chamkaur Sahib
Nagar Kirtan decorated on the last day of martyrdom event at Chamkaur Sahib

ਵੱਡੇ ਸਾਹਿਬਜ਼ਾਦਿਆਂ ਦੇ ਤਿੰਨ ਦਿਨਾਂ ਸ਼ਹੀਦੀ ਸਮਾਗਮ ਦੇ ਅੱਜ ਅੰਤਮ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ......

ਸ੍ਰੀ ਚਮਕੌਰ ਸਾਹਿਬ : ਵੱਡੇ ਸਾਹਿਬਜ਼ਾਦਿਆਂ ਦੇ ਤਿੰਨ ਦਿਨਾਂ ਸ਼ਹੀਦੀ ਸਮਾਗਮ ਦੇ ਅੱਜ ਅੰਤਮ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਅਤੇ ਨਿਹੰਗ ਸਿੰਘਾਂ ਦੇ ਮਹੱਲੇ ਨਾਲ ਸ਼ਹੀਦੀ ਸਮਾਗਮ ਸਮਾਪਤ ਹੋ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ, ਤਿੰਨ ਪਿਆਰਿਆਂ ਅਤੇ ਹੋਰਨਾਂ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਵਜੋਂ ਸਜਾਏ ਗਏ ਇਸ ਨਗਰ ਕੀਰਤਨ ਦੀ ਵਿਲੱਖਣਤਾ ਵੇਖਿਆਂ ਹੀ ਬਣਦੀ ਸੀ।

ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਦੇ ਆਰੰਭ ਦੀ ਅਰਦਾਸ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵਲੋਂ ਕੀਤੀ ਗਈ। ਚਮਕੌਰ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਵਿਚੋਂ ਪਹੁੰਚੀਆਂ ਸੰਗਤਾਂ ਨੇ ਗੁਰਦਵਾਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਭਾਈ ਨੱਥਾ ਸਿੰਘ, ਅੰਤਰਰਾਸ਼ਟਰੀ ਖੇਡ ਪਰਮੋਟਰ ਨਰਿੰਦਰ ਸਿੰਘ ਕੰਗ, ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ, ਸਮਾਜਸੇਵੀ ਅਮਨਦੀਪ ਸਿੰਘ ਮਾਂਗਟ,

ਸਾਬਕਾ ਡਾਇਰੈਕਟਰ ਦਵਿੰਦਰ ਸਿੰਘ ਜਟਾਣਾ ਸਮੇਤ ਹੋਰ ਵੀ ਕਈ ਧਾਰਮਕ, ਸਮਾਜਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਸ਼ਾਮਲ ਸਨ। ਸਮਾਗਮ ਦੌਰਾਨ ਪ੍ਰਸ਼ਾਸਨ ਵਲੋਂ ਐਸਡੀਐਮ ਮਨਕੰਵਲ ਸਿੰਘ ਚਾਹਲ ਤੇ ਐਸਪੀਐਚ ਅਜਿੰਦਰ ਸਿੰਘ, ਡੀਐਸਪੀ ਨਵਰੀਤ ਸਿੰਘ ਵਿਰਕ ਤੇ ਥਾਣਾ ਮੁਖੀ ਗੁਰਦੀਪ ਸਿੰਘ ਸੈਣੀ ਖ਼ੁਦ ਕਰ ਰਹੇ ਸਨ। ਸ਼ਹੀਦੀ ਸਮਾਗਮ ਦੇ ਤਿੰਨੋਂ ਦਿਨ ਪਿੰਡ ਮਕੜੌਨਾ ਖ਼ੁਰਦ, ਪਿੱਪਲਮਾਜਰਾ, ਰੋਲੂਮਾਜਰਾ, ਕਤਲੌਰ, ਖਾਨਪੁਰ, ਬਸੀ ਗੁੱਜਰਾਂ,

ਖੇੜੀ ਸਲਾਬਤਪੁਰ, ਹਾਫ਼ਿਜ਼ਾਬਾਦ, ਸੀਨੀਅਰ ਸੈਕੰਡਰੀ ਸਕੂਲ ਪਿੰਡ ਮੁਜ਼ਾਫਤ, ਪਿੰਡ ਮੋਹਣਮਾਜਰਾ ਫੱਸੇ, ਕਾਲੇਮਾਜਰਾ, ਭੋਜੇ ਮਾਜਰਾ, ਮਕੜੌਨਾ ਕਲਾਂ, ਓਇੰਦ, ਦੁੱਗਰੀ, ਮਾਣੇਮਾਜਰਾ, ਚੂਹੜ ਮਾਜਰਾ, ਤਾਜਪੁਰਾ, ਕੰਧੋਲਾ, ਸੰਧੂਆਂ, ਬਲਰਾਮਪੁਰ ਅਤੇ ਪਿੰਡ ਬਾਲਸੰਢਾ ਸਮੇਤ ਹੋਰ ਦਰਜਨਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਅਤੁੱਟ ਲੰਗਰ ਵਰਤਾਏ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement