
ਸੱਜਣ ਨੂੰ ਇਹ ਸਜ਼ਾ ਸਰਸਵਤੀ ਵਿਹਾਰ 'ਚ 2 ਸਿੱਖਾਂ ਦੇ ਕਤਲ ਦੇ ਮਾਮਲੇ 'ਚ ਦਿੱਤੀ ਗਈ ਹੈ।
Sajjan Kumar: ਕਾਂਗਰਸ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਦੰਗਿਆਂ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 1984 ਸਿੱਖ ਕਤਲੇਆਮ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਤੱਕ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਸੱਜਣ ਨੂੰ ਇਹ ਸਜ਼ਾ ਸਰਸਵਤੀ ਵਿਹਾਰ 'ਚ 2 ਸਿੱਖਾਂ ਦੇ ਕਤਲ ਦੇ ਮਾਮਲੇ 'ਚ ਦਿੱਤੀ ਗਈ ਹੈ।
ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਪਟੀਸ਼ਨਕਰਤਾ ਨੇ ਸੱਜਣ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ। ਇਹ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਰਾਜ ਨਗਰ ਇਲਾਕੇ ਵਿੱਚ ਪਿਤਾ-ਪੁੱਤਰ ਦੇ ਕਤਲ ਨਾਲ ਸਬੰਧਤ ਹੈ, ਜਿਸ ਵਿੱਚ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ ਸੀ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਸਜ਼ਾ ਤਾਂ ਮਿਲੀ ਹੈ ਲੇਕਿਨ ਇਹ ਸਜ਼ਾ ਮਿਲਣ ਦੇ ਵਿੱਚ ਬਹੁਤ ਸਮਾਂ ਲੱਗ ਗਿਆ ਲੇਕਿਨ ਜੋ ਹੁਣ ਸੱਜਣ ਕੁਮਾਰ ਨੂੰ ਸਜ਼ਾ ਦਿੱਤੀ ਗਈ ਹੈ ਉਹ ਸਜ਼ਾ ਵੀ ਘੱਟ ਹੈ ਘੱਟੋ ਘੱਟ ਉਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਸੀ।
ਇਸ ਦੇ ਨਾਲ ਹੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਮੈਂ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵੱਲੋਂ ਅਤੇ ਆਪਣੇ ਵੱਲੋਂ ਉਨ੍ਹਾਂ ਸਾਰੇ ਵਕੀਲਾਂ ਦਾ ਧਨਵਾਦ ਕਰਦਾ ਹਾਂ ਜਿਨ੍ਹਾਂ ਨੇ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਦੇ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਵਿੱਚ ਹੋਏ ਦੰਗਿਆਂ ਦੇ ਵਿੱਚ ਪੀੜਿਤ ਪਰਿਵਾਰਾਂ ਦੇ ਜ਼ਖ਼ਮ ਭਰੇ ਤਾਂ ਨਹੀਂ ਜਾ ਸਕਦੇ ਲੇਕਿਨ ਘੱਟੋ ਘੱਟ ਸੱਜਣ ਕੁਮਾਰ ਅਤੇ ਉਸ ਦੇ ਸਾਥੀਆਂ ਨੂੰ ਸਜ਼ਾ ਦੇ ਕੇ ਉਨ੍ਹਾਂ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਦੇ ਉੱਤੇ ਮਲ੍ਹਮ ਜ਼ਰੂਰ ਲੱਗੀ ਹੈ।