
ਕਿਹਾ, ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਅਪਣੇ ਗ੍ਰਹਿ ਵਿਖੇ ਸਜਾ ਕੇ ਰੱਖਣ
Sri Harmandir Sahib model: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫਿਆਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ’ਤੇ ਆਪਣਾ ਪ੍ਰਤੀਕਰਮ ਦਿਤਾ ਹੈ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਵੀ ਨਿਲਾਮੀ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਦਾ ਮਾਡਲ 18,400 ਰੁਪਏ ਵਿਚ ਨਿਲਾਮ ਹੋਵੇਗਾ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਕੀਤੀ ਜਾ ਰਹੀ ਨਿਲਾਮੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਹਿਬ ਦੇ ਮਾਡਲ ਨੂੰ ਨਿਲਾਮ ਨਹੀਂ ਕੀਤਾ ਜਾਣਾ ਚਾਹੀਦਾ। ਇਹ ਆਮ ਤੋਹਫ਼ਾ ਨਹੀਂ ਸਗੋਂ ਇਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਅਪਣੇ ਗ੍ਰਹਿ ਵਿਖੇ ਸਜਾ ਕੇ ਰੱਖਣ।”
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 912 ਤੋਹਫ਼ਿਆਂ ਦੀ ਨਿਲਾਮੀ 2 ਅਕਤੂਬਰ ਤੋਂ 31 ਅਕਤੂਬਰ ਕੀਤੀ ਜਾ ਰਹੀ ਹੈ। ਇਹ ਪੰਜਵਾਂ ਐਡੀਸ਼ਨ ਹੈ ਜਦੋਂ ਪ੍ਰਧਾਨ ਮੰਤਰੀ ਮੋਦੀ ਦੇ ਤੋਹਫ਼ਿਆਂ ਦੀ ਨਿਲਾਮੀ ਹੋਈ ਹੈ।