Sultanpur Lodhi News: ਗੁਰਦੁਆਰਾ ਸਾਹਿਬ ਵਿਚ ਗੋਲੀਬਾਰੀ ਮਾਮਲੇ 'ਚ ਜਥੇਦਾਰ ਵਲੋਂ SGPC ਤੋਂ ਰੀਪੋਰਟ ਤਲਬ
Published : Nov 25, 2023, 1:43 pm IST
Updated : Nov 25, 2023, 1:43 pm IST
SHARE ARTICLE
Sultanpur Lodhi News Jathedar seeks report on Nihang Sikh firing case
Sultanpur Lodhi News Jathedar seeks report on Nihang Sikh firing case

ਇਕ ਹਫ਼ਤੇ 'ਚ ਮੰਗੀ ਰੀਪੋਰਟ

Sultanpur Lodhi News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਅਕਾਲ ਬੁੰਗਾ ਵਿਖੇ ਹੋਈ ਝੜਪ 'ਤੇ ਚਿੰਤਾ ਪ੍ਰਗਟਾਈ ਹੈ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਘਟਨਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿਤੇ ਹਨ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਸੁਲਤਾਨਪੁਰ ਲੋਧੀ ਵਿਚ ਨਿਹੰਗ ਸਿੰਘ ਜਥੇਬੰਦੀਆਂ ਵਿਚ ਟਕਰਾਅ ਦੀ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ। ਇਹ ਘਟਨਾ ਬਿਲਕੁਲ ਵੀ ਉਚਿਤ ਨਹੀਂ ਹੈ। ਦੁਨੀਆਂ ਭਰ ਵਿਚ ਵਸਦੇ ਸਾਰੇ ਸਿੱਖ ਗੁਰਦੁਆਰਾ ਸਾਹਿਬ ਦੀ ਮਰਿਆਦਾ ਨਾਲ ਜੁੜੇ ਹੋਏ ਹਨ। ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਇਕ ਹਫ਼ਤੇ ਵਿਚ ਰੀਪੋਰਟ ਸੌਂਪਣ ਦੇ ਹੁਕਮ ਦਿਤੇ ਹਨ।

ਕੀ ਹੈ ਪੂਰਾ ਮਾਮਲਾ?

ਜ਼ਿਕਰਯੋਗ ਹੈ ਕਿ ਕਈ ਸਾਲਾਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਬਾਬਾ ਬੁੱਢਾ ਦਲ 96 ਕਰੋੜੀ ਜਥੇਬੰਦੀ ਦੇ ਬਾਬਾ ਬਲਬੀਰ ਸਿੰਘ ਦਾ ਕਬਜ਼ਾ ਚੱਲਿਆ ਆ ਰਿਹਾ ਸੀ। ਇਸ ਜਥੇਬੰਦੀ ਦੇ ਦੋ ਸੇਵਾਦਾਰ ਇਸ ਗੁਰਦੁਆਰਾ ਸਾਹਿਬ ਦੀ ਸੰਭਾਲ ਕਰਦੇ ਸਨ। ਪੁਲਿਸ ਬਿਆਨ ਮੁਤਾਬਕ 21 ਨਵੰਬਰ ਨੂੰ ਬੁੱਢਾ ਦਲ ਤੋਂ ਵੱਖ ਹੋਏ ਇਕ ਧੜੇ ਦੇ ਮੁਖੀ ਬਾਬਾ ਮਾਨ ਸਿੰਘ ਅਪਣੇ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋਏ ਅਤੇ ਦੋਵਾਂ ਸੇਵਾਦਾਰਾਂ ਦੀ ਕੁੱਟਮਾਰ ਕੀਤੀ। ਉਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਉਤੇ ਕਬਜ਼ਾ ਕਰ ਲਿਆ ਗਿਆ।

ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 307, 323, 324, 342, 447, 447, 511, 436, 427, 148, 149, 379-B ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਬਿਆਨ ਮੁਤਾਬਕ ਇਸ ਕੇਸ ਵਿਚ ਬਾਬਾ ਮਾਨ ਸਿੰਘ ਦੇ ਧੜੇ ਨਾਲ ਸਬੰਧਤ 10 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਦੋਵਾਂ ਧਿਰਾਂ ਵਿਚਾਲੇ ਗੁਰਦੁਆਰੇ ਦੇ ਕਬਜ਼ੇ ਨੂੰ ਲੈ ਕੇ ਲੜਾਈ ਪਿਛਲੇ ਕਈ ਸਾਲਾਂ ਤੋਂ ਚੱਲੀ ਆ ਰਹੀ ਸੀ। 

ਇਸ ਦੇ ਚਲਦਿਆਂ ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਜਦਕਿ ਕਰੀਬ 10 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।

 (For more news apart from Sultanpur Lodhi News Jathedar seeks report on Nihang Sikh firing case, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement