ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦਣ ਵਾਲਾ ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ ਜੀ
Published : Dec 25, 2020, 11:40 am IST
Updated : Dec 25, 2020, 11:40 am IST
SHARE ARTICLE
Diwan Todarmal Ji
Diwan Todarmal Ji

ਦੀਵਾਨ ਟੋਡਰ ਮੱਲ ਦੇ ਜਨਮ ਸਥਾਨ, ਖ਼ਾਨਦਾਨ, ਜੀਵਨ ਅਤੇ ਵਾਰਸਾਂ ਬਾਰੇ ਇਤਿਹਾਸ ਵਿੱਚ ਜ਼ਿਆਦਾ ਜਾਣਕਾਰੀ ਨਹੀਂ ਮਿਲਦੀ।

ਸ਼੍ਰੀ ਫਤਿਹਗੜ੍ਹ ਸਾਹਿਬ  : ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸੰਸਕਾਰ ਲਈ ਸੰਸਾਰ ਦੀ ਸਭ ਤੋਂ ਮਹਿੰਗੀ ਜ਼ਮੀਨ ਸ਼੍ਰੀ ਫਤਹਿਗੜ੍ਹ ਸਾਹਿਬ 'ਚ ਖ਼ਰੀਦੀ। ਇਸ ਅਦੁੱਤੀ ਕਾਰਜ ਨਾਲ ਉਹ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿੱਚ ਸ਼ਾਮਲ ਹੋ ਗਏ। ਦੀਵਾਨ ਟੋਡਰ ਮੱਲ ਦੇ ਜਨਮ ਸਥਾਨ, ਖ਼ਾਨਦਾਨ, ਜੀਵਨ ਅਤੇ ਵਾਰਸਾਂ ਬਾਰੇ ਇਤਿਹਾਸ ਵਿੱਚ ਜ਼ਿਆਦਾ ਜਾਣਕਾਰੀ ਨਹੀਂ ਮਿਲਦੀ। ਮੰਨਿਆ ਜਾਂਦਾ ਹੈ ਕਿ ਉਹ ਜ਼ਾਤ ਦੇ ਜੈਨ ਸਨ ਤੇ ਗੁਰੂ ਘਰ ਦੇ ਅਤਿਅੰਤ ਸ਼ਰਧਾਲੂ ਸਨ।

Diwan Todarmal JiDiwan Todarmal Ji

ਉਹ ਉਸ ਵੇਲੇ ਸਰਹਿੰਦ ਸੂਬੇ ਦੇ ਅਮੀਰ ਵਪਾਰੀ ਤੇ ਮੁਅੱਜਜ਼ ਦਰਬਾਰੀ ਸਨ। ਉਨ੍ਹਾਂ ਦਾ ਜੱਦੀ ਪਿੰਡ ਕਾਕੜਾ ਸੀ, ਜੋ ਹੁਣ ਥਾਣਾ ਸਦਰ ਸਮਾਣਾ ਅਧੀਨ ਆਉਂਦਾ ਹੈ  ਉਨ੍ਹਾਂ ਦੇ ਜਨਮ ਤੋਂ ਪਹਿਲਾਂ ਹੀ ਉਨ੍ਹਾਂ ਦੇ ਪੁਰਖੇ ਕਾਰੋਬਾਰ ਕਾਰਨ ਪਿੰਡ ਛੱਡ ਕੇ ਸਰਹਿੰਦ ਵਸ ਗਏ ਸਨ। ਉਨ੍ਹਾਂ ਦੀ ਅਮੀਰੀ, ਸਰਕਾਰੀ ਪ੍ਰਭਾਵ ਅਤੇ ਸ਼ਾਨੋ ਸ਼ੌਕਤ ਇਸ ਗੱਲ ਤੋਂ ਸਾਹਮਣੇ ਆਉਂਦੀ ਹੈ ਕਿ ਉਨ੍ਹਾਂ ਦੀ ਰਿਹਾਇਸ਼ (ਜਹਾਜ਼ ਹਵੇਲੀ) ਸਰਹਿੰਦ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਮਹਿਲ ਦੇ ਨਜ਼ਦੀਕ ਸੀ। 13 ਦਸੰਬਰ 1704 ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ।

