ਭਾਈ ਮਰਦਾਨਾ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ’ਚ ਕੌਮਾਂਤਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ
Published : Oct 25, 2019, 4:22 pm IST
Updated : Oct 25, 2019, 4:39 pm IST
SHARE ARTICLE
International Nagar Kirtan
International Nagar Kirtan

ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਉ ਕੀਤੇ ਭੇਟ...

ਸ਼੍ਰੀ ਫ਼ਤਿਹਗੜ੍ਹ ਸਾਹਿਬ: ਅੱਜ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫ਼ੇਅਰ ਸੁਸਾਇਟੀ (ਰਜਿ) ਪੰਜਾਬ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੂਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਜੋ ਕਿ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲ ਕੇ ਗੁਰੂਆਂ ਦੀ ਇਤਿਹਾਸਕ ਧਰਤੀ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਿਆ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਅਣਥੱਕ ਅਤੇ ਪਿਆਰੇ ਭਗਤ ਭਾਈ ਮਰਦਾਨਾ ਜੀ ਦੇ ਵੰਸ਼ਜਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

Nagar KirtanNagar Kirtan

ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦੇ ਹੋਏ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫ਼ੇਅਰ ਸੁਸਾਇਟੀ ਦੇ ਪੰਜਾਬ ਦੇ ਪ੍ਰਧਾਨ ਸ਼੍ਰੀ ਰਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸਾਨੂੰ ਅੱਜ ਬਹੁਤ ਹੀ ਖ਼ੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ਼ਹੀਦਾਂ ਦੀ ਧਰਤੀ ‘ਤੇ ਸਾਡੇ ਭਾਈਚਾਰੇ ਵੱਲੋਂ ਸਵਾਗਤ ਕਰਨਾ ਦਾ ਮੌਕਾ ਮਿਲਿਆ।

Nagar kirtanNagar kirtan

ਇਸ ਮੌਕੇ ਜੀਤ ਖ਼ਾਨ ਗੋਰੀਆ ਸੀਨੀਅਰ ਮੀਤ ਪ੍ਰਧਾਨ, ਬੂਟੇ ਸ਼ਾਹ ਅਮਲੋਹ, ਗੁਲਜਾਰੀ ਲਾਲ ਜਨਰਲ ਸਕੱਤਰ, ਤਰਸੇਮ ਸਿੰਘ, ਖ਼ਜਾਨਚੀ, ਕਮਲਜੀਤ ਸਿੰਘ ਪ੍ਰਚਾਰ ਸਕੱਤਰ, ਮੁਖਤਿਆਰ ਸਿੰਘ ਫ਼ਤਿਹਗੜ੍ਹ ਸਾਹਿਬ, ਅਮਰੀਕ ਸਿੰਘ ਧਬਲਾਨ, ਰਾਜ ਕੁਮਾਰ ਲਾਡੀ, ਦਿਲਪਿਆਰ ਸੋਨੀ, ਰੁਸਤਮ ਸਰਹਿੰਦ, ਜਗਤਾਰ ਸਿੰਘ ਕੌੜੀ, ਹਰਨੇਕ ਸਿੰਘ ਭਮਾਰਸੀ, ਸੁਖਵਿੰਦਰ ਸਿੰਘ ਸੁੱਖੀ,

Rajinder SinghRajinder Singh

ਦਿਲਸ਼ਾਦ ਭਾਂਬਰੀ, ਦਿਲਪਿਆਰ ਰਾਜ, ਪ੍ਰਵੀਨ ਕੌਰ, ਰਮਨਦੀਪ ਕੌਰ, ਪਰਮਜੀਤ ਕੌਰ, ਗੁਰਸੇਵਕ ਸਿੰਘ ਇਸ ਮੌਕੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਜੀ ਨੇ ਸੁਸਾਇਟੀ ਦੇ ਪ੍ਰਦੇਸ਼ ਪ੍ਰਧਾਨ ਰਜਿੰਦਰ ਸਿੰਘ ਬਿੱਟੂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement