ਅੰਮ੍ਰਿਤਸਰ ਦੇ ਨਵੇਂ ਚੌਕ ਦਾ ਨਾਂ ਮਾਸਟਰ ਤਾਰਾ ਸਿੰਘ ਦੇ ਨਾਮ 'ਤੇ ਹੋਵੇਗਾ : ਸਿੱਧੂ
Published : Jun 25, 2018, 9:10 am IST
Updated : Jun 25, 2018, 9:10 am IST
SHARE ARTICLE
Navjot Singh Sidhu
Navjot Singh Sidhu

ਚੌਕ ਵਿਚ ਮਾਸਟਰ ਤਾਰਾ ਸਿੰਘ ਦਾ ਯਾਦਗਾਰੀ ਬੁੱਤ ਵੀ ਲੱਗੇਗਾ

ਅੰਮ੍ਰਿਤਸਰ, 24 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬ ਸਰਕਾਰ ਵਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਕਰਵਾਏ ਗਏ ਰਾਜ ਪਧਰੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ  ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਬਣ ਰਹੇ ਨਵੇਂ ਪੁਲ ਦਾ ਨਾਮ ਮਾਸਟਰ ਤਾਰਾ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ।

ਇਸ ਤੋਂ ਇਲਾਵਾ ਪੁਲ 'ਤੇ ਬਣਨ ਵਾਲੇ ਚੌਕ ਵਿਚ ਉਨ੍ਹਾਂ ਦਾ ਆਦਮ ਕੱਦ ਬੁੱਤ ਲਗਾਇਆ ਜਾਵੇਗਾ ਅਤੇ ਮਾਸਟਰ ਤਾਰਾ ਸਿੰਘ ਦੇ ਪੁਤਲੀਘਰ ਨੇੜੇ ਸਥਿਤ ਘਰ ਨੂੰ ਜਾਂਦੀ ਗਲੀ ਦਾ ਨਾਮ ਵੀ ਮਾਸਟਰ ਤਾਰਾ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਵਾਰ ਵਾਲੇ ਜੇਕਰ ਮਾਸਟਰ ਤਾਰਾ ਸਿੰਘ ਦੇ ਘਰ ਦਾ ਕੁੱਝ ਹਿੱਸਾ ਦੇਣ ਤਾਂ ਅਸੀਂ ਉਨ੍ਹਾਂ ਦੀ ਵਿਚਾਰਧਾਰਾ ਨੂੰ ਉਤਸ਼ਾਹਤ ਕਰਨ ਲਈ ਮਾਸਟਰ ਜੀ ਦੇ ਨਾਮ 'ਤੇ ਮਿਊਜ਼ੀਅਮ ਬਣਾਇਆ ਜਾਵੇਗਾ।

ਮਾਸਟਰ ਜੀ ਦੀਆਂ ਯਾਦਗਾਰੀ ਵਸਤਾਂ ਜੰਗੇ-ਅਜ਼ਾਦੀ ਮਿਊਜ਼ੀਅਮ ਵਿਚ ਵੀ ਰਖਣ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ ਤਾਕਿ ਸਾਡੀ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਤੇ ਕੌਮ ਲਈ ਆਪਾ ਵਾਰਨ ਦੀ ਪ੍ਰੇਰਨਾ ਦੇਣ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦੇ ਸ. ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਐਲਾਨ ਕਰਦੇ ਕਿਹਾ ਕਿ ਇਹ ਯਾਦਗਾਰ ਉਨ੍ਹਾਂ ਦੇ ਪਰਵਾਰ ਦੀ ਇੱਛਾ ਅਨੁਸਾਰ ਬਣਾਈ ਜਾਵੇਗੀ ਅਤੇ ਜਿਥੇ ਉਹ ਕਹਿਣਗੇ, ਉਥੇ ਇਹ ਯਾਦਗਾਰ ਬਣੇਗੀ। ਮਾਸਟਰ ਤਾਰਾ ਸਿੰਘ ਪੰਥ ਦੇ ਉਹ ਆਗੂ ਸਨ, ਜੋ ਪੀੜ੍ਹੀ ਦਰ ਪੀੜ੍ਹੀ ਲੋਕ ਦਿਲਾਂ 'ਤੇ ਰਾਜ ਕਰਦੇ ਰਹਿਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਪ੍ਰੋਗਰਾਮ ਕਰਵਾਉਣ ਲਈ ਧਨਵਾਦ ਕਰਦੇ ਸ. ਸਿੱਧੂ ਨੇ ਕਿਹਾ ਕਿ 'ਮੈਂ ਮਰਾਂ-ਮੇਰਾ ਪੰਥ ਜੀਵੇ' ਦੀ ਸੋਚ 'ਤੇ ਚਲਣ ਵਾਲੇ ਨੇਤਾਵਾਂ ਦੀ ਯਾਦ ਵਿਚ ਹੋਏ ਸਮਾਗਮ ਕੌਮਾਂ ਲਈ ਪ੍ਰੇਰਨਾ ਦਾ ਸਰੋਤ ਹਨ। ਮਾਸਟਰ ਤਾਰਾ ਸਿੰਘ ਨੂੰ ਯਾਦ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਹ ਕੌਮ ਦੇ ਅਜਿਹੇ ਆਗੂ ਸਨ, ਜਿਨ੍ਹਾਂ ਨੇ ਸਾਰੀ ਉਮਰ ਪੰਥ ਦੇ ਭਲੇ ਅਤੇ ਕੌਮ ਦੀ ਇਕਜੁਟਤਾ ਲਈ ਕੰਮ ਕੀਤਾ ਅਤੇ ਅਪਣਾ ਨਿਜ ਤਿਆਗ ਦਿਤਾ। 

