ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ
Published : Sep 25, 2023, 7:22 pm IST
Updated : Sep 25, 2023, 7:22 pm IST
SHARE ARTICLE
SGPC executive passes special resolution on India-Canada issue
SGPC executive passes special resolution on India-Canada issue

ਕਿਹਾ; ਕਿਸੇ ਵੀ ਦੇਸ਼ ਦੀ ਸੰਸਦ ਅੰਦਰ ਪ੍ਰਧਾਨ ਮੰਤਰੀ ਦਾ ਬਿਆਨ ਆਮ ਨਹੀਂ ਸਮਝਿਆ ਜਾਂਦਾ

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਕੈਨੇਡਾ ਦੀ ਸੰਸਦ ਅੰਦਰ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਪਾਸ ਕੀਤੇ ਗਏ ਇਕ ਵਿਸ਼ੇਸ਼ ਮਤੇ ਵਿਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਵਲੋਂ ਦਿਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਯਾਦਾ ਦੇ ਦਾਇਰੇ ਵਿਚ ਤੱਥਾਂ ਅਧਾਰਤ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: ਨਸ਼ਾਖੋਰੀ ਪ੍ਰਤੀ ਸਰਕਾਰ ਦੀ ਲਾਪਰਵਾਹੀ ਨੇ ਸਥਿਤੀ ਹੋਰ ਵਿਗਾੜ ਦਿਤੀ: ਰਾਜਾ ਵੜਿੰਗ

ਪਾਰਲੀਮੈਂਟ ਅੰਦਰ ਪ੍ਰਧਾਨ ਮੰਤਰੀ ਵਲੋਂ ਆਖੀ ਗਈ ਹਰ ਗੱਲ ਨੂੰ ਸਹਿਜੇ ਹੀ ਨਕਾਰਿਆ ਨਹੀਂ ਜਾ ਸਕਦਾ। ਕੈਨੇਡਾ ਦੇ ਪ੍ਰਧਾਨ ਮੰਤਰੀ ਵਲੋਂ ਭਾਰਤੀ ਏਜੰਸੀਆਂ ’ਤੇ ਲਗਾਏ ਇਲਜ਼ਾਮਾਂ ਦੀ ਸੱਚਾਈ ਦੋਹਾਂ ਦੇਸ਼ਾਂ ਨੂੰ ਰਾਜਨੀਤੀ ਤੋਂ ਪਰੇ ਜਾ ਕੇ ਇਕ ਸੁਹਿਰਦ ਪਹੁੰਚ ਰਾਹੀਂ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ। ਜੇਕਰ ਇਸ ਨੂੰ ਕੇਵਲ ਰਾਜਨੀਤੀ ਕਰਕੇ ਹੀ ਦਬਾ ਦਿਤਾ ਜਾਂਦਾ ਹੈ ਤਾਂ ਇਹ ਮਾਨਵੀ ਅਧਿਕਾਰਾਂ ਨਾਲ ਨਾਇਨਸਾਫੀ ਮੰਨੀ ਜਾਵੇਗੀ।

ਇਸ ਸਮੁੱਚੇ ਵਰਤਾਰੇ ਵਿਚ ਮੁੱਖ ਮੀਡੀਆ ਅਤੇ ਸ਼ੋਸ਼ਲ ਮੀਡੀਆ ਮੰਚਾਂ ’ਤੇ ਸਿੱਖ ਅਤੇ ਪੰਜਾਬ ਵਿਰੋਧੀ ਫੈਲਾਏ ਜਾ ਰਹੇ ਨਫ਼ਰਤੀ ਕੂੜ ਪ੍ਰਚਾਰ ਦੀ ਵੀ ਕਰੜੀ ਨਿੰਦਾ ਕਰਦਿਆਂ ਮੀਟਿੰਗ ਵਿਚ ਕਿਹਾ ਗਿਆ ਹੈ ਕਿ ਮੀਡੀਆ ਦੇ ਵੱਡੇ ਹਿੱਸੇ ਵਲੋਂ ਜਾਣਬੁਝ ਕੇ ਭਾਰਤ ਕੈਨੇਡਾ ਮਾਮਲਾ ਕੇਵਲ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ’ਤੇ ਹੀ ਕੇਂਦਰਿਤ ਕਰ ਦਿਤਾ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਇਸ ਵਿਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ।

ਇਹ ਵੀ ਪੜ੍ਹੋ: ਪੰਜਾਬ ਦੇ ਵਪਾਰੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਗਾ ਦੀ ਦਾਣਾ ਮੰਡੀ ਵਿਚ ਕੀਤੀ ਵਿਸ਼ਾਲ ਰੋਸ ਰੈਲੀ

ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸਿੱਖ ਕੌਮ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਕਿਸੇ ਨਾਲ ਵੀ ਵੈਰ ਨਹੀਂ ਰੱਖਦੀ। ਕੁੱਝ ਲੋਕ ਮੌਜੂਦਾ ਸਥਿਤੀ ਨੂੰ ਕੌਮਾਂ ਵਿਚ ਵੰਡੀਆਂ ਪਾਉਣ ਲਈ ਇਕ ਹਥਿਆਰ ਵਜੋਂ ਵਰਤ ਰਹੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਅੰਤ੍ਰਿੰਗ ਕਮੇਟੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਇਸ ਗੱਲ ਵੱਲ ਗੌਰ ਕਰੇ। ਇਹ ਵੀ ਕਿਹਾ ਗਿਆ ਕਿ ਜਿਹੜੀਆਂ ਸ਼ਕਤੀਆਂ ਸਿੱਖਾਂ ਦਾ ਅਕਸ ਖਰਾਬ ਕਰ ਰਹੀਆਂ ਹਨ, ਉਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸਿੱਖਾਂ ਅੰਦਰ ਪਨਪ ਰਹੀ ਬੇਵਿਸ਼ਵਾਸੀ ਨੂੰ ਖ਼ਤਮ ਕਰਨ ਵਾਸਤੇ ਵੀ ਢੁੱਕਵੇਂ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ: ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

ਇਸ ਵਿਸ਼ੇਸ਼ ਮਤੇ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵਲੋਂ ਕਈ ਹੋਰ ਫੈਸਲੇ ਲੈਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਮਾਮਲੇ ਵੀ ਵਿਚਾਰੇ ਗਏ। ਇਕ ਮਤੇ ਵਿਚ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਸਮੇਂ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੇ ਨਾਲ-ਨਾਲ ਇਸ ਵਿਚ ਸਹਾਇਤਾ ਕਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਤ ਕਰਨ ਦਾ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਨੋਇਡਾ ਉਤਰਪ੍ਰਦੇਸ਼ ਦੇ ਵਸਨੀਕ ਕਾਕਾ ਸਿਦਕਦੀਪ ਸਿੰਘ ਜਿਸ ਦੇ ਸਭ ਤੋਂ ਲੰਮੇ ਕੇਸ ਹੋਣ ਕਾਰਨ ਉਸ ਦਾ ਨਾਮ ਗਿੰਨੀਜ਼ ਬੁੱਕ ਆਫ਼ ਵਰਲਡ ਵਿਚ ਦਰਜ਼ ਹੋਣ ’ਤੇ ਉਸ ਨੂੰ ਵੀ ਸਨਮਾਨਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement