Jathedar Gargajj ਨੇ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ 'ਤੇ ਪ੍ਰਗਟਾਇਆ ਦੁੱਖ
Published : Aug 25, 2025, 11:52 am IST
Updated : Aug 25, 2025, 11:52 am IST
SHARE ARTICLE
Baba Baljinder Singh Ji Rara Sahib Wale death News
Baba Baljinder Singh Ji Rara Sahib Wale death News

''ਉਨ੍ਹਾਂ ਦਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਕੌਮਕ ਸੇਵਾ ਲਈ ਸਮਰਪਿਤ ਰਿਹਾ''

 Baba Baljinder Singh Ji Rara Sahib Wale Death News: ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਜੀਵਨ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ, ਗੁਰਬਾਣੀ ਨਾਲ ਅਟੁੱਟ ਪ੍ਰੇਮ ਅਤੇ ਕੌਮਕ ਸੇਵਾ ਲਈ ਸਮਰਪਿਤ ਰਿਹਾ। ਉਨ੍ਹਾਂ ਨੇ ਜਿੱਥੇ ਰਵਾਇਤਾਂ ਅਨੁਸਾਰ ਸਿੱਖੀ ਦਾ ਚਾਨਣ ਦੇਸ਼-ਵਿਦੇਸ਼ ਵਿੱਚ ਫੈਲਾਇਆ, ਉੱਥੇ ਹੀ ਸਮੇਂ ਦੀ ਲੋੜ ਅਨੁਸਾਰ ਗੁਰਬਾਣੀ ਦੇ ਪ੍ਰਚਾਰ ਲਈ ਡਿਜੀਟਲ ਮਾਧਿਅਮ ਦੀ ਵਰਤੋਂ ਕਰਕੇ ਨਵਾਂ ਰਾਹ ਦਰਸਾਇਆ।

ਉਨ੍ਹਾਂ ਅੱਗੇ ਲਿਖਿਆ ਕਿ ਬਾਬਾ ਜੀ ਨੇ ਹਮੇਸ਼ਾ ਹੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਹਿਯੋਗ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਵੱਲੋਂ ਤਿਆਰ ਕੀਤਾ ਗਿਆ ਗੁਰਬਾਣੀ ਦਾ ਸਾਫ਼ਟਵੇਅਰ ਈਸ਼ਰ ਮਾਈਕਰੋ ਮੀਡੀਆ ਦਾ ਵਿਸ਼ੇਸ਼ ਯੋਗਦਾਨ ਹੈ, ਜੋ ਸਿੱਖ ਕੌਮ ਲਈ ਇਕ ਅਨਮੋਲ ਖਜ਼ਾਨਾ ਹੈ। ਇਸ ਰਾਹੀਂ ਨਾ ਸਿਰਫ਼ ਵਿਦਵਾਨ ਅਤੇ ਖੋਜੀ, ਸਗੋਂ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਆਮ ਸਿੱਖ ਪਰਿਵਾਰ ਵੀ ਗੁਰਬਾਣੀ ਨਾਲ ਜੁੜੇ ਅਤੇ ਗੁਰਮਤਿ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਲੈ ਰਹੇ ਹਨ।

ਅੱਜ ਦੇ ਇੰਟਰਨੈੱਟ ਅਤੇ ਤਕਨੀਕ ਦੇ ਯੁੱਗ ਵਿਚ, ਜਿੱਥੇ ਮਨੁੱਖ ਅਕਸਰ ਮਾਇਆ ਅਤੇ ਭਟਕਾਵੇ ਦੇ ਜਾਲ ਵਿੱਚ ਫਸਦਾ ਹੈ, ਬਾਬਾ ਜੀ ਦੀ ਇਹ ਦੇਣ ਸਾਨੂੰ ਸੱਚ ਦੇ ਰਾਹ ‘ਤੇ ਕੇਂਦ੍ਰਿਤ ਕਰਦੀ ਹੈ। ਬਾਬਾ ਬਲਜਿੰਦਰ ਸਿੰਘ ਨੇ ਆਪਣੀ ਪੂਰੀ ਉਮਰ ਕੌਮ ਦੀ ਭਲਾਈ ਲਈ ਸਮਰਪਿਤ ਕੀਤੀ। ਉਨ੍ਹਾਂ ਦੀ ਨਿਮਰਤਾ, ਉੱਚ ਆਦਰਸ਼ਾਂ ਲਈ ਨਿਸ਼ਠਾ ਅਤੇ ਗੁਰਬਾਣੀ ਨਾਲ ਡੂੰਘਾ ਪਿਆਰ ਸਾਨੂੰ ਹਮੇਸ਼ਾ ਯਾਦ ਰਹੇਗਾ। ਉਹ ਸਿਰਫ਼ ਧਾਰਮਿਕ ਪ੍ਰਚਾਰਕ ਹੀ ਨਹੀਂ ਸਨ, ਸਗੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਸੰਗੀਤ, ਗੁਰਮਤਿ ਰਹਿਣੀ ਨਾਲ ਜੋੜਨ ਵਾਲੇ ਮਾਰਗਦਰਸ਼ਕ ਵੀ ਸਨ।

ਬਾਬਾ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਵਿਛੋੜਾ ਖ਼ਾਲਸਾ ਪੰਥ ਲਈ ਵੱਡਾ ਘਾਟਾ ਹੈ। ਉਨ੍ਹਾਂ ਵੱਲੋਂ ਕੀਤੇ ਕਾਰਜ ਅਤੇ ਸਿਖਲਾਈਆਂ ਸਾਨੂੰ ਸਦੀਵਾਂ ਪ੍ਰੇਰਿਤ ਕਰਦੀਆਂ ਰਹਿਣਗੀਆਂ। ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸੰਪਰਦਾ, ਪਰਿਵਾਰਕ ਮੈਂਬਰਾਂ ਤੇ ਸੰਗੀ ਸਾਥੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

(For more news apart from “ Baba Baljinder Singh Ji Rara Sahib Wale death News, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement