
ਸਿੱਖ ਭਾਈਚਾਰੇ ਵਲੋਂ ਦਿੱਲੀ ਵਿਚ ਜਾਮਾ ਮਸਜਿਦ ਨੂੰ ਸੈਨੇਟਾਈਜ਼ ਕੀਤਾ ਗਿਆ।
ਨਵੀਂ ਦਿੱਲੀ, 24 ਮਈ (ਸਪੋਕਸਮੈਨ ਸਮਾਚਾਰ ਸੇਵਾ): ਸਿੱਖ ਭਾਈਚਾਰੇ ਵਲੋਂ ਦਿੱਲੀ ਵਿਚ ਜਾਮਾ ਮਸਜਿਦ ਨੂੰ ਸੈਨੇਟਾਈਜ਼ ਕੀਤਾ ਗਿਆ। ਈਦ ਦੇ ਮੌਕੇ ਭਾਈਚਾਰੇ ਦੀਆਂ ਬਹੁਤ ਸਾਰੀਆਂ ਅਜਿਹੀਆਂ ਨਿਰਸਵਾਰਥ ਅਤੇ ਨਿਸ਼ਕਾਮ ਸੇਵਾ ਦੀਆਂ ਉਦਾਹਰਨਾਂ ਮਿਲਦੀਆਂ ਹਨ। ਜਾਮਾ ਮਸਜਿਦ ਨੂੰ ਸੈਨੇਟਾਈਜ਼ ਕਰਨ ਮੌਕੇ ਕਈ ਸਿੱਖ ਜਥੇਬੰਦੀਆਂ ਮੌਜੂਦ ਸਨ।
File photo
ਇਕੱਠੀਆਂ ਹੋਈਆਂ ਸਮੂਹ ਸਿੱਖ ਜਥੇਬੰਦੀਆਂ ਨੇ ਕਿਹਾ ਅਸੀ ਸਾਰੇ ਇਕ ਹਾਂ ਅਤੇ ਇਹ ਭਾਈਚਾਰਕ ਸਾਂਝ ਪੂਰੇ ਦੇਸ਼ ਵਿਚ ਕਾਇਮ ਰਹੇਗੀ, ਜਿਸ ਕਾਰਨ ਦੇਸ਼ ਵਿਚ ਅਮਨ ਸ਼ਾਂਤੀ ਬਣੇ ਰਹੇਗੀ।ਸਿੱਖਾਂ ਵਲੋਂ ਕੀਤੇ ਇਸ ਉਪਰਾਲੇ ਦੀ ਮੁਸਲਮਾਨਾਂ ਅਤੇ ਕਈ ਧਾਰਮਕ ਸ਼ਖ਼ਸ਼ੀਅਤਾਂ ਨੇ ਭਰਪੂਰ ਸ਼ਲਾਘਾ ਕੀਤੀ ਹੈ। ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਸੇਵਾ ਕਰਨ ਵਾਲੇ ਸਿੱਖਾਂ ਦਾ ਸਨਮਾਨ ਵੀ ਕੀਤਾ ਗਿਆ।