ਕੇਂਦਰ ਨੇ ਹਮੇਸ਼ਾ ਸਿੱਖਾਂ ਨਾਲ ਪੱਖਪਾਤ ਕੀਤਾ: ਪ੍ਰੋ. ਬਡੂੰਗਰ
Published : Aug 11, 2017, 5:36 pm IST
Updated : Mar 26, 2018, 4:04 pm IST
SHARE ARTICLE
Prof. Badungar
Prof. Badungar

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਲੈ ਕੇ ਹੁਣ ਤਕ ਕੇਂਦਰ ਸਰਕਾਰ ਦਾ ਰਵੱਈਆ ਸਿੱਖ ਕੌਮ..

 

ਬਹਾਦਰਗੜ੍ਹ, 11 ਅਗੱਸਤ (ਮੁਲਤਾਨੀ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਲੈ ਕੇ ਹੁਣ ਤਕ ਕੇਂਦਰ ਸਰਕਾਰ ਦਾ ਰਵੱਈਆ ਸਿੱਖ ਕੌਮ ਪ੍ਰਤੀ ਵਿਤਕਰੇ ਵਾਲਾ ਹੀ ਰਿਹਾ ਹੈ।
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਅੱਜ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਉਪ੍ਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਸਿੱਖਾਂ ਨਾਲ ਪੱਖਪਾਤ ਕੀਤਾ ਹੈ ਅਤੇ ਸਿੱਖਾਂ ਨੂੰ ਰਾਹਤ ਦੇਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਘੱਟ ਗਿਣਤੀ ਕੌਮਾਂ ਹਨ ਜਿਨ੍ਹਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਘੱਟ-ਗਿਣਤੀ ਕਮਿਸ਼ਨ ਵਿਚ ਮੈਂਬਰ ਲਿਆ ਹੈ ਪਰ ਕਿਸੇ ਸਿੱਖ ਨੂੰ ਘੱਟ-ਗਿਣਤੀ ਕਮਿਸ਼ਨ ਦਾ ਨੁਮਾਇੰਦਾ ਨਾ ਲੈਣਾ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਸਿੱਖਾਂ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਘੱਟ-ਗਿਣਤੀਆਂ ਦੀ ਅਸੁਰੱਖਿਆ ਦਾ ਮਾਮਲਾ ਚੁਕਿਆ ਹੈ ਪਰ ਅਹੁਦੇ 'ਤੇ ਤਾਇਨਾਤ ਹੋਣ ਸਮੇਂ ਕਦੇ ਵੀ ਸਿੱਖ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਗੰਭੀਰਤਾ ਨਹੀਂ ਵਿਖਾਈ ਪਰ ਫਿਰ ਵੀ ਅਸੀਂ ਉਨ੍ਹਾਂ ਦੇ ਇਸ ਬਿਆਨ ਦਾ ਸਵਾਗਤ ਕਰਦੇ ਹਾਂ।
ਸੂਬੇ ਵਿਚ ਵਾਪਰ ਰਹੀਆਂ ਵਾਲ ਕੱਟਣ ਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਜਿਥੇ ਪਹਿਲਾਂ ਸੂਬੇ ਵਿਚ ਧਾਰਮਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰਨਾ ਦੁਖਦਾਈ ਹੈ, ਉਥੇ ਵਾਲ ਕੱਟਣ ਦੀਆਂ ਘਟਨਾਵਾਂ ਵੀ ਮੰਦਭਾਗੀਆਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਏਜੰਸੀਆਂ ਰਾਹੀਂ ਜਾਂਚ ਕਰਵਾ ਕੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇ। ਇਸ ਤੋਂ ਪਹਿਲਾਂ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਵਿਚ ਜਿਥੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਿਆ ਗਿਆ, ਉਥੇ ਹੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਨੂੰ ਵੀ ਪ੍ਰਵਾਨਗੀ ਦਿਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement