
ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ
ਸ੍ਰੀ ਫ਼ਤਿਹਗੜ੍ਹ ਸਾਹਿਬ: ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਆਰੰਭ ਹੋ ਗਿਆ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਗਏ।
Gurudwara Thanda Burj
ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ। ਇਸ ਦੌਰਾਨ ਭਾਰੀ ਗਿਣਤੀ ਵਿਚ ਸਿੱਖ ਸੰਗਤ ਫਤਿਹਗੜ੍ਹ ਸਾਹਿਬ ਨਤਮਸਤਕ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਹਰ ਸਾਲ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਆਯੋਜਿਤ ਕੀਤਾ ਜਾਂਦਾ ਹੈ।
Fatehgarh Sahib
ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਗੁਰੂ ਘਰ ਆ ਕੇ ਹਾਜ਼ਰੀ ਭਰਦੀਆਂ ਹਨ। ਦੱਸ ਦਈਏ ਕਿ ਕੋਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਨਾਈਟ ਕਰਫਿਊ ਲਗਾਇਆ ਗਿਆ ਹੈ, ਜੋ ਕਿ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹਿੰਗਾ ਹੈ।
Shaheedi Jor Mela begins in Fatehgarh Sahib
ਸ਼ਹੀਦੀ ਜੋੜ ਮੇਲੇ ਦੇ ਚਲਦਿਆਂ ਸਰਕਾਰ ਨੇ ਫਤਹਿਗੜ੍ਹ ਸਾਹਿਬ ਵਿਖੇ ਨਾਈਟ ਕਰਫਿਊ ‘ਚ ਢਿੱਲ ਦੇਣ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੇ ਤਹਿਤ ਫਤਿਹਗੜ੍ਹ ਸਾਹਿਬ ਵਿਖੇ 25,26,27 ਦਸੰਬਰ ਦੀ ਰਾਤ ਨੂੰ ਕਰਫਿਊ ਨਹੀਂ ਲੱਗੇਗਾ।