Todar mal Haveli SirhindTodar mal Haveli Sirhind

ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਕਿਸੇ ਦੀ ਇਹ ਹਿੰਮਤ ਨਾ ਪਈ ਕਿ ਉਨ੍ਹਾਂ ਦਾ ਵਿਧੀ ਪੂਰਵਕ ਸਸਕਾਰ ਕਰ ਸਕਣ, ਸਰਕਾਰੀ ਕਹਿਰ ਦੇ ਡਰ ਕਾਰਨ ਸਰਹਿੰਦ ਦੇ ਕਿਸੇ ਜ਼ਿਮੀਂਦਾਰ ਦੀ ਜ਼ਮੀਨ ਦੇਣ ਦੀ ਹਿੰਮਤ ਨਾ ਪਈ। ਅਖੀਰ ਇੱਕ ਜ਼ਿਮੀਂਦਾਰ ਚੌਧਰੀ ਅੱਤਾ ਜ਼ਮੀਨ ਵੇਚਣ ਲਈ ਤਿਆਰ ਹੋ ਗਿਆ, ਪਰ ਉਸ ਨੇ ਸ਼ਰਤ ਰੱਖੀ ਕਿ ਜ਼ਮੀਨ ਦੀ ਕੀਮਤ ਸੋਨਾ ਵਿਛਾ ਕੇ ਦੇਣੀ ਪਵੇਗੀ। ਕਿਹਾ ਜਾਂਦਾ ਹੈ ਕਿ ਉਸ ਨੇ ਸੋਨੇ ਦੇ ਸਿੱਕੇ ਖੜ੍ਹੇ ਕਰ ਕੇ ਕੀਮਤ ਲਈ ਸੀ। ਉਸ ਵੇਲੇ ਸੋਨੇ ਦੀ ਅਸ਼ਰਫ਼ੀ ਦਾ ਸਾਈਜ਼ ਕਰੀਬ ਸਵਾ ਇੰਚ ਅਤੇ ਭਾਰ ਕਰੀਬ ਇੱਕ ਤੋਲਾ ਹੁੰਦਾ ਸੀ।

Todar mal Haveli SirhindTodar mal Haveli Sirhind

ਸਾਹਿਬਜ਼ਾਦਿਆਂ ਦੇ ਸਸਕਾਰ ਲਈ 2-2 ਮੀਟਰ ਅਤੇ ਮਾਤਾ ਜੀ ਲਈ 2-1.5 ਮੀਟਰ ਦੇ ਕਰੀਬ ਜਗ੍ਹਾ ਲਈ ਗਈ ਹੋਵੇਗੀ। ਇਸ ਲਈ ਕਰੀਬ 7800 ਅਸ਼ਰਫ਼ੀਆਂ (78 ਕਿੱਲੋ ਸੋਨਾ) ਵਿਛਾਈਆਂ ਗਈਆਂ ਹੋਣਗੀਆਂ। ਜੇ ਅਸ਼ਰਫ਼ੀਆਂ ਖੜ੍ਹੇ ਰੁਖ ਰੱਖੀਆਂ ਗਈਆਂ ਹੋਣਗੀਆਂ ਤਾਂ 78000 ਦੇ ਕਰੀਬ ਅਸ਼ਰਫ਼ੀਆਂ (780 ਕਿੱਲੋ ਸੋਨਾ) ਵਿਛਾਉਣੀਆਂ ਪਈਆਂ ਹੋਣਗੀਆਂ। ਇਸ ਕਾਰਨ ਦੀਵਾਨ ਦੀ ਸਾਰੀ ਪੂੰਜੀ ਜ਼ਮੀਨ ਖ਼ਰੀਦਣ ਵਿੱਚ ਲੱਗ ਗਈ ਤੇ ਘਰ ਬਾਰ ਗਹਿਣੇ ਪੈ ਗਿਆ, ਪਰ ਉਨ੍ਹਾਂ ਨੇ ਆਪਣੇ ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਗੁਰੂ ਜੀ ਅਤੇ ਸਿੱਖੀ ਦੀ ਮਹਾਨ ਸੇਵਾ ਕੀਤੀ।

Moti Ram MehraMoti Ram Mehra

ਵਜ਼ੀਰ ਖ਼ਾਨ ਜ਼ਾਲਮ ਤੇ ਬੇਰਹਿਮ ਇਨਸਾਨ ਸੀ। ਉਸ ਨੇ ਬਾਬਾ ਮੋਤੀ ਰਾਮ ਮਹਿਰਾ ਦਾ ਸਾਰਾ ਪਰਿਵਾਰ ਸਿਰਫ਼ ਇਸ ਲਈ ਵੇਲਣੇ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਸੀ ਕਿ ਉਨ੍ਹਾਂ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਠੰਢੇ ਬੁਰਜ ਵਿੱਚ ਦੁੱਧ ਨਾਲ ਸੇਵਾ ਕੀਤੀ ਸੀ। ਇਸ ਲਈ ਉਹ ਇਹ ਕਿਵੇਂ ਬਰਦਾਸ਼ਤ ਕਰ ਸਕਦਾ ਸੀ ਕਿ ਕੋਈ ਉਨ੍ਹਾਂ ਦਾ ਸਸਕਾਰ ਕਰੇ? ਜਦੋਂ ਉਸ ਨੂੰ ਦੀਵਾਨ ਟੋਡਰ ਮੱਲ ਦੇ ਇਸ ‘ਗੁਨਾਹ’ ਬਾਰੇ ਪਤਾ ਚੱਲਿਆ ਤਾਂ ਉਸ ਦਾ ਕਹਿਰ ਦੀਵਾਨ ’ਤੇ ਟੁੱਟ ਪਿਆ। ਆਪਣੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਨ ਨੂੰ ਆਪਣਾ ਘਰ-ਬਾਰ ਅਤੇ ਕਾਰੋਬਾਰ ਛੱਡ ਕੇ ਕਿਧਰੇ ਜਾਣਾ ਪਿਆ।