ਪੰਜਾਬੀਆਂ ਨੂੰ ਚਰਿੱਤਰ ਨਿਰਮਾਣ ਲਈ ਮਾਸਟਰ ਤਾਰਾ ਸਿੰਘ ਵਰਗੇ ਨੇਤਾਵਾਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ, ਜਿਨ੍ਹਾਂ ਨੇ ਦੇਸ਼ ਕੌਮ ਦੇ ਭਲੇ ਲਈ ਨਿਜੀ ਹਿਤਾਂ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੰਮ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਮਾਸਟਰ ਤਾਰਾ ਸਿੰਘ ਦੇ ਪੋਤਰੇ ਨੂੰਹ ਡਾ. ਜਸਪ੍ਰੀਤ ਕੌਰ ਨੇ ਉਨ੍ਹਾਂ ਦੇ ਸੁਤੰਤਰਤਾ ਸੰਗਰਾਮ, ਗੁਰਦੁਆਰਾ ਸੁਧਾਰ ਲਹਿਰ, ਪੰਜਾਬੀ ਸੂਬੇ ਦੇ ਯੋਗਦਾਨ ਨੂੰ ਯਾਦ ਕਰਦੇ ਕਈ ਅਣਛੂਹੇ ਵਰਕੇ ਸਰੋਤਿਆਂ ਨਾਲ ਸਾਂਝੇ ਕੀਤੇ।

ਸੰਤ ਸਿੰਘ ਸੁੱਖਾ ਸਿੰਘ ਸੰਸਥਾਵਾਂ ਦੇ ਚੇਅਰਮੈਨ ਪ੍ਰਿੰਸੀਪਲ ਜਗਦੀਸ਼ ਸਿੰਘ, ਜਿੰਨਾਂ ਨੂੰ ਜਵਾਨੀ ਵਿਚ ਮਾਸਟਰ ਤਾਰਾ ਸਿੰਘ ਨਾਲ ਵਿਚਰਨ ਦਾ ਮੌਕਾ ਮਿਲਿਆ ਨੇ ਦਸਿਆ ਕਿ ਉਹ ਆਪ ਗ਼ਰੀਬੀ ਵਿਚ ਰਹੇ, ਪਰ ਪੰਥ ਦੇ ਪੈਸੇ ਦੀ ਵਰਤੋਂ ਕਿਸੇ ਫ਼ਾਲਤੂ ਕੰਮ ਲਈ ਨਾ ਕੀਤੀ ਅਤੇ ਨਾ ਕਰਨ ਦਿਤੀ।  ਇਸ ਮੌਕੇ ਸ. ਨਵਜੋਤ ਸਿੰਘ ਸਿੱਧੂ ਵਲੋਂ ਮਾਸਟਰ ਤਾਰਾ ਸਿੰਘ ਦੇ ਪੋਤਰੇ ਨੂੰਹ ਡਾ. ਜਸਪ੍ਰੀਤ ਕੌਰ ਅਤੇ ਪੜਦੋਤਰੇ ਸ. ਨਵਰੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਪ੍ਰੋਗਰਾਮ ਵਿਚ ਗੁਰਿੰਦਰ ਮਕਨਾ ਥੀਏਟਰ ਗਰੁਪ ਵਲੋਂ ਤੰਦਰੁਸਤ ਪੰਜਾਬ ਦੀ ਬਾਤ ਪਾਉਂਦਾ ਨਾਟਕ 'ਮੇਰਾ ਖੁਆਬ-ਤੰਦਰੁਸਤ ਪੰਜਾਬ' ਵੀ ਖੇਡਿਆ ਗਿਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement