
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਨਫ਼ਰਤ ਭਰੇ ਅਪਰਾਧਾਂ 'ਤੇ ਨਵਾਂ ਡਰਾਮਾ ਰਚਣ ਦੀ ਨਿਖੇਧੀ.........
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਨਫ਼ਰਤ ਭਰੇ ਅਪਰਾਧਾਂ 'ਤੇ ਨਵਾਂ ਡਰਾਮਾ ਰਚਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੱਭ ਤੋਂ ਪਹਿਲਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਇਹ ਦੁਨੀਆਂ ਦਾ ਸੱਭ ਤੋਂ ਵੱਡਾ ਨਫਰਤ ਭਰਿਆ ਅਪਰਾਧ ਸੀ।
ਸਿਰਸਾ ਨੇ ਕਿਹਾ ਕਿ ਰਾਹੁਲ ਨੇ ਕਦੇ ਵੀ ਸਿੱਖ ਕਤਲੇਆਮ ਦੀ ਨਿਖੇਧੀ ਨਹੀਂ ਕੀਤੀ ਤੇ ਨਾ ਹੀ ਕਦੇ ਇਸ ਦੀ ਮਾਫ਼ੀ ਮੰਗੀ ਜਿਸ ਲਈ ਉਨ੍ਹਾਂ ਦੀ ਪਾਰਟੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਸੀ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਪਣੀ ਪਾਰਟੀ ਤੇ ਅਪਣੇ ਪਰਵਾਰ ਦੀ ਗ਼ਲਤੀ ਪ੍ਰਵਾਨ ਕਰਨ ਦੀ ਥਾਂ ਰਾਹੁਲ ਗਾਂਧੀ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।