banda Singh Bhadur Banda Singh Bhadur

ਇਸ ਤਰਾਂ ਦੀਵਾਨ ਟੋਡਰ ਮੱਲ ਜੀ ਸਾਕਾ ਸਰਹੰਦ ਦੇ ਨਾਇਕ ਬਣੇ। ਸਿੱਖ ਕੌਮ ਸਿਰ ਸਦੀਵੀ ਕਰਜ਼ ਚਾੜ੍ਹਨ ਵਾਲੀ ਬਹਾਦਰ ਤੇ ਨੇਕ-ਦਿਲ ਇਸ ਸ਼ਖ਼ਸੀਅਤ ਨੂੰ ਹਮੇਸ਼ਾ ਯਾਦ ਕਰਨਾ ਬਣਦਾ ਹੈ। ਉਨ੍ਹਾਂ ਦੀ ਜਹਾਜ਼ ਹਵੇਲੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਤੋਂ ਬਾਅਦ ਸਿੱਖ ਮਿਸਲਾਂ ਦੇ ਸਰਹਿੰਦ ’ਤੇ ਹਮਲਿਆਂ ਦੌਰਾਨ ਪੂਰੀ ਇੱਜ਼ਤ ਬਖ਼ਸ਼ੀ ਗਈ। ਇੱਕ ਪਾਸੇ ਕੁੰਮਾ ਮਾਸ਼ਕੀ, ਬੀਬੀ ਲੱਛਮੀ, ਪਠਾਣ ਨਿਹੰਗ ਖਾਨ, ਭਾਈ ਨਬੀ ਖਾਨ-ਭਾਈ ਗਨੀ ਖਾਨ, ਬੇਗਮ ਜ਼ੈਨਬੁਨਿਮਾ, ਨਵਾਬ ਮਲੇਰਕੋਟਲਾ, ਬਾਬਾ ਮੋਤੀ ਰਾਮ ਮਹਿਰਾ ਤੇ ਪਰਿਵਾਰ ਅਤੇ ਦੀਵਾਨ ਟੋਡਰ ਮੱਲ ਜੀ ਨੇ ਇਨਸਾਨੀਅਤ ਦੇ ਨਵੇਂ ਕੀਰਤੀਮਾਨ ਸਥਾਪਤ ਕੀਤੇ ਤੇ ਦੂਜੇ ਪਾਸੇ ਗੰਗੂ ਬਾਹਮਣ, ਨਵਾਬ ਸੁੱਚਾ ਨੰਦ, ਵਜੀਦ ਖਾਨ ਨੇ ਨਿਰਦੈਅਤਾ ਅਤੇ ਬੇਈਮਾਨੀ ਦਾ ਸਿਖਰ ਕਰ ਛੱਡਿਆ।

Saka SirhindSaka Sirhind

ਇਨ੍ਹਾਂ ਸਭ ਨੇ ਸਿੱਖਾਂ ਸਿਰ ਕਰਜ਼ ਚਾੜ੍ਹਿਆ। ਕੁਝ ਨੇ ਅਹਿਸਾਨਾਂ ਦਾ ਤੇ ਕੁਝ ਨੇ ਜ਼ੁਲਮਾਂ ਦਾ। ਸਾਨੂੰ ਦੋਵੇਂ ਯਾਦ ਨੇ। ਇਸ ਸ਼ਹੀਦੀ ਹਫਤੇ ਤੁਹਾਡੇ ਨਾਲ ਅਨੰਦਪੁਰ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਦੇ ਸੰਸਕਾਰ ਤੱਕ ਦੀ ਗਾਥਾ ਦਾਸ ਨੇ ਸਾਂਝੀ ਕੀਤੀ ਤਾਂ ਕਿ ਸਾਨੂੰ ਉਨ੍ਹਾਂ ਮਹਾਨ ਕੁਰਬਾਨੀਆਂ ਦਾ ਅਹਿਸਾਸ ਰਹੇ, ਅਸੀਂ ਉਸ ਰਵਾਇਤ ‘ਤੇ ਤੁਰਨ ਦੀ ਕੋਸ਼ੀਸ਼ ਕਰੀਏ। ਇਹ ਦਿਨ ਮਨਾਉਣੇ ਤਾਂ ਹੀ ਕੋਈ ਅਰਥ ਰੱਖਣਗੇ, ਜੇ ਅਸੀਂ ਜ਼ੁਲਮ ਅਤੇ ਜ਼ਾਲਮ ਖਿਲਾਫ ਤੇ ਮਜ਼ਲੂਮ ਨਾਲ ਖੜ੍ਹਨ ਦਾ ਹੀਆ ਕਰਦੇ ਰਹਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement