Panthak News: ਦੋਹਾ ਅੰਦਰ ਪੁਲਿਸ ਕੋਲ ਪਾਵਨ ਸਰੂਪਾਂ ਬਾਰੇ ਭਾਰਤ ਸਰਕਾਰ ਸਿੱਖ ਜਗਤ ਨੂੰ ਅਸਲ ਸਥਿਤੀ ਸਪੱਸ਼ਟ ਕਰੇ : ਐਡਵੋਕੇਟ ਧਾਮੀ
Published : Aug 25, 2024, 9:16 am IST
Updated : Aug 25, 2024, 9:16 am IST
SHARE ARTICLE
The Government of India should clarify the real situation to the Sikh world regarding the holy bodies with the police in Doha: Advocate Dhami
The Government of India should clarify the real situation to the Sikh world regarding the holy bodies with the police in Doha: Advocate Dhami

Panthak News: ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਪੁਖਤਾ ਜਾਣਕਾਰੀ ਹਾਸਲ ਹੋਈ ਹੈ ਕਿ ਦੋਵੇਂ ਹੀ ਪਾਵਨ ਸਰੂਪ ਅਜੇ ਤਕ ਦੋਹਾ ਪੁਲਿਸ ਕੋਲ ਹੀ ਹਨ। 

 

Panthak News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਵਿਪੁਲ ਨੂੰ ਮੁੜ ਆਖਿਆ ਹੈ ਕਿ ਦੋਹਾ, ਕਤਰ ਵਿਚ ਪੁਲਿਸ ਪਾਸ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰ ਕੇ ਸਿੱਖ ਜਗਤ ਨੂੰ ਅਸਲ ਸਥਿਤੀ ਬਾਰੇ ਸਪੱਸ਼ਟ ਕਰਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਵਲੋਂ ਇਕ ਬਿਆਨ ਰਾਹੀਂ ਦਸਿਆ ਗਿਆ ਸੀ ਕਿ ਦੋਹਾ ਪੁਲਿਸ ਕੋਲ ਮੌਜੂਦ ਇਕ ਪਾਵਨ ਸਰੂਪ ਵਾਪਸ ਪ੍ਰਾਪਤ ਕਰ ਲਿਆ ਗਿਆ ਹੈ, ਜਦਕਿ ਦੂਸਰੇ ਬਾਰੇ ਕਾਰਵਾਈ ਜਾਰੀ ਹੈ। ਪਰੰਤੂ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਪੁਖਤਾ ਜਾਣਕਾਰੀ ਹਾਸਲ ਹੋਈ ਹੈ ਕਿ ਦੋਵੇਂ ਹੀ ਪਾਵਨ ਸਰੂਪ ਅਜੇ ਤਕ ਦੋਹਾ ਪੁਲਿਸ ਕੋਲ ਹੀ ਹਨ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਭਾਵਨਾਵਾਂ ਨਾਲ ਦਿਲੋਂ ਜੁੜੇ ਇਸ ਮਾਮਲੇ ਵਿਚ ਅਸਪਸ਼ਟ ਬਿਆਨਬਾਜ਼ੀ ਨਾ ਕਰੇ ਸਗੋਂ ਸੰਜੀਦਾ ਯਤਨ ਕਰ ਕੇ ਪਾਵਨ ਸਰੂਪ ਸਤਿਕਾਰ ਸਹਿਤ ਵਾਪਸ ਕਰਵਾਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦੇਸ਼ ਮੰਤਰਾਲੇ ਦਾ ਇਸ ਗੱਲੋਂ ਸਤਿਕਾਰ ਕਰਦੀ ਹੈ ਕਿ ਉਨ੍ਹਾਂ ਨੇ ਇਸ ’ਤੇ ਯਤਨ ਅਰੰਭੇ ਹਨ, ਪਰੰਤੂ ਸਿੱਖ ਸੰਗਤ ਅੰਦਰ ਦੁਬਿਧਾ ਪੈਦਾ ਕਰਨੀ ਵੀ ਠੀਕ ਨਹੀਂ ਹੈ।

ਐਡਵੋਕੇਟ ਧਾਮੀ ਨੇ ਸਾਫ਼ ਤੌਰ ’ਤੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਦੋਹਾ ਵਿਖੇ ਦੋ ਧਿਰਾਂ ਪਾਸੋਂ ਤਿੰਨ ਪਾਵਨ ਸਰੂਪ ਪੁਲਿਸ ਨੇ ਅਪਣੇ ਪਾਸ ਲਏ ਸਨ, ਜਿਨ੍ਹਾਂ ਵਿਚੋਂ ਦੋ ਅਜੇ ਵੀ ਪੁਲਿਸ ਪਾਸ ਹੀ ਹਨ। ਉਨ੍ਹਾਂ ਆਖਿਆ ਕਿ ਸਰਕਾਰ ਦਾ ਨੁਮਾਇੰਦਾ ਜੋ ਇਕ ਪਾਵਨ ਸਰੂਪ ਦੇ ਵਾਪਸ ਕੀਤੇ ਜਾਣ ਦੀ ਗੱਲ ਕਰ ਰਿਹਾ ਹੈ ਉਹ ਤਾਂ ਕਈ ਮਹੀਨੇ ਪਹਿਲਾਂ ਹੀ ਉੱਥੋਂ ਦੇ ਸਬੰਧਤ ਸਿੱਖਾਂ ਨੇ ਪ੍ਰਾਪਤ ਕਰ ਲਿਆ ਸੀ। ਜਦਕਿ ਦੋ ਹੋਰ ਪਾਵਨ ਸਰੂਪ ਅਜੇ ਵੀ ਦੋਹਾ ਪੁਲਿਸ ਕੋਲ ਹਨ, ਜਿਨ੍ਹਾਂ ਵਿਚੋਂ ਕੋਈ ਵੀ ਵਾਪਸ ਨਹੀਂ ਦਿਤਾ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਸ ਮਾਮਲੇ ਬਾਰੇ ਮੁਕੰਮਲ ਜਾਣਕਾਰੀ ਹਾਸਲ ਕਰਨ ਉਪਰੰਤ ਪੂਰੀ ਪਾਰਦਰਸ਼ਤਾ ਨਾਲ ਸੰਗਤ ਸਾਹਮਣੇ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਇਸ ਗੰਭੀਰ ਮਾਮਲੇ ਪ੍ਰਤੀ ਡੂੰਘਾਈ ਨਾਲ ਜਾਂਚ ਕਰਵਾਏ ਅਤੇ ਸਿੱਖ ਜਗਤ ਨੂੰ ਅਸਲ ਸਥਿਤੀ ਸਪੱਸ਼ਟ ਕਰੇ। 

 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement