HSGMC ਦੀ ਬੈਠਕ 'ਚ ਹੋਏ ਹੰਗਾਮੇ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਲਿਆ ਨੋਟਿਸ
Published : Aug 25, 2023, 7:37 pm IST
Updated : Aug 25, 2023, 7:37 pm IST
SHARE ARTICLE
Giani Raghbir Singh
Giani Raghbir Singh

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਸਬ-ਕਮੇਟੀ ਦਾ ਗਠਨ ਕੀਤਾ ਜਾਵੇਗਾ- ਜਥੇਦਾਰ ਅਕਾਲ ਤਖ਼ਤ

 

ਅੰਮ੍ਰਿਤਸਰ  - ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿਤੀ 14 ਅਗਸਤ ਨੂੰ ਗੁਰਦੁਆਰਾ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ, ਇਸ ਦੌਰਾਨ ਹਾਜ਼ਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ ਕੀਤਾ ਗਿਆ।

ਜਿਸ ਨੂੰ ਲੈ ਕੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਬਹੁਤਾਤ ਸਿੱਖ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੋਨ ਅਤੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਜਨਰਲ ਸਕੱਤਰ, ਹਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਆਦਿ ਮੈਂਬਰਾਂ ਵੱਲੋਂ ਲਿਖਤੀ ਅਤੇ ਹੋਰ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਇਸ ਸਬੰਧੀ ਦਰਖਾਸਤਾਂ ਦਿੱਤੀਆਂ ਹਨ। 

ਇਸ ਸਾਰੇ ਮਸਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸਾਰੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਹੈ ਉਦੋਂ ਤੱਕ ਰੂਟੀਨ ਦੇ ਕੰਮ-ਕਾਜ ਨੂੰ ਛੱਡਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਰੋਕ ਲਗਾਈ ਜਾਂਦੀ ਹੈ ਅਤੇ ਨਾਲ ਹੀ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਹਦਾਇਤ ਕੀਤੀ ਹੈ

ਕਿ ਕੋਈ ਵੀ ਮੈਂਬਰ ਅਖਬਾਰ ਅਤੇ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਉਪਰ ਦੂਸ਼ਨਬਾਜੀ ਨਾ ਕਰੇ।  ਜਥੇਦਾਰ ਨੇ ਕਿਹਾ ਕਿ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਸਬ-ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। ਜਿਸ ਨੂੰ ਜਥੇਦਾਰਾਂ ਦੀ ਇਕੱਤਰਤਾ ਵਿਚ ਵਿਚਾਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:18 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

01 Dec 2024 12:31 PM

ਕਿਸਾਨ ਜਥੇਬੰਦੀਆਂ ਦੀ Chandigarh ਤੋਂ Press conference LIVE, ਸੁਣੋ Sarwan Singh Pandher ਤੋਂ ਨਵੇਂ ਐਲਾਨ

01 Dec 2024 12:23 PM
Advertisement