Parkash Purab 2023: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
Published : Nov 25, 2023, 11:03 am IST
Updated : Nov 25, 2023, 11:03 am IST
SHARE ARTICLE
Sikh delegation departs to Pakistan Nankana Sahib to celebrate Sri Guru Nanak Dev Ji Parkash Purab
Sikh delegation departs to Pakistan Nankana Sahib to celebrate Sri Guru Nanak Dev Ji Parkash Purab

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ 4 ਦਸੰਬਰ ਨੂੰ ਪਰਤੇਗੀ ਸੰਗਤ

Parkash Purab 2023:  ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਭਾਰਤ ਤੋਂ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਅਟਾਰੀ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ ਹਨ।

ਇਸ ਮੌਕੇ ਪੁਲਿਸ ਪਾਰਟੀ ਅਤੇ ਬੀ.ਐਸ.ਐਫ. ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਮੀਗ੍ਰੇਸ਼ਨ ਅਤੇ ਕਸਟਮ ਨੂੰ ਵੱਡੀ ਗਿਣਤੀ ਵਿਚ ਤਾਇਨਾਤ ਕੀਤਾ ਗਿਆ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ। ਇਸ ਮੌਕੇ ਸ਼ਰਧਾਲੂ ਦੂਰ ਦੁਰਾਡੇ ਇਲਾਕਿਆਂ ਵਿਚੋਂ ਤੜਕਸਾਰ ਅਟਾਰੀ-ਸਰਹੱਦ ਉਤੇ ਪਹੁੰਚੇ, ਜਿਨ੍ਹਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ 896 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅਸੀਂ ਬਹੁਤ ਭਾਗਾਂ ਵਾਲੇ ਹਾਂ, ਜਿਨ੍ਹਾਂ ਨੂੰ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਉਨ੍ਹਾਂ ਦੇ ਜਨਮ ਅਸਥਾਨ ਉਤੇ ਜਾਣ ਦਾ ਮੌਕਾ ਮਿਲ ਰਿਹਾ ਹੈ। ਇਹ ਜਥਾ ਸ੍ਰੀ ਨਨਕਾਣਾ ਸਾਹਿਬ , ਪੰਜਾ ਸਾਹਿਬ ਹਸਨ ਅਬਦਾਲ ਅਤੇ ਹੋਰ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰ ਕੇ ਦਸ ਦਿਨ ਬਾਅਦ 4 ਦਸੰਬਰ ਨੂੰ ਭਾਰਤ ਪਰਤੇਗਾ।

Nankana SahibGurdwara Janam Asthan Nankana Sahib

ਨਨਕਾਣਾ ਸਾਹਿਬ ਵਿਖੇ ਕੀਤੀ ਗਈ ਸਜਾਵਟ

ਉਧਰ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 27 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਸਮੇਤ ਹੋਰ ਭਵਨਾਂ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ।  

Nankana Sahib Gurdwara Janam Asthan Nankana Sahib

(For more news apart from Sikh delegation departs to Pakistan Nankana Sahib to celebrate Sri Guru Nanak Dev Ji Parkash Purab , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement