
ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਧਾਰਮਿਕ ਸਮਾਗਮ
ਡੇਰਾ ਬਾਬਾ ਨਾਨਕ: ਹਰ ਸਿੱਖ ਇਹੀ ਅਰਦਾਸ ਕਰ ਰਿਹਾ ਹੈ ਕਿ ਕਦੋਂ ਕਰਤਾਪੁਰ ਸਾਹਿਬ ਦਾ ਲਾਂਘਾ ਖੁੱਲ੍ਹੇ ਅਤੇ ਉਹ ਬਾਬਾ ਨਾਨਕ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ। ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਲੈ ਕੇ ਬਾਬਾ ਸਰਬਜੋਤ ਸਿੰਘ ਬੇਦੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਨੇਤਾ ਹਰਪਾਲ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ ਸਮੇਤ ਕਈ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
Baljit Singh Daduwal
ਇਸ ਮੌਕੇ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਦੇ ਹੀ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤਿ ਸਮਾਏ ਸਨ ਅਤੇ ਉਹ ਪੰਜਾਬ ਸਰਕਾਰ ਵੱਲੋਂ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਏ ਹਨ। ਸੰਤ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਸੰਤ ਸਮਾਜ ਅਤੇ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਲੈ ਕੇ ਅਦਰਾਸ ਕੀਤੀ ਗਈ ਹੈ। ਉਨ੍ਹਾਂ ਇਹ ਵੀ ਆਖਿਆ ਕਿ ਜੋ ਸਾਲਾਂ ਤੋਂ ਲੋਕ ਅਰਦਾਸ ਕਰਦੇ ਆ ਰਹੇ ਹਨ, ਉਹ ਹੁਣ ਪੂਰੀ ਹੋਣ ਜਾ ਰਹੀ ਹੈ।
Gurmat Samagam for Kartarpur Corridor
ਉਥੇ ਹੀ ਵਿਰੋਧੀ ਪਾਰਟੀ ਆਪ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਇਸ ਸਮਾਗਮ ਵਿਚ ਪੁੱਜੇ ਅਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਪਣੇ ਸਿਆਸੀ ਵਿਰੋਧੀਆਂ 'ਤੇ ਸ਼ਬਦੀ ਹਮਲਾ ਬੋਲਦੇ ਹੋਏ ਆਖਿਆ ਕਿ ਅਕਾਲੀ ਅਤੇ ਕਾਂਗਰਸੀ ਦੋਵੇਂ ਇਕ ਦੂਜੇ ਨਾਲ ਮਿਲੇ ਹੋਏ ਹਨ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਤਾਂ ਸਿੱਖਾਂ ਨੂੰ ਉਸ ਦਿਨ ਦੀ ਉਡੀਕ ਹੈ ਜਦੋਂ ਇਹ ਲਾਂਘਾ ਖੁੱਲ੍ਹੇਗਾ ਅਤੇ ਉਹ ਸ੍ਰੀ ਕਰਤਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੇ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।