ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼: ਸੰਤ ਸੁਭਾਅ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਰਾਇ ਜੀ
Published : Feb 25, 2021, 8:02 am IST
Updated : Feb 25, 2021, 8:40 am IST
SHARE ARTICLE
Guru Har Rai ji
Guru Har Rai ji

ਗੁਰੂ ਸਾਹਿਬ ਨੇ ਜੀਵਨ ਕਾਲ ਦੌਰਾਨ ਗਰੀਬਾਂ ,ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਆਪ ਜੀ ਨੇ ਅਪਣੇ ਜੀਵਨ ਕਾਲ ਦੌਰਾਨ ਗਰੀਬਾਂ ,ਲੋੜਵੰਦਾਂ ਤੇ ਰੋਗੀਆਂ ਦੀ ਦੇਖਭਾਲ, ਸੇਵਾ ਅਤੇ ਇਲਾਜ ਵੱਲ ਖਾਸ ਧਿਆਨ ਦਿੱਤਾ।

kiratpur sahibKiratpur sahib

ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਹਨਾਂ ਦੀ ਹਜੂਰੀ ਵਿਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ।

ਆਪ ਜੀ ਦੇ ਦਵਾਈ ਖਾਨੇ ਵਿਚ ਅਮੀਰ ਗਰੀਬ ਇਲਾਜ ਕਰਵਾਇਆ ਕਰਦੇ ਸਨ। ਜਦੋਂ ਜਹਾਂਗੀਰ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ ਅਤੇ ਕਿਧਰੇ ਵੀ ਇਲਾਜ ਨਾ ਹੋਇਆ ਤਾਂ ਗੁਰੂ ਸਾਹਿਬ ਜੀ ਦੇ ਦਵਾਈ ਖਾਨੇ ਤੋਂ ਦਵਾਈ ਮੰਗਵਾਈ ਗਈ, ਜਿਸ ਨਾਲ ਉਹ ਤੰਦਰੁਸਤ ਹੋ ਗਿਆ। ਆਪ ਜੀ ਕੋਲ ਤਿਆਰ-ਬਰ-ਤਿਆਰ 2200 ਸਵਾਰ ਰਹਿੰਦੇ ਪਰ ਆਪ ਨੂੰ ਕੋਈ ਜੰਗ ਨਹੀਂ ਕਰਨੀ ਪਈ।

Goindwal SahibGoindwal Sahib

ਜਦੋਂ ਦਾਰਾ ਸ਼ਿਕੋਹ ਆਪਣੇ ਭਰਾ ਔਰੰਗਜੇਬ ਤੋਂ ਬਚਣ ਲਈ ਗੁਰੂ ਜੀ ਦੀ ਸ਼ਰਨ ਵਿਚ ਗੋਇੰਦਵਾਲ ਵਿਖੇ ਪਹੁੰਚਿਆ ਅਤੇ ਉਸ ਨੇ ਸਹਾਇਤਾ ਦੀ ਪੁਕਾਰ ਕੀਤੀ ਤਾਂ ਗੁਰੂ ਸਾਹਿਬ ਨੇ ਮਗਰ ਆ ਰਹੀ ਔਰੰਗਜੇਬ ਦੀ ਫੌਜ ਨੂੰ ਦਰਿਆ ਤੋਂ ਪਾਰ ਡੱਕ ਦਿੱਤਾ। ਸੰਨ 1661 ਈ: ਵਿਚ ਆਪਣੇ ਛੋਟੇ ਸਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਗੁਰੂ ਨਾਨਕ ਦੀ ਗੱਦੀ 'ਤੇ ਬਿਠਾ ਕੇ ਪੰਜ ਪੈਸੇ ਤੇ ਨਾਰੀਅਲ ਰੱਖ, ਪੰਜ ਪਰਕਰਮਾਂ ਕਰਕੇ ਮੱਥਾ ਟੇਕਿਆ, ਬਾਬਾ ਬੁੱਢਾ ਜੀ ਦੇ ਸਪੁੱਤਰ ਭਾਈ ਭਾਨਾ ਜੀ ਪਾਸੋਂ ਗੁਰਿਆਈ ਦਾ ਤਿਲਕ ਲਗਵਾਇਆ ਅਤੇ ਅੱਠਵੇਂ ਗੁਰੂ ਨਾਨਕ ਪ੍ਰਗਟ ਕੀਤੇ।

Gurdwara Patal PuriGurdwara Patal Puri Sahib

ਇਸ ਤੋਂ ਬਾਅਦ ਆਪ ਜੀ ਜੋਤੀ ਜੋਤ ਸਮਾ ਗਏ। ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅਖ਼ਰੀਲਾ ਸਮਾਂ ਕੀਰਤਪੁਰ ਸਾਹਿਬ 'ਚ ਹੀ ਬੀਤਿਆ। 1661 ਵਿਚ ਉਹ ਜੋਤੀ ਜੋਤ ਸਮਾ ਗਏ। ਉਹਨਾਂ ਦਾ ਅੰਤਿਮ ਸੰਸਕਾਰ ਸਤਲੁਜ ਦਰਿਆ ਦੇ ਕੰਢੇ ਪਾਤਾਲਪੁਰੀ ਵਿਖੇ ਕੀਤਾ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement