
ਸਿੱਖਾਂ ਨੇ ਇਲਜ਼ਾਮ ਲਗਾਏ ਕਿ ਲੰਗਰ ਹਾਲ ਵਿਚ ਸ਼ਰਾਬ ਦਾ ਸੇਵਨ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਚ ਸ਼ਰਾਬ ਮਿਲਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦਰਅਸਲ ਕੁਝ ਸਿੱਖਾਂ ਨੂੰ ਲੰਗਰ ਦੀ ਰਸਦ ਵਿਚੋਂ ਸ਼ਰਾਬ ਦੀਆਂ 2 ਬੋਤਲਾਂ ਮਿਲੀਆਂ ਹਨ, ਉਹਨਾਂ ਨੇ ਇਲਜ਼ਾਮ ਲਗਾਏ ਕਿ ਲੰਗਰ ਹਾਲ ਵਿਚ ਸ਼ਰਾਬ ਦਾ ਸੇਵਨ ਕੀਤਾ ਜਾ ਰਿਹਾ ਹੈ।
ਸਿੱਖਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਪਹਿਲਾਂ ਵੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੂੰ ਸੇਵਾਦਾਰ ਵੱਲੋਂ ਸ਼ਰਾਬ ਦਾ ਸੇਵਨ ਕਰਨ ਦੀ ਜਾਣਕਾਰੀ ਦਿੱਤੀ ਸੀ, ਜਿਸ ਮਗਰੋਂ ਉਸ ਨੂੰ ਹਟਾ ਦਿੱਤਾ ਗਿਆ। ਉਹਨਾਂ ਮੰਗ ਕੀਤੀ ਕਿ ਇਸ ਸਬੰਧੀ ਜਾਂਚ ਕਰਵਾਈ ਜਾਵੇ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਹ ਵੀਡੀਓ ਕਿੱਥੋਂ ਦੀ ਹੈ,ਫਿਲਹਾਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ।