ਖ਼ਬਰਾਂ |

ਤਾਜ਼ਾ |

ਸ਼ਹੀਦ ਭਾਈ ਸੁਬੇਗ ਸਿੰਘ ਤੇ ਭਾਈ ਸ਼ਾਹਬਾਜ਼ ਸਿੰਘ ਦੀ ਸ਼ਹਾਦਤ ਸਾਨੂੰ ਸਿੱਖੀ ਸਿਦਕ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ: ਜਥੇਦਾਰ ਗੜਗੱਜ

By : JAGDISH

Published : Mar 25, 2026, 9:37 am IST
Updated : Mar 25, 2026, 9:37 am IST
SHARE ARTICLE
The martyrdom of Shaheed Bhai Subeg Singh and Bhai Shahbaz Singh inspires us to connect with Sikhism: Jathedar Gargajj
The martyrdom of Shaheed Bhai Subeg Singh and Bhai Shahbaz Singh inspires us to connect with Sikhism: Jathedar Gargajj

ਕਿਹਾ : ਗੁਰੂ ਦੀ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਰੱਖਣਾ ਹਰ ਸ਼ਹਿਰ ਵਾਸੀ ਦਾ ਅਹਿਮ ਫਰਜ਼

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸਿੱਖ ਤਵਾਰੀਖ ਦੇ ਅਹਿਮ ਪੰਨਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਅੱਜ ਦਾ ਦਿਨ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਸੁਬੇਗ ਸਿੰਘ ਜੀ ਅਤੇ ਉਨ੍ਹਾਂ ਦੇ ਸਪੁੱਤਰ ਭਾਈ ਸ਼ਾਹਬਾਜ਼ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ, ਜਿਨ੍ਹਾਂ ਨੇ 1746 ਵਿੱਚ ਲਾਹੌਰ ਦੀ ਧਰਤੀ 'ਤੇ ਚਰਖੜੀਆਂ 'ਤੇ ਚੜ੍ਹ ਕੇ ਸ਼ਹਾਦਤ ਪ੍ਰਾਪਤ ਕੀਤੀ ਸੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਮੁਗ਼ਲ ਹਕੂਮਤ ਵੱਲੋਂ ਉਨ੍ਹਾਂ ਨੂੰ ਸਿੱਖੀ ਤਿਆਗਣ ਲਈ ਵੱਡੇ ਲਾਲਚ ਅਤੇ ਡਰ ਦਿੱਤੇ ਗਏ ਸਨ, ਪਰ ਉਨ੍ਹਾਂ ਨੇ "ਹਮ ਕਾਰਨ ਗੁਰ ਕੁਲੈ ਗਵਾਈ, ਹਮ ਕੁਲ ਰਾਖੈ ਕਵਨ ਵਡਾਈ" ਦੇ ਮਹਾਨ ਵਾਕ ਅਨੁਸਾਰ ਆਪਣੀ ਕੁੱਲ ਨਾਲੋਂ ਗੁਰੂ ਦੀ ਸਿੱਖੀ ਨੂੰ ਵੱਧ ਪਿਆਰਾ ਸਮਝਿਆ। ਉਨ੍ਹਾਂ ਅਫਸੋਸ ਜਤਾਇਆ ਕਿ ਅੱਜ ਦੇ ਸਮੇਂ ਵਿੱਚ ਕੁਝ ਲੋਕ ਮਾਮੂਲੀ ਲਾਲਚਾਂ ਖਾਤਰ ਸੱਜੇ-ਖੱਬੇ ਹੋ ਰਹੇ ਹਨ, ਜਦਕਿ ਗੁਰੂ ਦਾ ਸਿੱਖ ਚਰਖੜੀ ਤਾਂ ਚੜ੍ਹ ਸਕਦਾ ਹੈ ਪਰ ਸਿੱਖੀ ਨਹੀਂ ਛੱਡ ਸਕਦਾ। ਉਨ੍ਹਾਂ ਬੱਚਿਆਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਨ ਦੀ ਅਪੀਲ ਕੀਤੀ।

ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਸ਼ਹਿਰ ਦੀ ਸਵੱਛਤਾ ਨੂੰ ਲੈ ਕੇ ਵੀ ਗੰਭੀਰ ਚਿੰਤਾ ਪ੍ਰਗਟਾਈ । ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੁਰੂ ਸਾਹਿਬ ਵੱਲੋਂ ਖੁਦ ਵਸਾਈ ਨਗਰੀ ਹੈ, ਜਿਸ ਦੀ ਸੁੰਦਰਤਾ ਅਤੇ ਸਫਾਈ ਬਰਕਰਾਰ ਰੱਖਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਲੱਗੇ ਕੂੜੇ ਦੇ ਡੰਪਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਦੁਰਗੰਧ ਪੂਰੇ ਸ਼ਹਿਰ ਵਿੱਚ ਫੈਲਦੀ ਹੈ, ਜੋ ਕਿ ਬੇਹੱਦ ਮੰਦਭਾਗਾ ਹੈ। ਇਹ ਡੰਪ ਪ੍ਰਦੂਸ਼ਣ ਫੈਲਾ ਰਹੇ ਹਨ ਅਤੇ ਇਨ੍ਹਾਂ ਨੂੰ ਤੁਰੰਤ ਸ਼ਹਿਰ ਤੋਂ ਦੂਰ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਅਤੇ ਥਰਮੋਕੋਲ ਦੀ ਵਰਤੋਂ ਤਿਆਗਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਇਤਿਹਾਸਕ ਦਰਵਾਜ਼ਿਆਂ ਦੇ ਅੰਦਰ ਸਿਰਫ਼ ਗੁਰੂ ਦੀ ਸਿਫ਼ਤ-ਸਾਲਾਹ ਦੀ ਗੂੰਜ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸਥਾਪਨਾ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਸਮਾਗਮ ਕਰਵਾਏ ਜਾਣਗੇ, ਪਰ ਹਰ ਨਿਵਾਸੀ ਨੂੰ ਅਸਲ ਵਿੱਚ "ਅੰਮ੍ਰਿਤਸਰ ਦਾ ਵਾਸੀ" ਬਣ ਕੇ ਸ਼ਹਿਰ ਨੂੰ ਸਾਫ਼ ਅਤੇ ਪਵਿੱਤਰ ਰੱਖਣ ਲਈ ਗੁਰੂ ਅੱਗੇ ਸਮਰਪਿਤ ਹੋਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM

ਖਰੜ ਦੇ ਵੈਸਟਰਨ ਟਾਵਰ 'ਚ ਪਿਆ ED ਦਾ ਛਾਪਾ

07 May 2026 3:10 PM
Advertisement