
ਕਾਂਗਰਸ ਅਤੇ ਆਪ 'ਤੇ ਹਮਲਾ ਕਰਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਵਿਚ ਇਕ ਮਤਾ ਪਾਸ.......
ਨਵੀਂ ਦਿੱਲੀ : ਕਾਂਗਰਸ ਅਤੇ ਆਪ 'ਤੇ ਹਮਲਾ ਕਰਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਵਿਚ ਇਕ ਮਤਾ ਪਾਸ ਕਰਨ ਨੂੰ ਲੈ ਕੇ ਜੋ ਹੋਇਆ ਉਹ 1984 ਦੇ ਸਿੱਖ ਕਤਲੇਆਮ ਪੀੜਤਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਵਾਂਗ ਹੈ। ਸ਼ਾਹ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਨਾਜਾਇਜ਼ ਪ੍ਰਵਾਸੀਆਂ ਦਾ ਸਮਰਥਨ ਕਰਨ ਦਾ ਦੋਸ਼ ਲਾਇਆ। ਜ਼ਿਕਰਯੋਗ ਹੈ ਕਿ ਸ਼ੁਕਰਵਾਰ ਨੂੰ ਦਿੱਲੀ ਵਿਧਾਨ ਸਭਾ ਨੇ 1984 ਵਿਚ ਸਿੱਖਾਂ ਕਤਲੇਆਮ ਵਿਰੁਧ ਇਕ ਮਤਾ ਪਾਸ ਕੀਤਾ ਹੈ ਜਿਸ ਵਿਚ ਇਹ ਮੰਗ ਕੀਤੀ ਗਈ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿਤਾ ਗਿਆ 'ਭਾਰਤ ਰਤਨ' ਦਾ ਸਨਮਾਨ ਵਾਪਸ ਲਿਆ ਜਾਏ,
ਪਰ ਆਮ ਆਦਮੀ ਪਾਰਟੀ ਨੇ ਕਾਂਗਰਸ ਨੇਤਾ ਤੋਂ ਖ਼ੁਦ ਨੂੰ ਤੇਜ਼ੀ ਨਾਲ ਅਲੱਗ ਕਰ ਲਿਆ। ਬਾਅਦ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸਪੱਸ਼ਟ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਸਬੰਧ ਵਿਚ ਸਦਨ ਦੇ ਸਾਹਮਣੇ ਰੱਖੇ ਮੂਲ ਪ੍ਰਸਤਾਵ ਦਾ ਹਿੱਸਾ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਇਕ ਮੈਂਬਰ ਦੁਆਰਾ ਹੱਥੀਂ ਲਿਖਿਆ ਸੋਧ ਸੀ ਜੋ ਇਸ ਤਰ੍ਹਾਂ ਪ੍ਰਾਪਤ ਨਹੀਂ ਹੋ ਸਕਦਾ ਹੈ। ਸ਼ਾਹ ਨੇ ਕਿਹਾ,''ਵਿਧਾਨ ਸਭਾ ਅਤੇ ਬਾਅਦ ਵਿਚ ਜੋ ਹੋਇਆ ਉਹ ਸਿੱਖ ਕਤਲੇਆਮ ਦੇ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ।'' (ਪੀ.ਟੀ.ਆਈ)