
ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ’ਚ ਲਿਆ ਐਕਸ਼ਨ
Panthak News: ਬੀਤੇ ਦਿਨੀਂ ਬੀਬੀ ਜਗੀਰ ਕੌਰ ਬਾਰੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਕ ਸਜ਼ਾ ਸੁਣਾਈ ਗਈ ਹੈ।
ਇਸ ਤਹਿਤ ਉਨ੍ਹਾਂ ਨੂੰ 1 ਘੰਟਾ ਜੋੜੇ ਸਾਫ਼ ਕਰਨ, 1 ਘੰਟਾ ਭਾਂਡੇ ਮਾਂਜਣ, 5 ਜਪੁਜੀ ਸਾਹਿਬ ਦੇ ਪਾਠ ਕਰਨ ਤੇ ਇਸ ਉਪਰੰਤ 500 ਰੁਪਏ ਦੀ ਕੜਾਹ ਪ੍ਰਸਾਦਿ ਦੀ ਦੇਗ ਕਰਵਾ ਕੇ ਅਰਦਾਸ ਉਪਰੰਤ ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।