Nanakshahi Calendar: SGPC ਵੱਲੋਂ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਜਾਰੀ
Published : Feb 24, 2024, 6:04 pm IST
Updated : Feb 25, 2024, 8:04 am IST
SHARE ARTICLE
Nanakshahi Calendar
Nanakshahi Calendar

ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ  (ਪਰਮਿੰਦਰਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। 

ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ। ਉਨ੍ਹਾਂ ਕਿਹਾ ਕਿ ਹਰ ਕੌਮ ਦਾ ਅਪਣਾ ਕੈਲੰਡਰ ਹੁੰਦਾ ਹੈ ਜਿਸ ਅਨੁਸਾਰ ਕੌਮਾਂ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਂਦੀਆਂ ਹਨ।

ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਅਪਣਾ ਕੈਲੰਡਰ ਹੈ। ਉਨ੍ਹਾਂ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਅਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ਅਨੁਸਾਰ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ।

ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਹੈ ਅਤੇ ਇਹ ਸ਼ਤਾਬਦੀ ਦਿਹਾੜਾ ਸਿੱਖ ਕੌਮ ਵਲੋਂ ਸਤੰਬਰ ਮਹੀਨੇ ਵਿਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 556 ਦੀ ਸਿੱਖ ਜਗਤ ਨੂੰ ਵਧਾਈ ਦਿਤੀ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸਤਵਿੰਦਰ ਸਿੰਘ ਟੌਹੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ।

 

SHARE ARTICLE

ਏਜੰਸੀ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement